ਮਾਂ ਵਲੋਂ ਬੱਚੇ ਦੀ ਬੇਰਹਿਮੀ ਨਾਲ ਕੁੱਟਮਾਰ ਦੇ ਮਾਮਲੇ ''ਚ ਆਇਆ ਨਵਾਂ ਮੋੜ, ਮਾਸੀ ਨੇ ਲਾਏ ਗੰਭੀਰ ਦੋਸ਼
Saturday, Sep 19, 2020 - 04:27 PM (IST)
ਅੰਮ੍ਰਿਤਸਰ (ਅਨਜਾਣ): ਸੋਸ਼ਲ ਮੀਡੀਆ 'ਤੇ ਇਨੀਂ ਦਿਨੀਂ ਇਕ ਛੋਟੇ ਬੱਚੇ ਦੀ ਕੁੱਟਮਾਰ ਦੀ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ, ਜਿਸ 'ਚ ਮਾਂ ਨੂੰ ਪੁਲਸ ਨੇ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ ਪਰ ਪਿਓ 'ਤੇ ਮਾਮਲਾ ਦਰਜ ਹੋਣ ਦੇ ਬਾਵਜੂਦ ਹਾਲੇ ਤੱਕ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਜਿਸ ਨੂੰ ਲੈ ਕੇ ਛੋਟੇ ਬੱਚੇ ਦੀ ਮਾਸੀ ਨੇ ਪੁਲਸ 'ਤੇ ਇਕ ਤਰਫ਼ਾ ਕਾਰਵਾਈ ਕਰਨ ਦੇ ਦੋਸ਼ ਲਗਾਉਂਦਿਆਂ ਪੁਲਸ ਕਮਿਸ਼ਨਰ ਪਾਸੋਂ ਇਨਸਾਫ ਦੀ ਗੁਹਾਰ ਲਗਾਈ ਹੈ। ਮਾਮਲੇ 'ਚ ਬੱਚੇ ਦੀ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕੀਤਾ ਗਿਆ ਹੈ, ਜੋ ਜ਼ੇਰੇ ਇਲਾਜ ਹੈ ਅਤੇ ਉਸ ਦਾ ਇਲਾਜ ਸਮਾਜ ਸੇਵੀ ਸੰਸਥਾਵਾਂ ਕਰਵਾ ਰਹੀਆਂ ਹਨ ਪਰ ਹੁਣ ਬੱਚੇ ਦੀ ਮਾਸੀ ਮਨਮੀਤ ਕੌਰ ਅਤੇ ਮਾਮਾ ਅਨਮੋਲਦੀਪ ਸਿੰਘ ਵਲੋਂ ਪੁਲਸ 'ਤੇ ਇਕ ਤਰਫ਼ਾ ਕਾਰਵਾਈ ਕਰਨ ਦੇ ਦੋਸ਼ ਲਗਾਏ ਗਏ ਹਨ।
ਇਹ ਵੀ ਪੜ੍ਹੋ: ਦੋ ਪੁੱਤਰਾਂ ਦੀ ਮੋਤ ਤੋਂ ਬਾਅਦ ਬੇਸਹਾਰਾ ਹੋਇਆ ਬਜ਼ੁਰਗ ਜੋੜਾ, ਫ਼ਰਿਸ਼ਤਾ ਬਣ ਬਹੁੜੇ ਡਾ.ਓਬਰਾਏ
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਨਮੀਤ ਕੌਰ ਅਤੇ ਅਨਮੋਲਦੀਪ ਸਿੰਘ ਨੇ ਦੱਸਿਆ ਕਿ ਸਾਡੀ ਭੈਣ ਅਮਨਪ੍ਰੀਤ ਕੌਰ ਦਾ ਆਪਣੇ ਪਹਿਲੇ ਪਤੀ ਤੋਂ ਤਲਾਕ ਹੋ ਚੁੱਕਾ ਸੀ। ਜਿਸ ਤੋਂ ਉਸਦਾ ਤਿੰਨ ਸਾਲ ਦਾ ਬੇਟਾ ਪ੍ਰਥਮਵੀਰ ਸਿੰਘ ਹੈ। 