ਨੌਜਵਾਨ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਵਿਵਾਦਾਂ ''ਚ ਐੱਸ. ਜੀ. ਪੀ. ਸੀ. ਦਾ ਇਹ ਹਸਪਤਾਲ
Sunday, Aug 06, 2017 - 04:43 PM (IST)
ਅੰਮ੍ਰਿਤਸਰ : ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਹ ਵੀਡੀਓ, ਜਿਸ ਵਿਚ ਇਕ ਸਿੱਖ ਨੌਜਵਾਨ ਐੱਸ. ਜੀ. ਪੀ. ਸੀ. ਅਧੀਨ ਚੱਲ ਰਹੇ ਸ੍ਰੀ ਗੁਰੂ ਰਾਮਦਾਸ ਹਸਪਤਾਲ 'ਤੇ ਗੰਭੀਰ ਦੋਸ਼ ਲਗਾ ਰਿਹਾ ਹੈ। ਦੋਸ਼ ਹੈ ਕਿ ਹਸਪਤਾਲ ਪ੍ਰਸ਼ਾਸਨ ਦੀ ਕੁਤਾਹੀ ਕਾਰਨ ਜ਼ਖਮੀ ਲੜਕੀ ਲਵਪ੍ਰੀਤ ਦੀ ਮੌਤ ਹੋ ਗਈ। ਨੌਜਵਾਨ ਦੀ ਇਹ ਵੀਡੀਓ ਵਾਇਰਲ ਹੋਣ ਤੋਂ ਬਾਅਦ ਪ੍ਰਸ਼ਾਸਨ ਆਪਣੇ ਬਚਾਅ 'ਚ ਸਾਹਮਣੇ ਆਇਆ ਹੈ। ਸੰਸਥਾ ਦੀ ਪ੍ਰਧੀਨ ਗੀਤਾ ਸ਼ਰਮਾ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਅਤੇ ਕਿਹਾ ਕਿ ਲੜਕੀ ਦਾ ਪਰਿਵਾਰ ਆਪਣੀ ਮਰਜ਼ੀ ਨਾਲ ਇਥੋਂ ਗਿਆ ਸੀ, ਉਨ੍ਹਾਂ ਵਲੋਂ ਕਿਸੇ ਤਰ੍ਹਾਂ ਦੀ ਕੋਈ ਬਦਤਮੀਜ਼ੀ ਨਹੀਂ ਕੀਤੀ ਗਈ।
ਫਿਲਹਾਲ ਇਸ ਵੀਡੀਓ ਦੇ ਤੇਜ਼ੀ ਨਾਲ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਮਾਮਲਾ ਹੋਰ ਭੱਖ ਗਿਆ ਹੈ। ਫਿਲਹਾਲ ਮਾਮਲੇ ਦੀ ਸੱਚਾਈ ਕੀ ਹੈ ਇਸ ਦਾ ਪਤਾ ਤਾਂ ਜਾਂਚ ਤੋਂ ਬਾਅਦ ਹੀ ਲੱਗ ਸਕੇਗਾ।
