ਦਿਨ-ਦਿਹਾੜੇ ਸਕੂਟਰੀ ''ਤੇ ਜਾ ਰਹੀ ਦਰਾਣੀ-ਜਠਾਣੀ ਨੂੰ ਪੈ ਗਏ ਬੰਦੇ, ਦਲੇਰੀ ਨਾਲ ਲੁਟੇਰਿਆਂ ਨੂੰ ਪਾ''ਤੀਆਂ ਭਾਜੜਾਂ
Saturday, Nov 09, 2024 - 07:38 PM (IST)

ਟਾਂਡਾ ਉੜਮੁੜ (ਪੰਡਿਤ, ਜਸਵਿੰਦਰ)- ਅੱਜ ਸਵੇਰੇ ਪੌਣੇ 12 ਵਜੇ ਦੇ ਕਰੀਬ ਮੂਨਕਾ ਮਾਡਲ ਟਾਊਨ ਰੋਡ 'ਤੇ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਨੇ ਸਕੂਟਰੀ ਸਵਾਰ ਦੋ ਔਰਤਾਂ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਔਰਤਾਂ ਦੀ ਦਲੇਰੀ ਕਾਰਨ ਉਹ ਇਸ ਵਿਚ ਸਫਲ ਨਹੀਂ ਹੋ ਸਕੇ ਹਨ।
ਜਾਣਕਾਰੀ ਅਨੁਸਾਰ ਗੁਰਪ੍ਰੀਤ ਕੌਰ ਪਤਨੀ ਕਮਲਪ੍ਰੀਤ ਸਿੰਘ ਵਾਸੀ ਮੂਨਕ ਕਲਾਂ ਆਪਣੀ ਜੇਠਾਣੀ ਦਵਿੰਦਰ ਕੌਰ ਪਤਨੀ ਲਖਵਿੰਦਰ ਸਿੰਘ ਨਾਲ ਟਾਂਡਾ ਵੱਲ ਜਾ ਰਹੀਆਂ ਸਨ ਤਾਂ ਰਾਹ ਵਿਚ ਦੋ ਲੁਟੇਰਿਆਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਹੱਥੋਪਾਈ ਹੁੰਦੇ ਹੋਏ ਪਰਸ ਖੋਹਣ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ- ਇਸ਼ਕ 'ਚ ਅੰਨ੍ਹਾ ਇਨਸਾਨ ਕੀ-ਕੀ ਕਰ ਜਾਂਦੈ ! ਪਤਨੀ ਨੇ ਆਪਣੀਆਂ ਭੈਣਾਂ ਨਾਲ ਫੜੀਆਂ ਪਤੀ ਦੀਆਂ ਬਾਹਾਂ, ਤੇ ਆਸ਼ਕ ਨੇ...
ਔਰਤਾਂ ਨੇ ਦਲੇਰੀ ਨਾਲ ਉਨ੍ਹਾਂ ਦਾ ਸਾਹਮਣਾ ਕੀਤਾ ਤੇ ਪਰਸ ਨਹੀਂ ਛੱਡਿਆ, ਜਿਸ ਕਾਰਨ ਉਹ ਡਰ ਗਏ ਤੇ ਮੌਕੇ ਤੋਂ ਫਰਾਰ ਹੋ ਗਏ। ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੇ ਸਰਪੰਚ ਮਨਵੀਰ ਸਿੰਘ ਅਤੇ ਪ੍ਰਦੀਪ ਸਿੰਘ ਮੂਨਕਾ ਨੇ ਪੁਲਸ ਪ੍ਰਸ਼ਾਸ਼ਨ ਕੋਲੋਂ ਮੰਗ ਕੀਤੀ ਕਿ ਇਸ ਸੜਕ ਤੇ ਪੁਲਸ ਦੀ ਗਸ਼ਤ ਵਧਾਈ ਜਾਵੇ ਤਾਂ ਜੋ ਅਜਿਹੀ ਵਾਰਦਾਤ ਮੁੜ ਨਾ ਹੋ ਸਕੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e