ਪਾਕਿ ਤਸਕਰਾਂ ਤੇ BSF ਜਵਾਨਾਂ ’ਚ ਹੋਈ ਮੁਠਭੇੜ ਦੌਰਾਨ ਚੱਲੀਆਂ ਗੋਲੀਆਂ , ਬਰਾਮਦ ਹੋਈ ਕਰੋੜਾਂ ਦੀ ਹੈਰੋਇਨ

Friday, Jan 28, 2022 - 09:02 AM (IST)

ਡੇਰਾ ਬਾਬਾ ਨਾਨਕ (ਜ.ਬ) - ਬੀ.ਐੱਸ.ਐੱਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ 89 ਬਟਾਲੀਅਨ ਦੀ ਬੀ.ਓ.ਪੀ. ਚੰਦੂ ਵਡਾਲਾ ਵਿਖੇ ਅੱਜ ਤੜਕਸਾਰ ਸੰਘਣੀ ਧੁੰਦ ਦੌਰਾਨ ਬੀ.ਐੱਸ.ਐੱਫ. ਦੇ ਜਵਾਨਾਂ ਅਤੇ ਨਸ਼ਾ ਤਸਕਰਾਂ ਦਰਮਿਆਨ ਮੁੱਠਭੇੜ ਹੋ ਗਈ। ਮੁੱਠਭੇੜ ਦੌਰਾਨ ਗੋਲੀਆਂ ਵੀ ਚਲਾਈਆਂ ਗਈਆਂ। ਇਸ ਦੌਰਾਨ ਜਵਾਨਾਂ ਨੇ 49 ਕਿਲੋ ਹੈਰੋਇਨ ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ। 

ਪੜ੍ਹੋ ਇਹ ਵੀ ਖ਼ਬਰ - ਸੁਪਰੀਮ ਕੋਰਟ ਤੋਂ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, ਗ੍ਰਿਫ਼ਤਾਰੀ ’ਤੇ ਲੱਗੀ ਰੋਕ

ਮਿਲੀ ਜਾਣਕਾਰੀ ਅਨੁਸਾਰ ਬੀ.ਐੱਸ.ਐੱਫ. ਦਾ ਜਵਾਨ ਗੋਲੀ ਲੱਗਣ ਕਾਰਨ ਗੰਭੀਰ ਫੱਟੜ ਵੀ ਹੋ ਗਿਆ, ਜਿਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੀ.ਐੱਸ.ਐੱਫ. ਦੇ ਡੀ.ਆਈ.ਜੀ. ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਅੱਜ ਸਵਾ ਪੰਜ ਵਜੇ ਦੇ ਕਰੀਬ ਚੰਦੂ ਵਡਾਲਾ ਪੋਸਟ ਦੇ ਜਵਾਨਾਂ ਨੇ ਸਰਹੱਦ ’ਤੇ ਸੰਘਣੀ ਧੁੰਦ ਦੌਰਾਨ ਹਿਲਜੁਲ ਵੇਖੀ। 

ਪੜ੍ਹੋ ਇਹ ਵੀ ਖ਼ਬਰ - ਨਵਜੋਤ ਕੌਰ ਸਿੱਧੂ ਦਾ ਮਜੀਠੀਆ 'ਤੇ ਸ਼ਬਦੀ ਹਮਲਾ, ਹਰਸਿਮਰਤ ਨੂੰ ਵੀ ਸੁਣਾਈਆਂ ਖਰੀਆਂ-ਖਰੀਆਂ (ਵੀਡੀਓ)

ਇਸ ਦੌਰਾਨ ਪਾਕਿ ਤਸਕਰਾਂ ਅਤੇ ਬੀ.ਐੱਸ.ਐੱਫ. ਜਵਾਨਾਂ ਦੌਰਾਨ ਫਾਇਰਿੰਗ ਵੀ ਹੋਈ। ਬੀ.ਐੱਸ.ਐੱਫ. ਦਾ ਜਵਾਨ ਗਿਆਨ ਚੰਦ ਸਿਰ ’ਤੇ ਗੋਲੀ ਲੱਗਣ ਕਾਰਨ ਗੰਭੀਰ ਫੱਟੜ ਹੋ ਗਿਆ। ਇਸ ਤੋਂ ਬਾਅਦ ਤਲਾਸ਼ੀ ਲੈਣ ’ਤੇ ਜਵਾਨਾਂ ਨੇ ਸਰਹੱਦ ਤੋਂ 49 ਕਿੱਲੋ ਦੇ ਕਰੀਬ ਹੈਰੋਇਨ ਬਰਾਮਦ ਕੀਤੀ। ਉਨ੍ਹਾਂ ਕਿਹਾ ਕਿ ਸੰਘਣੀ ਧੁੰਦ ਦੌਰਾਨ ਸਰਚ ਅਭਿਆਨ ਜਾਰੀ ਹੈ ।

ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


rajwinder kaur

Content Editor

Related News