ਸੋਸ਼ਲ ਮੀਡੀਆ ’ਤੇ ਹਥਿਆਰਾਂ ਨਾਲ ਲੈੱਸ ਹੋ ਕੇ ਖਿੱਚਵਾਈਆਂ ਤਸਵੀਰਾਂ ਤੇ ਵੀਡੀਓ ਨੂੰ ਕੀਤਾ ਵਾਇਰਲ, ਕੇਸ ਦਰਜ

Wednesday, Mar 03, 2021 - 10:17 AM (IST)

ਸੋਸ਼ਲ ਮੀਡੀਆ ’ਤੇ ਹਥਿਆਰਾਂ ਨਾਲ ਲੈੱਸ ਹੋ ਕੇ ਖਿੱਚਵਾਈਆਂ ਤਸਵੀਰਾਂ ਤੇ ਵੀਡੀਓ ਨੂੰ ਕੀਤਾ ਵਾਇਰਲ, ਕੇਸ ਦਰਜ

ਤਰਨਤਾਰਨ (ਰਾਜੂ) - ਥਾਣਾ ਸਦਰ ਪੱਟੀ ਪੁਲਸ ਨੇ ਅਸਲੇ ਨਾਲ ਲੈਸ ਹੋ ਕੇ ਖਿੱਚਵਾਈਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਇੰਸਪੈਕਟਰ ਹਰਿੰਦਰ ਸਿੰਘ ਨੇ ਦੱਸਿਆ ਕਿ ਉਹ ਬੱਸ ਅੱਡਾ ਸਭਰਾ ਵਿਖੇ ਨਾਕਾਬੰਦੀ ਦੌਰਾਨ ਮੌਜੂਦ ਸੀ ਤਾਂ ਉਨ੍ਹਾਂ ਨੂੰ ਸੋਸ਼ਲ ਮੀਡੀਆ ’ਤੇ ਇਕ ਪੋਸਟ ਵਿਖਾਈ ਦਿੱਤੀ, ਜਿਸ ਵਿਚ ਇਕ ਨੌਜਵਾਨ ਅਸਲਾ ਫੜ ਕੇ ਡਰਾਉਂਦਾ-ਧਮਕਾਉਂਦਾ ਵਿਖਾਈ ਦੇ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ - ਨਵ ਵਿਆਹੇ ਨੌਜਵਾਨ ਦੇ ਕਤਲ ਦੀ ਸੁਲਝੀ ਗੁੱਥੀ: ਪਤਨੀ ਦੇ ਹੀ ਆਸ਼ਕ ਨੇ ਦੋਸਤਾਂ ਨਾਲ ਮਿਲ ਦਿੱਤੀ ਸੀ ਖ਼ੌਫਨਾਕ ਮੌਤ

ਨੌਜਵਾਨ ਵਲੋਂ ਪਾਈ ਗਈ ਅਜਿਹੀ ਪੋਸਟ ’ਚ ਸਮਾਜਿਕ ਬੁਰਾਈਆਂ ਨੂੰ ਉਤਸ਼ਾਹਿਤ ਕੀਤਾ ਗਿਆ ਹੈ। ਇਸ ਸਬੰਧ ’ਚ ਤੁਰੰਤ ਕਾਰਵਾਈ ਕਰਦਿਆਂ ਇੰਸਪੈਕਟਰ ਹਰਿੰਦਰ ਸਿੰਘ ਨੇ ਨੌਜਵਾਨ ਸੁਖਬੀਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਸਭਰਾ ਵਿਰੁੱਧ ਮੁਕੱਦਮਾ ਦਰਜ ਕਰ ਦਿੱਤਾ ਅਤੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। 

ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ’ਚ ਮਚਿਆ ਸੀ ਜ਼ਹਿਰੀਲੀ ਸ਼ਰਾਬ ਦਾ ਤਾਂਡਵ, ਪੀੜਤ ਪਰਿਵਾਰਾਂ ਨੇ ਸਰਕਾਰ ਤੋਂ ਕੀਤੀ ਇਹ ਮੰਗ

ਪੜ੍ਹੋ ਇਹ ਵੀ ਖ਼ਬਰ - ਰੋਪੜ ਦੇ ‘ਕਰਨਪ੍ਰੀਤ’ ਨੇ ਵਧਾਇਆ ਜ਼ਿਲ੍ਹੇ ਦਾ ਮਾਣ, ਕੈਨੇਡਾ ਦੀ ਸਰਕਾਰੀ ਯੂਨੀਵਰਸਿਟੀ ਦੇਵੇਗੀ 18 ਲੱਖ ਰੁਪਏ


author

rajwinder kaur

Content Editor

Related News