ਡਿਲੀਵਰੀ ਬੁਆਏ ਨੂੰ ਘੇਰ ਕੇ ਨਗਦੀ ਤੇ ਮੋਬਾਈਲ ਫੋਨ ਖੋਹਿਆ
Tuesday, Jan 14, 2025 - 12:34 PM (IST)
ਭਵਾਨੀਗੜ੍ਹ (ਵਿਕਾਸ ਮਿੱਤਲ)- ਪਿੰਡ ਜੌਲੀਆਂ ਨੇੜੇ ਮੋਟਰਸਾਈਕਲ ਸਵਾਰ ਦੋ ਬਦਮਾਸ਼ ਇਕ ਡਿਲੀਵਰੀ ਬੁਆਏ ਕੋਲੋਂ 10 ਹਜ਼ਾਰ ਰੁਪਏ ਤੇ ਮੋਬਾਈਲ ਫ਼ੋਨ ਖੋਹ ਕੇ ਫਰਾਰ ਹੋ ਗਏ। ਇਸ ਸਬੰਧੀ ਪੁਲਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਬੇਹੱਦ ਅਹਿਮ ਹੋਵੇਗਾ ਅੱਜ ਦਾ ਦਿਨ
ਘਟਨਾ ਸਬੰਧੀ ਸੁਮੀਤ ਵਾਸੀ ਹਰੀਪੁਰਾ ਬਸਤੀ ਸੰਗਰੂਰ ਨੇ ਸਥਾਨਕ ਪੁਲਸ ਨੂੰ ਦੱਸਿਆ ਕਿ ਉਹ ਆਨਲਾਈਨ ਆਰਡਰ ਕੀਤੇ ਸਮਾਨ ਦੀ ਡਿਲੀਵਰੀ ਕਰਦਾ ਹੈ ਤੇ ਸੋਮਵਾਰ ਦੁਪਹਿਰ ਨੂੰ ਜਦੋਂ ਉਹ ਭਵਾਨੀਗੜ੍ਹ ਦੇ ਪਿੰਡ ਬਖਤੜਾ ਵੱਲ ਜਾ ਰਿਹਾ ਸੀ ਤਾਂ ਜੌਲੀਆਂ ਪਿੰਡ ਦੀ ਡੇਅਰੀ ਨੇੜੇ ਮੋਟਰਸਾਈਕਲ 'ਤੇ ਪਿੱਛੋੰ ਆਏ ਦੋ ਅਣਪਛਾਤੇ ਵਿਅਕਤੀਆਂ ਨੇ ਉਸਨੂੰ ਘੇਰ ਕੇ ਰੋਕ ਲਿਆ ਤੇ ਕਿੱਟ 'ਚੋਂ 10 ਹਜ਼ਾਰ ਰੁਪਏ ਕੱਢ ਲਏ ਤੇ ਉਸ ਦਾ ਮੋਬਾਈਲ ਖੋਹ ਕੇ ਭੱਜ ਗਏ। ਸੁਮਿਤ ਵੱਲੋਂ ਪੁਲਸ ਨੂੰ ਦਿੱਤੀ ਗਈ ਸੂਚਨਾ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਪੁਲਸ ਨੇ ਜਾਂਚ ਦੌਰਾਨ ਇਕ ਮੁਲਜ਼ਮ ਪ੍ਰਿਤਪਾਲ ਸਿੰਘ ਵਾਸੀ ਰਾਮਪੁਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਾਮਲੇ 'ਚ ਹਰਜਿੰਦਰ ਸਿੰਘ ਵਾਸੀ ਤੁੰਗਾਂ ਨੂੰ ਨਾਮਜ਼ਦ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8