ਪਹਾੜਾਂ 'ਤੇ ਪੈ ਰਹੀ ਬਰਫ਼ ਨੇ ਬਦਲਿਆ ਪੰਜਾਬ ਦੇ ਮੌਸਮ ਦਾ ਮਿਜਾਜ਼, ਜਾਣੋ ਮੌਸਮ ਵਿਭਾਗ ਦੀ ਅਗਲੇ ਹਫ਼ਤੇ ਦੀ ਅਪਡੇਟ
Saturday, Feb 08, 2025 - 11:11 AM (IST)
![ਪਹਾੜਾਂ 'ਤੇ ਪੈ ਰਹੀ ਬਰਫ਼ ਨੇ ਬਦਲਿਆ ਪੰਜਾਬ ਦੇ ਮੌਸਮ ਦਾ ਮਿਜਾਜ਼, ਜਾਣੋ ਮੌਸਮ ਵਿਭਾਗ ਦੀ ਅਗਲੇ ਹਫ਼ਤੇ ਦੀ ਅਪਡੇਟ](https://static.jagbani.com/multimedia/2025_2image_11_11_21655366229.jpg)
ਜਲੰਧਰ- ਪਹਾੜਾਂ 'ਤੇ ਪੈ ਰਹੀ ਬਰਫ਼ ਦਾ ਅਸਰ ਪੰਜਾਬ 'ਚ ਦੇਖਣ ਨੂੰ ਮਿਲ ਰਿਹਾ ਹੈ, ਭਾਵ ਪੰਜਾਬ 'ਚ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਜਿਸ ਕਾਰਨ ਪੰਜਾਬ 'ਚ ਠੰਡ ਵਧ ਰਹੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਦੇ ਅਨੁਸਾਰ ਹੁਣ ਪੰਜਾਬ ਦੇ ਮੌਸਮ ਵਿੱਚ ਮਾਮੂਲੀ ਤਬਦੀਲੀ ਦੇਖੀ ਜਾ ਰਹੀ ਹੈ। ਸੂਬੇ ਦੇ ਘੱਟੋ-ਘੱਟ ਤਾਪਮਾਨ ਵਿੱਚ ਥੋੜ੍ਹੀ ਜਿਹੀ ਗਿਰਾਵਟ ਆਵੇਗੀ। ਇਸ ਦੇ ਨਾਲ ਹੀ ਅੱਜ ਤੋਂ ਇੱਕ ਨਵਾਂ ਪੱਛਮੀ ਗੜਬੜ ਵੀ ਸਰਗਰਮ ਹੋ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਸੂਰਜ ਨਿਕਲਣ ਤੋਂ ਬਾਅਦ ਸੂਬੇ ਵਿੱਚ ਤਾਪਮਾਨ ਲਗਾਤਾਰ ਵਧ ਰਿਹਾ ਹੈ। ਅੱਜ ਤੋਂ ਇੱਕ ਨਵੀਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ, ਪਰ ਇਸਦਾ ਪ੍ਰਭਾਵ ਸੂਬੇ ਵਿੱਚ ਨਹੀਂ ਦਿਖਾਈ ਦੇਵੇਗਾ। ਆਉਣ ਵਾਲਾ ਹਫ਼ਤਾ ਸੁੱਕਾ ਰਹਿਣ ਦੀ ਉਮੀਦ ਹੈ ਅਤੇ ਕੋਈ ਮੀਂਹ ਅਤੇ ਧੁੰਦ ਦਾ ਅਲਰਟ ਨਹੀਂ ਹੈ। ਹਾਲਾਂਕਿ ਹਿਮਾਚਲ ਪ੍ਰਦੇਸ਼ 'ਚ ਸੀਤ ਲਹਿਰ ਦੀ ਚੇਤਾਵਨੀ ਦਾ ਪ੍ਰਭਾਵ ਮੈਦਾਨੀ ਇਲਾਕਿਆਂ ਵਿੱਚ ਵੀ ਦਿਖਾਈ ਦੇਵੇਗਾ, ਜਿਸ ਕਾਰਨ ਸਵੇਰ ਅਤੇ ਰਾਤ ਨੂੰ ਠੰਡ ਤਾਂ ਰਹੇਗੀ ਪਰ ਦਿਨ ਵੇਲੇ ਸੂਰਜ ਦੇਵਤਾ ਦੇ ਦਰਸ਼ਨ ਵੀ ਹੋ ਸਕਣਗੇ। ਮੌਸਮ ਵਿਭਾਗ ਮੁਤਾਬਕ ਅਗਲਾ ਹਫਤਾ ਪੰਜਾਬ ਲਈ ਖੁਸ਼ਕ ਰਹਿ ਸਕਦਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਬੱਸਾਂ ਦੇ ਰੂਟ ਹੋਏ ਬੰਦ, ਮੈਰਿਜ ਪੈਲੇਸ ਵਾਲਿਆਂ ਨੂੰ ਮੋੜਨੀਆਂ ਪੈ ਰਹੀਆਂ ਸਾਈਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8