ਗੈਸ ਏਜੰਸੀ ਦੇ ਕਰਮਚਾਰੀ ਤੋਂ ਹਥਿਆਰ ਦੀ ਨੋਕ ''ਤੇ ਲੁੱਟ! ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ

Sunday, Feb 08, 2026 - 04:33 PM (IST)

ਗੈਸ ਏਜੰਸੀ ਦੇ ਕਰਮਚਾਰੀ ਤੋਂ ਹਥਿਆਰ ਦੀ ਨੋਕ ''ਤੇ ਲੁੱਟ! ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ

ਲੁਧਿਆਣਾ (ਅਨਿਲ): ਥਾਣਾ ਜੋਧੇਵਾਲ ਦੀ ਪੁਲਸ ਨੇ ਤੇਜ਼ਧਾਰ ਹਥਿਆਰ ਦੀ ਨੋਕ 'ਤੇ ਗੈਸ ਏਜੰਸੀ ਦੇ ਕਰਮਚਾਰੀ ਤੋਂ ਲੁੱਟ ਕਰਨ ਵਾਲੇ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਜਸਵਿੰਦਰ ਪਾਲ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤਕਰਤਾ ਕੇਸ਼ਵ ਗੁਪਤਾ ਵਾਸੀ ਮੁਹੱਲਾ ਅਰਜੁਨ ਕਲੋਨੀ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਕ੍ਰਿਸ਼ਨਾ ਭਾਰਤ ਗੈਸ ਜਨਤਾ ਕਲੋਨੀ ਰਾਹੋਂ ਰੋਡ 'ਤੇ ਗੈਸ ਸਿਲੰਡਰ ਸਪਲਾਈ ਕਰਨ ਦਾ ਕੰਮ ਕਰਦਾ ਹੈ।

6 ਫਰਵਰੀ ਨੂੰ ਉਹ ਆਪਣੇ ਆਟੋ ਵਿਚ ਗੈਸ ਸਿਲੰਡਰਾਂ ਦੀ ਸਪਲਾਈ ਕਰਨ ਆਇਆ ਸੀ ਅਤੇ ਇਸੇ ਦੌਰਾਨ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਉਸ ਨੂੰ ਰੋਕ ਕੇ ਹਥਿਆਰ ਦੀ ਨੋਕ 'ਤੇ ਡਰਾਉਂਦੇ ਹੋਏ 34,500 ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ, ਜਿਸ ਤੋਂ ਬਾਅਦ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।q


author

Anmol Tagra

Content Editor

Related News