ਨਸ਼ਾ ਤਸਕਰਾਂ ਦੇ ਬੱਚਿਆਂ ਨੂੰ ਨਹੀਂ ਪੜ੍ਹਾਉਣਗੇ ਪ੍ਰਾਈਵੇਟ ਸਕੂਲ, ਜਾਰੀ ਕੀਤਾ ਸਖ਼ਤ ਫ਼ਰਮਾਨ

06/05/2023 6:37:09 PM

ਮਾਨਸਾ : ਜ਼ਿਲ੍ਹਾ ਮਾਨਸਾ ਦੀ ਪ੍ਰਾਈਵੇਟ ਸਕੂਲ ਸੰਸਥਾ ‘ਪ੍ਰਾਈਵੇਟ ਸਕੂਲ ਯੂਨੀਅਨ’ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਸਿੱਧੂ ਦੀ ਪ੍ਰਧਾਨਗੀ ਵਿਚ ਇਕ ਹੰਗਾਮੀ ਬੈਠਕ ਹੋਈ। ਯੂਨੀਅਨ ਨੇ ਨਸ਼ੇ ਦੀ ਬੇਤਸ਼ਾਹਾ ਵਿਕਰੀ ਅਤੇ ਨਸ਼ੇ ਦੀ ਗ੍ਰਿਫਤ ਵਿਚ ਆ ਰਹੀ ਨੌਜਵਾਨ ਪੀੜ੍ਹੀ ਲਈ ਚਿੰਤਾ ਪ੍ਰਗਟ ਕੀਤੀ। ਬੈਠਕ ਵਿਚ ਫ਼ੈਸਲਾ ਲਿਆ ਗਿਆ ਕਿ ਨਸ਼ਾ ਵੇਚ ਕੇ ਲੋਕਾਂ ਦੇ ਧੀਆਂ-ਪੁੱਤਾਂ ਨੂੰ ਬਰਬਾਦ ਕਰਨ ਵਾਲੇ ਤਸਕਰਾਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇਗਾ। ਇਥੇ ਇਹ ਵੀ ਐਲਾਨ ਕੀਤਾ ਗਿਆ ਕਿ ਨਸ਼ੇ ਦੀ ਵਿਕਰੀ ਵਿਚ ਸ਼ਾਮਲ ਲੋਕਾਂ ਦੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿਚ ਦਾਖਲਾ ਨਹੀਂ ਦਿੱਤਾ ਜਾਵੇਗਾ ਅਤੇ ਪ੍ਰਾਈਵੇਟ ਸਕੂਲ ਵਿਚ ਪੜ੍ਹਨ ਵਾਲੇ ਨਸ਼ਾ ਵੇਚਣ ਵਾਲਿਆਂ ਦੇ ਬੱਚਿਆਂ ਦਾ ਨਾਮ ਕੱਟ ਦਿੱਤਾ ਜਾਵੇਗਾ। 

ਇਹ ਵੀ ਪੜ੍ਹੋ : ਐਕਸ਼ਨ ’ਚ ਸਿੱਖਿਆ ਵਿਭਾਗ, ਛੁੱਟੀਆਂ ਦੌਰਾਨ ਪੰਜਾਬ ਦੇ ਸਕੂਲਾਂ ਲਈ ਜਾਰੀ ਕੀਤਾ ਸਖ਼ਤ ਫ਼ਰਮਾਨ

