ਸੋਸ਼ਲ ਮੀਡੀਆ ''ਤੇ ਦੋਸਤ ਬਣੀ ਕੁੜੀ ਨੂੰ ਮਿਲਣ ਗਿਆ ਸੀ ਨੌਜਵਾਨ, ਫ਼ਿਰ ਜੋ ਹੋਇਆ ਉਹ ਸੋਚਿਆ ਨਾ ਸੀ
Thursday, Sep 12, 2024 - 12:19 PM (IST)
ਸੰਗਰੂਰ (ਸਿੰਗਲਾ)- ਸੰਗਰੂਰ ਵਿਚ ਇਕ ਨੌਜਵਾਨ ਇੰਸਟਾਗ੍ਰਾਮ Friend ਨੂੰ ਮਿਲਣ ਜਾਣਾ ਉਸ ਵੇਲੇ ਭਾਰੀ ਪੈ ਗਿਆ, ਜਦੋਂ ਉਸ ਨਾਲ ਮੁੰਡਿਆਂ ਵੱਲੋਂ ਕੁੱਟਮਾਰ ਕੀਤੀ ਗਈ। ਇਸ ਮਗਰੋਂ ਜਦੋਂ ਉਹ ਜ਼ੇਰੇ ਇਲਾਜ ਸੀ ਤਾਂ ਉਸ ਨੇ ਆਪਣੇ ਇਕ ਦੋਸਤ ਨੂੰ ਹਸਪਤਾਲ ਬੁਲਾਇਆ। ਉਕਤ ਹਮਲਾਵਰ ਨੌਜਵਾਨਾਂ ਨੇ ਇਕ ਵਾਰ ਫ਼ੇਰ ਹਮਲਾ ਕਰ ਦਿੱਤਾ ਤੇ ਉਸ ਦੇ ਦੋਸਤ ਨੂੰ ਵੀ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ। ਪੁਲਸ ਵੱਲੋਂ ਇਸਮਾਮਲੇ ਵਿਚ 6 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਵਾਸੀ ਹੋ ਜਾਓ ਸਾਵਧਾਨ! ਜਾਰੀ ਹੋਈ Advisory, ਇਕ ਗਲਤੀ ਵੀ ਪੈ ਸਕਦੀ ਹੈ ਭਾਰੀ
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਸੰਗਰੂਰ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਸਿਵਲ ਹਸਪਤਾਲ ਸੰਗਰੂਰ ਵਿਖੇ ਬੀਤੀ ਰਾਤ ਕੁੱਟ-ਮਾਰ ਕਰਨ ਵਾਲੇ 6 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ’ਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਮੁੱਦਈ ਮੁਕੱਦਮਾ ਮਨਪ੍ਰੀਤ ਸਿੰਘ ਵਾਸੀ ਪਿੰਡ ਮੀਮਸਾ ਨੂੰ ਕਿਸੇ ਫੇਕ ਇੰਸਟਾ ਆਈ. ਡੀ. ਤੋਂ ਮੈਸੇਜ ਕਰ ਕੇ ਸਿਵਲ ਹਸਪਤਾਲ ਸੰਗਰੂਰ ਬੁਲਾਇਆ ਸੀ, ਜਿੱਥੇ ਅਣਪਛਾਤੇ ਵਿਅਕਤੀਆਂ ਵੱਲੋਂ ਮੁੱਦਈ ਮਨਪ੍ਰੀਤ ਸਿੰਘ ਦੀ ਕੁੱਟ-ਮਾਰ ਕੀਤੀ ਗਈ।
