ਵੱਡੀ ਖ਼ਬਰ: ਧਮਕੀਆਂ ਮਿਲਣ ਤੋਂ ਬਾਅਦ ਰੁਲਦੂ ਸਿੰਘ ਮਾਨਸਾ ਨੂੰ ਮਿਲੀ ਸੁਰੱਖਿਆ

Wednesday, Sep 01, 2021 - 01:47 PM (IST)

ਵੱਡੀ ਖ਼ਬਰ: ਧਮਕੀਆਂ ਮਿਲਣ ਤੋਂ ਬਾਅਦ ਰੁਲਦੂ ਸਿੰਘ ਮਾਨਸਾ ਨੂੰ ਮਿਲੀ ਸੁਰੱਖਿਆ

ਮਾਨਸਾ (ਅਮਰਜੀਤ ਚਾਹਲ): ਪਿਛਲੇ ਸਮੇਂ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰੁਲਦੂ ਸਿੰਘ ਮਾਨਸਾ ਦੇ ਦਿੱਲੀ ਵਿਖੇ ਕੈਂਪ ’ਤੇ ਹੋਏ ਹਮਲੇ ਅਤੇ ਸੋਸ਼ਲ ਮੀਡੀਆ ’ਤੇ ਮਿਲ ਰਹੀਆਂ ਧਮਕੀਆਂ ਤੋਂ ਬਾਅਦ ਹੁਣ ਮਾਨਸਾ ਦੀ ਪੁਲਸ ਵੱਲੋਂ ਰੁਲਦੂ ਸਿੰਘ ਨੂੰ ਸੁਰੱਖਿਆ ਮੁਹੱਈਆ ਕਰਵਾ ਦਿੱਤੀ ਗਈ ਹੈ। ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਸਰਕਾਰ ਵੱਲੋਂ ਪਿਛਲੇ ਸਮੇਂ ਤੋਂ ਹੀ ਸੰਯੁਕਤ ਕਿਸਾਨ ਮੋਰਚੇ ਦੇ ਸਾਰੇ ਆਗੂਆਂ ਨੂੰ ਸੁਰੱਖਿਆ ਲੈਣ ਦੇ ਲਈ ਕਿਹਾ ਜਾ ਰਿਹਾ ਸੀ ਪਰ ਹੋਰ ਕਿਸੇ ਜਥੇਬੰਦੀ ਦੇ ਆਗੂ ਨੇ ਸੁਰੱਖਿਆ ਨਹੀਂ ਲਈ ਉਹ ਉਨ੍ਹਾਂ ਦੀ ਮਰਜ਼ੀ ਹੈ ਪਰ ਉਨ੍ਹਾਂ ਵੱਲੋਂ ਆਪਣੀ ਜਥੇਬੰਦੀ ਦੇ ਨਾਲ ਗੱਲਬਾਤ ਕਰਨ ਤੋਂ ਬਾਅਦ ਸੁਰੱਖਿਆ ਲੈ ਲਈ ਹੈ। ਰੁਲਦੂ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਪਿਛਲੇ ਸਮੇਂ ਵਿਚ ਉਨ੍ਹਾਂ ਦੇ ਦਿੱਲੀ ਵਿਖੇ ਕੈਂਪ ਤੇ ਹਮਲਾ ਹੋਇਆ ਅਤੇ ਉਨ੍ਹਾਂ ਨੂੰ ਸੋਸ਼ਲ ਮੀਡੀਆ ਤੇ ਧਮਕੀਆਂ ਮਿਲ ਰਹੀਆਂ ਸੀ, ਜਿਸ ਦੇ ਚੱਲਦਿਆਂ ਸਰਕਾਰ ਸੰਯੁਕਤ ਕਿਸਾਨ ਮੋਰਚੇ ਦੇ ਸਾਰੇ ਆਗੂਆਂ ਨੂੰ ਹੀ ਸੁਰੱਖਿਆ ਲੈਣ ਦੇ ਲਈ ਕਿਹਾ ਜਾ ਰਿਹਾ ਸੀ ਪਰ ਹੋਰ ਜਥੇਬੰਦੀਆਂ ਦੇ ਆਗੂਆਂ ਨੇ ਸੁਰੱਖਿਆ ਨਹੀਂ ਲਈ ਇਹ ਉਨ੍ਹਾਂ ਦੀ ਆਪਣੀ ਮਰਜ਼ੀ ਹੈ ਪਰ ਉਨ੍ਹਾਂ ਨੇ ਆਪਣੀ ਜਥੇਬੰਦੀ ਦੇ ਨਾਲ ਗੱਲਬਾਤ ਕਰਨ ਤੋਂ ਬਾਅਦ ਸੁਰੱਖਿਆ ਲੈ ਲਈ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਖੱਟੜ 'ਤੇ ਵਰ੍ਹੇ ਰਾਜੇਵਾਲ, ਕੈਪਟਨ ਨੂੰ ਬਰਫੀ ਖਵਾਉਣ ਵਾਲੇ ਬਿਆਨ ਦਾ ਦਿੱਤਾ ਮੋੜਵਾਂ ਜੁਆਬ

ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕਿਸਾਨ ਆਗੂਆਂ ਨੂੰ ਕੀ ਖ਼ਤਰਾ ਹੈ ਤਾਂ ਉਨ੍ਹਾਂ ਕਿਹਾ ਕਿ ਸ਼ਾਇਦ ਕੋਈ ਖ਼ਤਰਾ ਹੋਵੇਗਾ ਤਾਂ ਹੀ ਸਰਕਾਰ ਵੱਲੋਂ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ ਉਥੇ ਉਨ੍ਹਾਂ ਇਹ ਵੀ ਕਿਹਾ ਕਿ ਰਾਕੇਸ਼ ਟਿਕੈਤ ਕੋਲ ਵੀ ਸੁਰੱਖਿਅਤ ਹੈ ਇਸ ਲਈ ਉਨ੍ਹਾਂ ਨੇ ਵੀ ਸੁਰੱਖਿਆ ਲੈ ਲਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਖ਼ਾਸਕਰ ਪੰਜਾਬ ਕਿਸਾਨ ਯੂਨੀਅਨ ਦੇ ਕੋਈ ਵੀ ਵਰਕਰ ਪੰਜਾਬ ਪਰਦੇ ਵਿੱਚ ਕਾਂਗਰਸ ਅਤੇ ਅਕਾਲੀ ਦਲ ਨੂੰ ਵੋਟ ਨਹੀਂ ਕਰਨਗੇ ਅਤੇ ਨਾ ਹੀ ਕਿਸੇ ਸਿਆਸੀ ਪਾਰਟੀ ਦਾ ਝੰਡਾ ਆਪਣੇ ਘਰਾਂ ਤੇ ਲਗਾਉਣਗੇ ਅਤੇ ਇਨ੍ਹਾਂ ਪਾਰਟੀਆਂ ਦਾ ਵਿਰੋਧ ਜਾਰੀ ਰਹੇਗਾ। ਉਨ੍ਹਾਂ ਸੁਖਬੀਰ ਬਾਦਲ ਵੱਲੋਂ ਦਿੱਤੇ ਗਏ ਬਿਆਨ ’ਤੇ ਚੁਟਕੀ ਲੈਂਦਿਆਂ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਵਿਰੋਧ ਕਰਨ ਤੇ ਕਿਸਾਨਾਂ ਨੂੰ ਸ਼ਰਾਰਤੀ ਅਨਸਰ ਕਹਿਣਾ ਮੰਦਭਾਗਾ ਹੈ ਅਤੇ ਇਹ ਪਾਰਟੀਆਂ 70 ਸਾਲਾਂ ਤੋਂ ਰਾਜ ਕਰ ਰਹੀਆਂ ਹਨ ਅਤੇ ਹੁਣ ਕਿਸਾਨਾਂ ਦੇ ਪੱਖ ਵਿੱਚ ਨਹੀਂ ਹਨ। ਜਿਸ ਦੇ ਕਾਰਨ ਕਿਸਾਨ ਉਨ੍ਹਾਂ ਦਾ ਵਿਰੋਧ ਕਰ ਰਹੇ ਹਨ ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦੀ ਪਾਰਟੀ ਵਿਚ ਸ਼ਰਾਰਤੀ ਅਨਸਰ ਹੋ ਸਕਦੇ ਹਨ ਪਰ ਵਿਰੋਧ ਕਰਨ ਵਾਲਾ ਕੋਈ ਵੀ ਸ਼ਰਾਰਤੀ ਅਨਸਰ ਨਹੀਂ ਅਤੇ ਇਹ ਸਾਰੇ ਹੀ ਅੰਦੋਲਨਕਾਰੀ ਲੋਕ ਹਨ ਜੋ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਅੰਦੋਲਨ ਕਰ ਰਹੇ ਹਨ।  