ਪਹਿਲਾਂ ਅਪੀਲ ਕੀਤੀ ਜਾਵੇਗੀ, ਫਿਰ ਦਿੱਤਾ ਜਾਵੇਗਾ 15 ਦਿਨ ਦਾ ਨੋਟਿਸ

ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਪਹਿਲੇ ਪੜਾਅ ਵਿਚ ਨਸ਼ਾ ਵੇਚਣ ਤੋਂ ਰੋਕਣ ਦੀ ਅਪੀਲ ਕੀਤੀ ਜਾਵੇਗੀ। ਜੇ ਗੁਪਤ ਰੂਪ ਵਿਚ ਵੀ ਨਸ਼ਾ ਵੇਚਣ ਦਾ ਧੰਦਾ ਜਾਰੀ ਰੱਖਿਆ ਗਿਆ ਤਾਂ ਸਕੂਲ 15 ਦਿਨ ਦਾ ਨੋਟਿਸ ਦੇ ਕੇ ਵਿਦਿਆਰਥੀ ਦਾ ਨਾਮ ਕੱਟ ਦੇਵੇਗਾ। ਸਮਾਜਸੇਵੀ ਸੰਗਠਨਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਨਸ਼ਾ ਤਸਕਰਾਂ ਨਾਲ ਸੰਬੰਧਤ ਸਕੂਲਾਂ ਨੂੰ ਲਿਖਤ ਰੂਪ ਵਿਚ ਸੂਚਿਤ ਕੀਤਾ ਜਾਵੇ ਜਿਸ ਵਿਚ ਅਸਮਾਜਿਕ ਲੋਕਾਂ ਦੇ ਬੱਚੇ ਪੜ੍ਹਦੇ ਹਨ ਤੁਰੰਤ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਸੀਨੀਅਰ ਉਪ ਪ੍ਰਧਾਨ ਸੁਰੇਸ਼ ਸਿੰਗਲਾ, ਮਹਾ ਸਕੱਤਰ ਲੱਖਾ ਸਿੰਘ, ਜਸਵਿੰਦਰ ਸਿੰਘ, ਕੁਲਦੀਪ ਸਿੰਘ, ਜਗਤਾਰ ਸਿੰਘ, ਜਗਤੀਰ ਕੌਰ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ : ਵੱਡੇ ਵਿਵਾਦ ’ਚ ਘਿਰਿਆ ਪੰਜਾਬ ਪੁਲਸ ਦਾ ਏ. ਐੱਸ. ਆਈ., ਪੂਰੀ ਘਟਨਾ ਜਾਣ ਨਹੀਂ ਹੋਵੇਗਾ ਯਕੀਨ

ਨਹੀਂ ਸੁਧਰਣਗੇ ਤਾਂ ਉਨ੍ਹਾਂ ਦੇ ਬੱਚੇ ਵੀ ਬਰਬਾਦ ਹੋਣਗੇ

ਲਿਬਰੇਸ਼ਨ ਪਾਰਟੀ ਦੇ ਸੂਬਾ ਸਕੱਤਰ ਰਾਜਵਿੰਦਰ ਸਿੰਘ ਰਾਣਾ ਨੇ ਕਿਹਾ ਕਿ ਬੱਚਿਆਂ ਨੂੰ ਬਰਬਾਦ ਕਰਨ ਵਾਲਿਆਂ ਦੀ ਨੀਂਦ  ਖੁੱਲ੍ਹੇਗੀ। ਜੇ ਨਹੀਂ ਸੁਧਰਣਗੇ ਤਾਂ ਉਨ੍ਹਾਂ ਦੇ ਬੱਚੇ ਵੀ ਬਰਬਾਦ ਹੋਣਗੇ। ਕਿਸਾਨ ਯੂਨੀਅਨ ਦੇ ਗੁਰਜੰਟ ਸਿੰਘ, ਕਾਲਜ ਸਟੂਡੈਂਟ ਯੂਨੀਅਨ ਦੇ ਸੁਖਜੀਤ ਰਾਮਾਨੰਦੀ, ਮਜ਼ਦੂਰ ਮੁਕਤੀ ਮੋਰਚਾ ਦੇ ਵਿਜੇ ਭੀਖੀ ਨੇ ਇਸ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ। 

ਇਹ ਵੀ ਪੜ੍ਹੋ : ਮੌਸਮ ’ਚ ਆਈ ਤਬਦੀਲੀ ਤੋੜ ਰਹੀ ਰਿਕਾਰਡ, ਜੂਨ ’ਚ ਠੰਡੀਆਂ ਹੋਈਆਂ ਰਾਤਾਂ, ਜਾਣੋ ਅਗਲੇ ਦਿਨਾਂ ਦਾ ਹਾਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


Gurminder Singh

Content Editor

Related News