ਵਿਆਹ ''ਤੇ ਆਈ ਕੁੜੀ ਨਾਲ ਹੋਈ ਲੁੱਟ, ਪੁਲਸ ਨੇ ਕਾਬੂ ਕਰ ਲਏ ਮੁਲਜ਼ਮ

Saturday, Nov 16, 2024 - 02:35 PM (IST)

ਲੁਧਿਆਣਾ (ਅਨਿਲ): ਪੁਲਸ ਚੌਕੀ ਐਲਡੀਕੋ ਅਸਟੇਟ ਨੇ ਇਕ ਕੁੜੀ ਤੋਂ ਮੋਬਾਈਲ ਫ਼ੋਨ ਲੁੱਟ ਕੇ ਭੱਜੇ ਹੋਏ 3 ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਉਕਤ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਮੇਜਰ ਸਿੰਘ ਨੇ ਦੱਸਿਆ ਕਿ 12 ਨਵੰਬਰ ਨੂੰ ਸੰਦੀਪ ਕੌਰ ਵਾਸੀ ਖੰਨਾ ਆਪਣੇ ਕਿਸੇ ਰਿਸ਼ਤੇਦਾਰ ਦੇ ਵਿਆਹ ਵਿਚ ਸਿਦਕ ਰਿਜ਼ੋਰਟ ਆਈ ਹੋਈ ਸੀ। ਜਦੋਂ ਉਹ ਵਾਪਸ ਜਾਣ ਲੱਗੀ ਤਾਂ ਸੜਕ ਕਿਨਾਰੇ ਖੜ੍ਹ ਕੇ ਆਟੋ ਦਾ ਇੰਤਜ਼ਾਰ ਕਰ ਰਹੀ ਸੀ ਤੇ ਇਸ ਦੌਰਾਨ ਮੋਟਰਸਾਈਕਲ 'ਤੇ 3 ਨੌਜਵਾਨ ਆਏ ਜੋ ਉਸ ਦਾ ਮੋਬਾਈਲ ਫ਼ੋਨ ਲੁੱਟ ਕੇ ਫ਼ਰਾਰ ਹੋ ਗਏ। 

 ਇਹ ਖ਼ਬਰ ਵੀ ਪੜ੍ਹੋ - ਪੰਜਾਬੀ ਗਾਇਕਾਂ ਦੇ ਇਲਾਕੇ 'ਚ ਤਾਬੜਤੋੜ ਫ਼ਾਇਰਿੰਗ

ਜਾਂਚ ਅਧਿਕਾਰੀ ਨੇ ਦੱਸਿਆ ਕਿ ਇਸ ਮਗਰੋਂ ਪੁਲਸ ਨੇ ਉਕਤ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਮੋਬਾਈਲ ਫ਼ੋਨ ਲੁੱਟਣ ਵਾਲੇ ਸੁਖਵਿੰਦਰ ਸਿੰਘ, ਰਾਹੁਲ ਸ਼ਰਮਾ ਤੇ ਨੀਤਿਨ ਸ਼ਰਮਾ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ 2 ਮੋਬਾਈਲ ਫ਼ੋਨ ਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਪੁਲਸ ਨੇ ਤਿੰਨਾਂ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News