''ਆਪ'' ਆਗੂਆਂ ਦੀ ਵਾਇਰਲ ਹੋਈ ਆਡੀਓ ''ਤੇ ਭਗਵੰਤ ਮਾਨ ਦਾ ਵੱਡਾ ਬਿਆਨ

Saturday, Jun 09, 2018 - 06:57 PM (IST)

''ਆਪ'' ਆਗੂਆਂ ਦੀ ਵਾਇਰਲ ਹੋਈ ਆਡੀਓ ''ਤੇ ਭਗਵੰਤ ਮਾਨ ਦਾ ਵੱਡਾ ਬਿਆਨ

ਸ਼ੇਰਪੁਰ (ਅਨੀਸ਼) : ਬੀਤੀ ਦਿਨੀਂ ਸੋਸ਼ਲ ਮੀਡੀਆ 'ਤੇ ਸੁਖਪਾਲ ਖਹਿਰਾ ਨੂੰ ਲੈ ਕੇ ਦੋ 'ਆਪ' ਆਗੂਆਂ ਦੀ ਵਾਇਰਲ ਹੋਈ  ਆਡੀਓ ਕਲਿੱਪ ਸਬੰਧੀ ਇਕ ਜਾਂਚ ਕਮੇਟੀ ਬਣਾ ਦਿੱਤੀ ਗਈ ਹੈ, ਜੋ ਇਸ ਸਾਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰੇਗੀ। ਇਹ ਕਹਿਣਾ ਹੈ ਆਮ ਆਦਮੀ ਪਾਰਟੀ ਦੇ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਦਾ। ਮਾਨ ਇਥੋਂ ਦੇ ਪਿੰਡ ਸਲੇਮਪੁਰ ਵਿਚ ਐੱਮ.ਪੀ ਲੈਡ ਸਕੀਮ ਅਧੀਨ 11 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਬਣੀ ਸਕੂਲ ਦੀ ਨਵੀਂ ਬਿਲਡਿੰਗ ਦਾ ਉਦਘਾਟਨ ਕਰਨ ਪਹੁੰਚੇ ਹੋਏ ਸਨ। 
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਆਡੀਓ ਕਲਿੱਪ ਮਾਮਲੇ ਵਿਚ ਵਿਧਾਇਕ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿਚ ਇਕ ਕਮੇਟੀ ਬਣਾ ਦਿੱਤੀ ਗਈ ਹੈ ਜੋ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰੇਗੀ। ਇਸ ਮੌਕੇ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਆਮ ਆਦਮੀ ਪਾਰਟੀ ਦੇ ਆਗੂ ਅਤੇ ਹੋਰ ਮੌਜੂਦ ਸਨ।


Related News