ਇਹ ਵੀ ਪੜ੍ਹੋ : ਪੰਜ ਪਿਆਰਿਆਂ ਵਾਲੇ ਬਿਆਨ ’ਤੇ ਵਿਵਾਦ ਭਖਣ ਮਗਰੋਂ ਹਰੀਸ਼ ਰਾਵਤ ਨੇ ਮੰਗੀ ਮੁਆਫ਼ੀ

ਰੁਲਦੂ ਸਿੰਘ ਨੇ ਕਿਹਾ ਕਿ ਯੂ.ਪੀ. ਦੇ ਵਿੱਚ ਇੱਕ ਦੇਸ਼ ਪੱਧਰੀ ਰੈਲੀ ਕੀਤੀ ਜਾ ਰਹੀ ਹੈ ਜਿਸ ਵਿੱਚ ਦੇਸ਼ ਦੇ ਸਾਰੇ ਹੀ ਕਿਸਾਨ ਇਕੱਠੇ ਆਉਣਗੇ ਅਤੇ ਬੀ.ਜੇ.ਪੀ. ਸਰਕਾਰ ਦਾ ਇਨ੍ਹਾਂ ਚੋਣਾਂ ਦੇ ਵਿੱਚ ਵਿਰੋਧ ਕਰਨਗੇ ਜਿਸ ਸਬੰਧੀ ਅੱਜ ਉਨ੍ਹਾਂ ਵੱਲੋਂ ਮਾਨਸਾ ਦੇ ਵਿੱਚ ਇੱਕ ਆਪਣੀ ਜਥੇਬੰਦੀ ਦੀ ਮੀਟਿੰਗ ਵੀ ਬੁਲਾਈ ਗਈ ਹੈ ਅਤੇ ਯੂ.ਪੀ. ਦੇ ਵਿਚ ਕਿਸਾਨ ਰੈਲੀ ਤੋਂ ਬਾਅਦ 2022 ਦੀਆਂ ਚੋਣਾਂ ਸੰਬੰਧੀ ਕਿਸਾਨਾਂ ਵੱਲੋਂ ਰਣਨੀਤੀ ਉਲੀਕੀ ਜਾਵੇਗੀ ਅਤੇ ਇਨ੍ਹਾਂ ਸਿਆਸੀ ਪਾਰਟੀਆਂ ਦਾ ਵਿਰੋਧ ਜਾਰੀ ਰਹੇਗਾ।

ਇਹ ਵੀ ਪੜ੍ਹੋ : ਆਰਥਿਕ ਤੰਗੀ ਤੋਂ ਪਰੇਸ਼ਾਨ 2 ਬੱਚਿਆਂ ਦੇ ਕਿਸਾਨ ਪਿਓ ਨੇ ਨਿਗਲੀ ਜ਼ਹਿਰੀਲੀ ਦਵਾਈ,ਮੌਤ  

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Shyna

Content Editor

Related News