ਉਪਰੰਤ ਮੁੱਦਈ ਮੁਕੱਦਮਾ ਵੱਲੋਂ ਆਪਣੇ ਸਾਥੀ ਕੁਲਵਿੰਦਰ ਸਿੰਘ ਨੂੰ ਸਿਵਲ ਹਸਪਤਾਲ ਸੰਗਰੂਰ ਬੁਲਾਇਆ, ਜਿੱਥੇ ਮੁੱਦਈ ਮੁਕੱਦਮਾ ਦਾ ਐਮਰਜੈਂਸੀ ਵਾਰਡ ’ਚ ਇਲਾਜ ਚੱਲ ਰਿਹਾ ਸੀ, ਦੌਰਾਨੇ ਇਲਾਜ ਅਣਪਛਾਤੇ ਵਿਅਕਤੀ ਵੱਲੋਂ ਦੁਬਾਰਾ ਸਿਵਲ ਹਸਪਤਾਲ ਸੰਗਰੂਰ ਵਿਖੇ ਐਮਰਜੈਂਸੀ ਵਾਰਡ ’ਚ ਦਖਲ ਹੋ ਕੇ ਮੁੱਦਈ ਮੁਕੱਦਮਾ ਦੇ ਦੋਸਤ ਕੁਲਵਿੰਦਰ ਸਿੰਘ ਵਾਸੀ ਮੀਮਸਾ ’ਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ ਅਤੇ ਉਸ ਦੇ ਗੰਭੀਰ ਸੱਟਾਂ ਮਾਰੀਆਂ। ਜੋ ਸੱਟਾਂ ਮਾਰਨ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ ਸਨ।
ਸਰਤਾਜ ਸਿੰਘ ਚਾਹਲ ਐੱਸ. ਐੱਸ. ਪੀ. ਸੰਗਰੂਰ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਜੀਵ ਸਿੰਗਲਾ ਉਪ ਕਪਤਾਨ ਪੁਲਸ ਸਬ-ਡਵੀਜ਼ਨ ਸੰਗਰੂਰ ਦੀ ਯੋਗ ਅਗਵਾਈ ਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਸਪੈਕਟਰ ਮਨਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਸਿਟੀ ਸੰਗਰੂਰ ਦੀ ਟੀਮ ਨੂੰ ਉਸ ਸਮੇਂ ਸਫਲਤਾ ਮਿਲੀ, ਜਦੋਂ ਅਣਪਛਾਤੇ ਵਿਅਕਤੀਆਂ ਖਿਲਾਫ ਮੁਕੱਦਮਾ ਥਾਣਾ ਸਿਟੀ ਸੰਗਰੂਰ ਦਰਜ ਰਜਿਸਟਰਡ ਕਰ ਕੇ ਤਫਤੀਸ਼ ਦੌਰਾਨ ਜ਼ਿਕਰਯੋਗ ਵਿਆਕਤੀ ਨੂੰ ਨਾਮਜ਼ਦ ਕਰ ਕੇ ਗ੍ਰਿਫਤਾਰ ਕੀਤਾ ਗਿਆ ਅਤੇ ਤਫਤੀਸ਼ ਦੌਰਾਨ ਮੁਕੱਦਮੇ ’ਚ ਜੁਰਮ ਵਾਧਾ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਸਰਕਾਰੀ ਨੌਕਰੀ ਦੇ ਚਾਹਵਾਨਾਂ ਲਈ ਬੇਹੱਦ ਅਹਿਮ ਖ਼ਬਰ
ਮੁੱਦਈ ਧਿਰ ਜ਼ੇਰੇ ਇਲਾਜ ਸਿਵਲ ਹਸਪਤਾਲ ਸੰਗਰੂਰ ਹੈ, ਜਿਨ੍ਹਾਂ ਨੂੰ ਡਾਕਟਰੀ ਟੀਮ ਵੱਲੋਂ ਮੁੱਢਲੀ ਸਹਾਇਤਾ ਦਿੱਤੀ ਜਾ ਰਹੀ ਹੈ। ਉਕਤ ਵਿਅਕਤੀਆਂ ਵੱਲੋਂ ਲੜਾਈ ਸਮੇਂ ਵਰਤੇ ਦਾਤ/ਰਾਡਾਂ/ਹਥਿਆਰ ਬਰਾਮਦ ਕਰਵਾਏ ਜਾ ਰਹੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8