ਜਲੰਧਰ ''ਚ ਡਿਊਟੀ ਖ਼ਤਮ ਕਰਕੇ ਘਰ ਜਾ ਰਹੀਆਂ ਕੁੜੀਆਂ ਨਾਲ ਸਨੈਚਿੰਗ! ਪਰਸ ਸਣੇ ਆਈਫੋਨ ਤੇ ਨਕਦੀ ਲੁੱਟੀ
Wednesday, Feb 18, 2026 - 03:11 PM (IST)
ਜਲੰਧਰ (ਸੋਨੂੰ)- ਜਲੰਧਰ ਵਰਗੇ ਮਹਾਨਗਰ 'ਚ ਚੋਰੀ ਅਤੇ ਲੁੱਟ-ਖੋਹ ਦੀਆਂ ਵਧਦੀਆਂ ਘਟਨਾਵਾਂ ਨੇ ਆਮ ਲੋਕਾਂ ਅਤੇ ਵਪਾਰੀਆਂ 'ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਤਾਜ਼ਾ ਮਾਮਲਾ ਥਾਣਾ 6 ਦੇ ਅਧੀਨ ਆਉਂਦੇ ਆਬਾਦਪੁਰਾ ਇਲਾਕੇ ਦੇ ਸ਼ਿੰਗਾਰਾ ਸਿੰਘ ਹਸਪਤਾਲ ਦੇ ਬਾਹਰੋਂ ਸਾਹਮਣੇ ਆਇਆ ਹੈ, ਜਿੱਥੇ ਦੋ ਲੜਕੀਆਂ ਸਨੈਚਿੰਗ ਦਾ ਸ਼ਿਕਾਰ ਹੋ ਗਈਆਂ।
ਇਹ ਵੀ ਪੜ੍ਹੋ: ਪ੍ਰਤਾਪ ਸਿੰਘ ਬਾਜਵਾ ਬੋਲੇ-'ਜ਼ੋਮੈਟੋ ਵਾਂਗ ਪੰਜਾਬ 'ਚ ਘਰ-ਘਰ ਮਿਲ ਰਿਹਾ ਨਸ਼ਾ', CM ਮਾਨ ਛੱਡੇ ਅਹੁਦਾ
ਜਾਣਕਾਰੀ ਅਨੁਸਾਰ ਦੋਵੇਂ ਕੁੜੀਆਂ ਆਪਣੀ ਡਿਊਟੀ ਖ਼ਤਮ ਕਰਕੇ ਐਕਟਿਵਾ 'ਤੇ ਸਵਾਰ ਹੋ ਕੇ ਘਰ ਜਾ ਰਹੀਆਂ ਸਨ। ਜਿਵੇਂ ਹੀ ਉਹ ਆਬਾਦਪੁਰਾ ਰੋਡ ਦੀ ਇਕ ਗਲੀ ਕੋਲ ਪਹੁੰਚੀਆਂ ਤਾਂ ਪਿੱਛੇ ਤੋਂ ਸਕੂਟੀ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਝਪਟਾ ਮਾਰ ਕੇ ਉਨ੍ਹਾਂ ਦਾ ਪਰਸ ਖੋਹ ਲਿਆ। ਲੜਕੀਆਂ ਨੇ ਸ਼ੋਰ ਮਚਾਇਆ ਅਤੇ ਲੁਟੇਰਿਆਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ ਪਰ ਮੁਲਜ਼ਮ ਤੇਜ਼ ਰਫ਼ਤਾਰ ਨਾਲ ਨਕੋਦਰ ਰੋਡ ਵੱਲ ਫਰਾਰ ਹੋ ਗਏ। ਪੀੜਤ ਕੁੜੀਆਂ ਨੇ ਰੋਂਦੇ ਹੋਏ ਦੱਸਿਆ ਕਿ ਪਰਸ ਵਿੱਚ ਇਕ ਕੀਮਤੀ ਆਈਫੋਨ, ਕੁਝ ਨਕਦੀ ਅਤੇ ਜ਼ਰੂਰੀ ਦਸਤਾਵੇਜ਼ ਮੌਜੂਦ ਸਨ। ਇਸ ਘਟਨਾ ਤੋਂ ਬਾਅਦ ਕੁੜੀਆਂ ਬੁਰੀ ਤਰ੍ਹਾਂ ਡਰੀਆਂ ਹੋਈਆਂ ਹਨ।
ਇਹ ਵੀ ਪੜ੍ਹੋ: AAP ਦੀ ਰੈਲੀ ਦਾ VIP ਟਰੀਟਮੈਂਟ, ਜਲੰਧਰ ਦੀ ਮੇਨ ਸੜਕ ਕਰ 'ਤੀ Block
ਪੁਲਸ ਦੀ ਢਿੱਲੀ ਕਾਰਗੁਜ਼ਾਰੀ
