ਹਿਮਾਚਲ ''ਚ ਬਰਫ਼ਬਾਰੀ, ਜਾਣੋ ਪੰਜਾਬ ''ਚ ਅਗਲੇ 4 ਦਿਨਾਂ ਦਾ ਹਾਲ

04/27/2023 8:37:26 AM

ਸ਼ਿਮਲਾ/ਲੁਧਿਆਣਾ (ਸੰਤੋਸ਼,ਬਸਰਾ)- ਸੂਬੇ ’ਚ ਬੁੱਧਵਾਰ ਨੂੰ ਰੋਹਤਾਂਗ ਦੱਰੇ ਦੇ ਨਾਲ ਅਟਲ ਟਨਲ ਸਮੇਤ ਲਾਹੌਲ ਦੀਆਂ ਉੱਚੀਆਂ ਪਹਾੜੀਆਂ ’ਤੇ ਤਾਜ਼ਾ ਬਰਫਬਾਰੀ ਅਤੇ ਸ਼ਿਮਲਾ, ਮੰਡੀ ਅਤੇ ਸਿਰਮੌਰ ਜ਼ਿਲਿਆਂ ’ਚ ਵੱਖ-ਵੱਖ ਥਾਵਾਂ ’ਤੇ ਗੜੇ ਪਏ। ਮੌਸਮ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ’ਚ ਚੌਪਾਲ ’ਚ 30, ਮੰਡੀ ’ਚ 17, ਕੋਟਖਾਈ ’ਚ 8, ਠਯੋਗ ’ਚ 6, ਬੰਜਾਰ ਅਤੇ ਜੰਜੈਹਲੀ ’ਚ 4, ਜੁੱਬਲ ਅਤੇ ਬਿਜਹੀ ’ਚ 3 ਅਤੇ ਸ਼ਿਲਾਰੂ ’ਚ 2 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ ਹੈ। ਕੁੱਲੂ ਦੇ ਮਝਾਣ ਪਿੰਡ ’ਚ ਬੁੱਧਵਾਰ ਨੂੰ ਭਾਰੀ ਗੜੇਮਾਰੀ ਹੋਈ, ਜਿਸ ਨਾਲ ਤਾਪਮਾਨ ’ਚ ਗਿਰਾਵਟ ਆਈ ਹੈ। ਕੁੱਲੂ ਦੇ ਢਾਲਪੁਰ ’ਚ ਹਨੇਰੀ ਚੱਲਣ ਨਾਲ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਦੇ ਨਿਰਦੇਸ਼ਕ ਸੁਰਿੰਦਰ ਪਾਲ ਨੇ ਕਿਹਾ ਕਿ ਸੂਬੇ ’ਚ 30 ਅਪ੍ਰੈਲ ਤੱਕ ਮੌਸਮ ਦੇ ਖ਼ਰਾਬ ਬਣੇ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਉੱਚੀਆਂ ਪਹਾੜੀਆਂ ’ਤੇ ਬਰਫਬਾਰੀ ਅਤੇ ਹੋਰ ਹਿੱਸਿਆਂ ’ਚ ਮੀਂਹ ਪੈਣ ਦੇ ਆਸਾਰ ਹਨ, ਜਦੋਂ ਕਿ ਕਈ ਹਿੱਸਿਆਂ ’ਚ ਹਨੇਰੀ ਚੱਲਣ ਦਾ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਬਣੇ ਕਫ ਸਿਰਪ 'ਤੇ WHO ਨੇ ਚੁੱਕੇ ਸਵਾਲ, ਸਾਹਮਣੇ ਆਇਆ ਕੰਪਨੀ ਦਾ ਪੱਖ

ਉਥੇ ਹੀ ਪੰਜਾਬ ਵਿਚ ਆਉਣ ਵਾਲੇ 4 ਦਿਨਾਂ ਦੌਰਾਨ ਸੂਬੇ ਦੇ ਜ਼ਿਆਦਾਤਰ ਹਿੱਸਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਸੂਬੇ ਭਰ ’ਚ ਗਰਜ, ਚਮਕ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 27 ਅਪ੍ਰੈਲ ਤੋਂ ਅਗਲੇ 4 ਦਿਨਾਂ ਤੱਕ ਪੰਜਾਬ ਦੇ ਕੁੱਝ ਹਿੱਸਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਮੌਸਮ ਠੰਡਾ ਹੋ ਜਾਵੇਗਾ ਅਤੇ ਲੋਕਾਂ ਨੂੰ ਇਸ ਦੌਰਾਨ ਗਰਮੀ ਤੋਂ ਰਾਹਤ ਮਿਲੇਗੀ।

ਇਹ ਵੀ ਪੜ੍ਹੋ: ਕੈਨੇਡਾ 'ਚ ਪੰਜਾਬਣ ਦੇ ਕਤਲ ਦਾ ਮਾਮਲਾ, ਮੁਲਜ਼ਮ ਧਰਮ ਸਿੰਘ ਧਾਲੀਵਾਲ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


 


cherry

Content Editor

Related News