ਦਵਾਈ ਲੈਣ ਜਾ ਰਹੀ ਮਹਿਲਾ ਨਾਲ ਲੁੱਟ! ਕੈਮਰੇ ''ਚ ਕੈਦ ਹੋਈ ਵਾਰਦਾਤ
Saturday, Jun 06, 2026 - 04:45 PM (IST)
ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੇ ਅਧੀਨ ਆਉਂਦੇ ਮੁਹੱਲਾ ਅਸ਼ੋਕ ਨਗਰ ਵਿਚ ਦਵਾਈ ਲੈਣ ਜਾ ਰਹੀ ਮਹਿਲਾ ਦਾ ਮੋਬਾਈਲ ਫ਼ੋਨ ਮੋਟਰਸਾਈਕਲ ਸਵਾਰ ਲੁਟੇਰੇ ਖੋਹ ਕੇ ਲੈ ਗਏ। ਇਹ ਸਾਰੀ ਵਾਰਦਾਤ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਹੈ। ਘਟਨਾ ਦੀ ਸੂਚਨਾ ਮਿਲਣ ਮਗਰੋਂ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਮਹਿਲਾ ਅਨਿਤਾ ਵਾਸੀ ਅਸ਼ੋਕ ਨਗਰ ਨੇ ਦੱਸਿਆ ਕਿ ਉਹ ਆਪਣੀ ਦਵਾਈ ਲੈਣ ਲਈ ਮੁਹੱਲੇ ਦੀ ਦੁਕਾਨ 'ਤੇ ਜਾ ਰਹੀ ਸੀ ਤੇ ਇਸ ਦੌਰਾਨ ਦੋ ਲੁਟੇਰੇ ਸਪਲੈਂਡਰ ਮੋਟਰਸਾਈਕਲ 'ਤੇ ਆਏ ਅਤੇ ਉਸ ਦਾ ਮੋਬਾਈਲ ਫ਼ੋਨ ਲੁੱਟ ਕੇ ਫ਼ਰਾਰ ਹੋ ਗਏ। ਲੁੱਟ ਦੀ ਵਾਰਦਾਤ ਕਰਨ ਵਾਲੇ ਮੋਟਰਸਾਈਕਲ ਸਵਾਰ ਲੁਟੇਰਿਆਂ ਦੀ ਫੁਟੇਜ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਹੈ।

ਮਹਿਲਾ ਨੇ ਦੱਸਿਆ ਕਿ ਇਸ ਬਾਰੇ ਉਨ੍ਹਾਂ ਨੇ ਥਾਣਾ ਸਲੇਮ ਟਾਬਰੀ ਦੀ ਪੁਲਸ ਨੂੰ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ ਤੇ ਪੁਲਸ ਵੱਲੋਂ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ ਹੈ।