ਇਸ ਮਾਮਲੇ ਵਿੱਚ ਪੁਲਸ ਦੀ ਕਾਰਜਪ੍ਰਣਾਲੀ 'ਤੇ ਵੀ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਪੀੜਤ ਲੜਕੀ ਨੇ ਦੱਸਿਆ ਕਿ ਜਦੋਂ ਉਹ ਸ਼ਿਕਾਇਤ ਦਰਜ ਕਰਵਾਉਣ ਲਈ ਥਾਣਾ ਨੰਬਰ 5 ਵਿੱਚ ਗਈਆਂ ਤਾਂ ਉਨ੍ਹਾਂ ਨੂੰ ਥਾਣਾ ਨੰਬਰ 6 ਵਿੱਚ ਭੇਜ ਦਿੱਤਾ ਗਿਆ। ਜਦੋਂ ਉਹ ਥਾਣਾ 6 ਪਹੁੰਚੀਆਂ ਤਾਂ ਉੱਥੇ ਮੌਜੂਦ ਅਧਿਕਾਰੀਆਂ ਨੇ ਸੁਣਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਅਗਲੀ ਸਵੇਰ ਆਉਣ ਲਈ ਕਹਿ ਕੇ ਵਾਪਸ ਮੋੜ ਦਿੱਤਾ। ਪੀੜਤਾਂ ਦਾ ਕਹਿਣਾ ਹੈ ਕਿ ਇਕ ਪਾਸੇ ਉਹ ਪਹਿਲਾਂ ਹੀ ਲੁੱਟ ਕਾਰਨ ਪਰੇਸ਼ਾਨ ਹਨ ਅਤੇ ਦੂਜੇ ਪਾਸੇ ਪੁਲਸ ਉਨ੍ਹਾਂ ਦੀ ਮਦਦ ਕਰਨ ਦੀ ਬਜਾਏ ਚੱਕਰ ਲਗਵਾ ਰਹੀ ਹੈ।
ਲੋਕਾਂ ਵਿੱਚ ਭਾਰੀ ਰੋਸ
ਸਥਾਨਕ ਨਿਵਾਸੀਆਂ ਨੇ ਦੋਸ਼ ਲਾਇਆ ਹੈ ਕਿ ਸ਼ਹਿਰ ਵਿੱਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਸਿਰਫ਼ ਚਲਾਨ ਕੱਟਣ ਲਈ ਵਰਤੇ ਜਾ ਰਹੇ ਹਨ, ਜਨਤਾ ਦੀ ਸੁਰੱਖਿਆ ਲਈ ਨਹੀਂ। ਲੋਕਾਂ ਅਨੁਸਾਰ ਇਸ ਰੋਡ 'ਤੇ ਆਏ ਦਿਨ ਅਜਿਹੀਆਂ ਵਾਰਦਾਤਾਂ ਹੁੰਦੀਆਂ ਹਨ ਅਤੇ ਪਿਛਲੇ 10-15 ਦਿਨਾਂ ਵਿੱਚ ਲੁੱਟ-ਖੋਹ ਦੀ ਇਹ ਪਹਿਲੀ ਘਟਨਾ ਨਹੀਂ ਹੈ। ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਪੁਲਸ ਦਾ ਖ਼ੌਫ਼ ਖ਼ਤਮ ਹੋ ਚੁੱਕਾ ਹੈ ਅਤੇ ਜੇਕਰ 'ਲਿੰਕ ਰੋਡਜ਼' 'ਤੇ ਪੁਲਸ ਗਸ਼ਤ ਵਧਾਈ ਜਾਂਦੀ ਤਾਂ ਸ਼ਾਇਦ ਇਹ ਘਟਨਾ ਨਾ ਵਾਪਰਦੀ। ਫਿਲਹਾਲ ਪੁਲਸ ਵੱਲੋਂ ਆਸ-ਪਾਸ ਦੇ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਲੁਟੇਰਿਆਂ ਦੀ ਪਛਾਣ ਕੀਤੀ ਜਾ ਸਕੇ।
ਇਹ ਵੀ ਪੜ੍ਹੋ: ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਦਾ Alert! ਮੌਸਮ ਦੀ 22 ਤਾਰੀਖ਼ ਤੱਕ ਹੋਈ ਵੱਡੀ ਭਵਿੱਖਬਾਣੀ, ਸਾਵਧਾਨ ਰਹਿਣ ਇਹ ਜ਼ਿਲ੍ਹੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
