ਮਹਿਲਾ ਤੋਂ ਸੋਨੇ ਦੀ ਚੇਨ ਤੇ ਲਾਕਟ ਖੋਹਣ ਵਾਲਾ ਕਾਬੂ

Monday, Sep 09, 2024 - 03:15 PM (IST)

ਲੁਧਿਆਣਾ (ਗੌਤਮ): ਹੈਬੋਵਾਲ ਇਲਾਕੇ ਵਿਚ ਮਹਿਲਾ ਦੇ ਗਲੇ 'ਚੋਂ ਸੋਨੇ ਦੀ ਚੇਨ ਅਤੇ ਲਾਕਟ ਖੋਹਣ ਵਾਲੇ ਲੁਟੇਰਿਆਂ ਨੂੰ ਥਾਣਾ ਹੈਬੋਵਾਲ ਦੀ ਪੁਲਸ ਨੇ ਕਾਬੂ ਕਰ ਲਿਆ। ਪੁਲਸ ਨੇ ਮੁਲਜ਼ਮ ਦੀ ਪਛਾਣ ਹੈਬੋਵਾਲ ਕਲਾਂ ਦੇ ਰਹਿਣ ਵਾਲੇ ਰਜਤ ਵਜੋਂ ਕੀਤੀ ਹੈ। ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਲਿਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਬੱਚਿਆਂ ਤੋਂ ਮੋਬਾਈਲ ਛੁਡਵਾਉਣ ਲਈ ਖਰਚਣੇ ਪੈਣਗੇ ਲੱਖਾਂ ਰੁਪਏ!

ਸਬ ਇੰਸਪੈਕਟਰ ਰੋਸ਼ਨ ਲਾਲ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਜੱਸੀਆਂ ਚੌਕ ਹੈਬੋਵਾਲ ਨੇੜੇ ਨਾਕਾਬੰਦੀ ਕਰ ਚੈਕਿੰਗ ਕਰ ਰਹੀ ਸੀ। ਉਸ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕੀ ਮੋਟਰਸਾਈਕਲ ਸਵਾਰ ਉਕਤ ਮੁਲਜ਼ਮ ਨੇ ਜੀਨਥ ਨਗਰ ਵਿਚ ਪੈਦਲ ਜਾ ਰਹੀ ਔਰਤ ਦੇ ਗਲੇ 'ਚੋਂ ਸੋਨੇ ਦੀ ਚੇਨ ਅਤੇ ਲਾਕਟ ਖੋਹ ਲਿਆ ਹੈ। ਇਸ 'ਤੇ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ। ਪੁਲਸ ਮੁਲਜ਼ਮਾਂ ਤੋਂ ਹੋਰ ਮਾਮਲਿਆਂ ਨੂੰ ਲੈ ਕੇ ਪੁੱਛਗਿੱਛ ਕਰ ਰਹੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News