ਢੰਡਾਰੀ ਵਿਚ ਮਹਿਲਾ ਤੋਂ ਲੁੱਟ ਦੀ ਕੋਸ਼ਿਸ਼ ਨਾਕਾਮ, ਰਾਹਗੀਰਾਂ ਨੇ ਦੋ ਲੁਟੇਰੇ ਦਬੋਚੇ
Friday, Aug 07, 2026 - 08:31 PM (IST)
ਲੁਧਿਆਣਾ (ਰਾਜ): ਐਕਟਿਵਾ 'ਤੇ ਸਵਾਰ ਹੋ ਕੇ ਆਏ ਦੋ ਸ਼ਾਤਰ ਬਦਮਾਸ਼ਾਂ ਨੇ ਇਕ ਮਹਿਲਾ ਨੂੰ ਨਿਸ਼ਾਨਾ ਬਣਾਉਂਦੇ ਹੋਏ ਉਸ ਤੋਂ ਲੁੱਟ-ਖੋਹ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਮਹਿਲਾ ਦੇ ਚੀਕਣ ਦੀ ਆਵਾਜ਼ ਸੁਣ ਕੇ ਆਲੇ-ਦੁਆਲੇ ਦੇ ਰਾਹਗੀਰ ਤੁਰੰਤ ਹਰਕਤ ਵਿਚ ਆ ਗਏ ਅਤੇ ਦੋਵਾਂ ਮੁਲਜ਼ਮਾਂ ਨੂੰ ਘੇਰ ਕੇ ਮੌਕੇ 'ਤੇ ਹੀ ਦਬੋਚ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਇਕ ਪਿਸਤੌਲ ਬਰਾਮਦ ਹੋਈ। ਲੋਕਾਂ ਨੇ ਮੁਲਜ਼ਮਾਂ ਦੀ ਕੁੱਟਮਾਰ ਕਰਨ ਤੋਂ ਬਾਅਦ ਉਨ੍ਹਾਂ ਨੂੰ ਪੁਲਸ ਹਵਾਲੇ ਕਰ ਦਿੱਤਾ।
ਏ.ਐੱਸ.ਆਈ. ਹਰਮੇਸ਼ ਨੇ ਦੱਸਿਆ ਕਿ ਮੁਲਜ਼ਮ ਢੰਡਾਰੀ ਇਲਾਕੇ ਵਿਚ ਰੇਕੀ ਕਰ ਰਹੇ ਸਨ ਅਤੇ ਇਕੱਲੀ ਮਹਿਲਾ ਦੇਖ ਕੇ ਲੁੱਟ ਦੀ ਕੋਸ਼ਿਸ਼ ਕੀਤੀ ਸੀ। ਫੜੇ ਗਏ ਇਕ ਮੁਲਜ਼ਮ ਦੀ ਪਛਾਣ ਪ੍ਰਦੀਪ ਵਜੋਂ ਹੋਈ ਹੈ, ਜਦਕਿ ਉਸ ਦੇ ਦੂਜੇ ਸਾਥੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਬਰਾਮਦ ਪਿਸਤੌਲ ਅਸਲੀ ਹੈ ਜਾਂ ਨਕਲੀ।
