ਬੱਚੇ ਨੂੰ ਸਕੂਲ ਤੋਂ ਵਾਪਸ ਲਿਆ ਰਹੀ ਸੀ ਮਾਂ, ਰਾਹ ਵਿਚ ਹੋ ਗਈ ਸਨੈਚਿੰਗ

Tuesday, Nov 12, 2024 - 11:49 AM (IST)

ਬੱਚੇ ਨੂੰ ਸਕੂਲ ਤੋਂ ਵਾਪਸ ਲਿਆ ਰਹੀ ਸੀ ਮਾਂ, ਰਾਹ ਵਿਚ ਹੋ ਗਈ ਸਨੈਚਿੰਗ

ਲੁਧਿਆਣਾ (ਗਣੇਸ਼): ਲੁਧਿਆਣਾ ਦੇ ਭਦੌੜ ਹਾਊਸ ਵਿਚ ਸਕੂਲ ਤੋਂ ਆਪਣੇ ਪੁੱਤ ਨੂੰ ਵਾਪਸ ਲਿਆ ਰਹੀ ਮਹਿਲਾ ਤੋਂ ਸਨੈਚਿੰਗ ਹੋ ਗਈ। ਮੋਟਰਸਾਈਕਲ 'ਤੇ ਆਏ ਨੌਜਵਾਨ ਉਸ ਦਾ ਪਰਸ ਅਤੇ ਮੋਬਾਈਲ ਖੋਹ ਕੇ ਫ਼ਰਾਰ ਹੋ ਗਈ। ਇਸ ਦੌਰਾਨ ਮਹਿਲਾ ਗੰਭੀਰ ਰੂਪ ਵਿਚ ਜ਼ਖ਼ਮੀ ਵੀ ਹੋ ਗਈ, ਜਿਸ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਵਿਚ ਇਲਾਜ ਲਈ ਲਿਆਂਦਾ ਗਿਆ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਜਾਰੀ ਹੋ ਗਏ ਸਖ਼ਤ ਹੁਕਮ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਔਰਤ ਦੇ ਪਤੀ ਨੇ ਦੱਸਿਆ ਕਿ ਉਸ ਦੀ ਪਤਨੀ ਉਸ ਦੇ ਬੱਚੇ ਨੂੰ ਸਕੂਲ ਤੋਂ ਵਾਪਸ ਲੈ ਕੇ ਆ ਰਹੀ ਸੀ। ਭਦੌੜ ਹਾਊਸ ਨੇੜੇ ਮੋਟਰਸਾਈਕਲ 'ਤੇ ਆਏ ਲੁਟੇਰਿਆਂ ਨੇ ਉਸ ਦੇ ਮੋਢੇ 'ਤੇ ਪਾਇਆ ਪਰਸ ਅਤੇ ਨਵਾਂ ਮੋਬਾਈਲ ਫ਼ੋਨ ਖੋਹ ਲਿਆ। ਇਸ ਦੌਰਾਨ ਉਸ ਦੀ ਪਤਨੀ ਦੇ ਕਾਫ਼ੀ ਸੱਟਾਂ ਵੀ ਲੱਗੀਆਂ ਹਨ, ਜਦਕਿ ਬੱਚੇ ਦੇ ਵੀ ਮਾਮੂਲੀ ਸੱਟਾਂ ਲੱਗੀਆਂ ਹਨ। ਪਰਸ ਵਿਚ 4-5 ਹਜ਼ਾਰ ਰੁਪਏ ਦੀ ਨਕਦੀ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਹੀ ਨਵਾਂ S-23 ਫ਼ੋਨ ਲਿਆ ਸੀ, ਪਰ ਲੁਟੇਰੇ ਉਸ ਨੂੰ ਲੈ ਕੇ ਫ਼ਰਾਰ ਹੋ ਗਏ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਇਨਸਾਫ਼ ਦੀ ਗੁਹਾਰ ਲਗਾਈ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News