14 ਜੂਨ 2020 ਨੂੰ ਉਸ ਨੇ ਜਗਜੀਤ ਸਿੰਘ ਨਾਲ ਦੂਸਰਾ ਵਿਆਹ ਕਰਵਾਇਆ ਸੀ। ਜਦ ਉਹ ਗਰਭਵਤੀ ਹੋਈ ਤਾਂ ਅਚਾਨਕ ਉਸ ਦੇ ਪਤੀ ਨੇ ਪ੍ਰਥਮਵੀਰ ਸਿੰਘ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਸ ਦੇ ਸਰੀਰ ਦੇ ਕਈ ਅੰਗ ਤੋੜ ਦਿੱਤੇ ਸਨ, ਜਿਸ ਦੇ ਬਾਅਦ ਜਗਜੀਤ ਸਿੰਘ ਨੇ ਬੱਚੇ ਦੀ ਹਾਲਤ ਜ਼ਿਆਦਾ ਖਰਾਬ ਹੋਣ 'ਤੇ ਆਪਣੇ ਆਪ ਨੂੰ ਬਚਾਉਣ ਲਈ 11 ਸਤੰਬਰ ਨੂੰ ਸੋਸ਼ਲ ਮੀਡੀਆ ਤੇ ਬੱਚੇ ਨੂੰ ਕੁੱਟਮਾਰ ਕਰਨ ਦੀ ਪੁਰਾਣੀ ਵੀਡੀਓ ਵਾਇਰਲ ਕਰ ਦਿੱਤੀ।
ਇਹ ਵੀ ਪੜ੍ਹੋ: ਜਬਰ ਜ਼ਿਨਾਹ ਦੀ ਸ਼ਿਕਾਰ ਕੁੜੀ ਨੂੰ ਧੱਕੇ ਖਾਣ ਮਗਰੋਂ ਵੀ ਨਾ ਮਿਲਿਆ ਇਨਸਾਫ਼, ਚੁੱਕਿਆ ਖ਼ੌਫ਼ਨਾਕ ਕਦਮ
ਵੀਡੀਓ ਨੂੰ ਧਿਆਨ ਨਾਲ ਵੇਖਣ 'ਤੇ ਸਾਫ਼ ਪਤਾ ਚੱਲ ਰਿਹਾ ਹੈ ਕਿ ਬੱਚਾ ਬਿਲਕੁਲ ਠੀਕ ਠਾਕ ਹੈ। ਮਨਮੀਤ ਕੌਰ ਨੇ ਕਿਹਾ ਕਿ ਪੁਲਸ ਵਲੋਂ ਵੀਡੀਓ ਦੀ ਬਾਰੀਕੀ ਨਾਲ ਜਾਂਚ ਕੀਤੇ ਬਿਨਾ ਹੀ ਇਕ ਤਰਫ਼ਾ ਕਾਰਵਾਈ ਕਰਦੇ ਹੋਏ ਕੇਵਲ ਉਸਦੀ ਭੈਣ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਦ ਕਿ ਉੇਸਦਾ ਪਤੀ ਸ਼ਰੇਆਮ ਬਾਹਰ ਘੁੰਮ ਰਿਹਾ ਹੈ ਜਦੋਂ ਕਿ ਉਸ ਤੇ ਵੀ ਮਾਮਲਾ ਦਰਜ ਕੀਤਾ ਗਿਆ ਹੈ। ਪੀੜਤ ਨੇ ਮੰਗ ਕੀਤੀ ਹੈ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਦੇ ਹੋਏ ਬੱਚੇ ਦੇ ਬਿਆਨ ਦਰਜ ਕਰਕੇ ਅਸਲ ਦੋਸ਼ੀ 'ਤੇ ਬਣਦੀ ਕਾਰਵਾਈ ਕਰਕੇ ਉਨ੍ਹਾਂ ਨੂੰ ਇਨਸਾਫ਼ ਦਿੱਤਾ ਜਾਵੇ।
ਇਹ ਵੀ ਪੜ੍ਹੋ: ਹਰਸਿਮਰਤ ਦੇ ਅਸਤੀਫ਼ੇ ਤੋਂ ਬਾਅਦ ਬੋਲੇ ਸੁਖਬੀਰ ਬਾਦਲ, ਗਠਜੋੜ 'ਤੇ ਦਿੱਤਾ ਵੱਡਾ ਬਿਆਨ
ਕੀ ਕਹਿੰਦੇ ਨੇ ਥਾਣਾ ਮੁਖੀ!
ਥਾਣਾ ਬੀ-ਡਵੀਜ਼ਨ ਦੇ ਮੁਖੀ ਗੁਰਵਿੰਦਰ ਸਿੰਘ ਨੇ ਜਗਬਾਣੀ/ਪੰਜਾਬ ਕੇਸਰੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਗਜੀਤ ਸਿੰਘ ਸੋਨੂੰ ਫਰਾਰ ਹੈ ਜਿਸ ਨੂੰ ਕਾਬੂ ਕਰਨ ਲਈ ਪੁਲਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਬਹੁਤ ਜਲਦ ਉਸਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।