ਨਾਜਾਇਜ਼ ਸ਼ਰਾਬ ਸਣੇ ਸਮੱਗਲਰ ਕਾਬੂ

Thursday, Mar 01, 2018 - 03:34 AM (IST)

ਨਾਜਾਇਜ਼ ਸ਼ਰਾਬ ਸਣੇ ਸਮੱਗਲਰ ਕਾਬੂ

ਲੁਧਿਆਣਾ,    (ਪੰਕਜ)-  ਥਾਣਾ ਫੋਕਲ ਪੁਆਇੰਟ ਦੀ ਪੁਲਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਦੀਆਂ 84 ਬੋਤਲਾਂ ਸਣੇ ਕਾਬੂ ਕੀਤਾ ਹੈ, ਜਿਸ ਦੀ ਪਛਾਣ ਸ਼ੁਭਮ ਪੁੱਤਰ ਵਿਨੋਦ ਸਿੰਘ ਨਿਵਾਸੀ ਸ਼ੇਰਪੁਰ ਕਲਾਂ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਟੈਂਪੂ 'ਚ ਨਾਜਾਇਜ਼ ਸ਼ਰਾਬ ਦੀ ਖੇਪ ਲਿਜਾ ਰਿਹਾ ਸੀ, ਜਿਸ ਨੂੰ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 72 ਬੋਤਲਾਂ ਇੰਪੀਰੀਅਲ ਬਲਿਊ ਅਤੇ 12 ਬੋਤਲਾਂ ਦੇਸੀ ਸ਼ਰਾਬ ਦੀਆਂ ਬਰਾਮਦ ਕੀਤੀਆਂ। 


Related News