ਸੋਸ਼ਲ ਮੀਡੀਆ ’ਤੇ ਵੱਡੇ ਸਟਾਰਾਂ ’ਚ ਆਉਂਦਾ ਸੀ ਸ਼ਹੀਦ ਕੁਲਦੀਪ ਬਾਜਵਾ, ਲੱਖਾਂ ਲੋਕ ਕਰਦੇ ਸੀ ਫਾਲੋਅ

01/10/2023 6:32:07 PM

ਜਲੰਧਰ : ਫਗਵਾੜਾ ਦੇ ਅਰਬਨ ਅਸਟੇਟ ਵਿਚ ਪਿਸਤੌਲ ਦਿਖਾ ਕੇ ਕਰੇਟਾ ਗੱਡੀ ਖੋਹ ਕੇ ਭੱਜੇ ਲੁਟੇਰਿਆਂ ਨਾਲ ਲੋਹਾ ਲੈਂਦਾ ਸ਼ਹੀਦ ਹੋਇਆ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਸੋਸ਼ਲ ਮੀਡੀਆ ’ਤੇ ਕਾਫੀ ਮਸ਼ਹੂਰ ਸੀ। ਮ੍ਰਿਤਕ ਕੁਲਦੀਪ ਸਿੰਘ ਬਾਜਵਾ ਇੰਸਟਾਗ੍ਰਾਮ ’ਤੇ ਕਮਲ ਬਾਜਵਾ ਦੇ ਨਾਂ ਨਾਲ ਜਾਣਿਆ ਜਾਂਦਾ ਸੀ। ਕਮਲ ਬਾਜਵਾ ਦੇ ਇੰਸਟਾਗ੍ਰਾਮ ’ਤੇ ਲੱਖਾਂ ਦੀ ਗਿਣਤੀ ਵਿਚ ਫਾਲੋਅਰਸ ਸਨ। ਉਹ ਆਪਣੀਆਂ ਕਈ ਸਟਾਈਲਿਸ਼ ਵੀਡੀਓ ਕਰਕੇ ਸੋਸ਼ਲ ਮੀਡੀਆ ’ਤੇ ਕਾਫੀ ਛਾਏ ਹੋਏ ਸਨ। ਬਾਜਵਾ ਦੀ ਮੌਤ ਨਾਲ ਪਰਿਵਾਰ ਦੇ ਨਾਲ-ਨਾਲ ਕਰੀਬੀ ਦੋਸਤਾਂ ਨੂੰ ਵੀ ਵੱਡਾ ਝਟਕਾ ਲੱਗਾ ਹੈ। ਜਾਣਕਾਰੀ ਮੁਤਾਬਕ ਘਟਨਾ ਸਮੇਂ ਥਾਣਾ ਸਿਟੀ ਦੇ ਐੱਸ. ਐੱਚ. ਓ. ਅਮਨਦੀਪ ਨਾਹਰ ਦੇ ਗੰਨਮੈਨ ਕਮਲ ਬਾਜਵਾ ਕਰੇਟਾ ਗੱਡੀ ਲੁੱਟਣ ਵਾਲੇ ਗੈਂਗਸਟਰਾਂ ਦਾ ਪਿੱਛਾ ਕਰ ਰਹੇ ਸਨ। ਗੈਂਗਸਟਰਾਂ ਨੇ ਉਸ ’ਤੇ ਗੋਲ਼ੀਆਂ ਚਲਾ ਦਿੱਤੀਆਂ। ਗੋਲ਼ੀ ਲੱਗਣ ਕਾਰਨ ਕਮਲ ਬਾਜਵਾ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਪੰਜਾਬ ’ਚ ਹੱਡ ਚੀਰਵੀਂ ਠੰਡ ਦਾ ਦੌਰ ਜਾਰੀ, ਸੂਬਾ ਸਰਕਾਰ ਵਲੋਂ ਬੱਚਿਆਂ ਦੀਆਂ ਛੁੱਟੀਆਂ ’ਚ ਵਾਧਾ

ਦੱਸਣਯੋਗ ਹੈ ਕਿ ਸ਼ਹੀਦ ਕਾਂਸਟੇਬਲ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਕਈ ਤਸਵੀਰਾਂ ਅਤੇ ਸ਼ਾਨਦਾਰ ਵੀਡੀਓਜ਼ ਸ਼ੇਅਰ ਕੀਤੇ ਜਾਂਦੇ ਸੀ। ਜਿਨ੍ਹਾਂ ਨੂੰ ਲੋਕਾਂ ਵੱਲੋਂ ਬੇਹੱਦ ਪਿਆਰ ਮਿਲਦਾ ਸੀ। ਉਹ ਆਪਣੀ ਡਿਊਟੀ ਨਿਭਾਉਣ ਦੇ ਨਾਲ-ਨਾਲ ਆਪਣੀ ਜ਼ਿੰਦਗੀ ਨੂੰ ਬੇਹੱਦ ਖੁੱਲ੍ਹੇ ਮਿਜਾਜ਼ ਨਾਲ ਜਿਊਂਦੇ ਸਨ। ਉਨ੍ਹਾਂ ਦੀ ਇਕ ਇਕ ਵੀਡੀਓ ਅਤੇ ਫੋਟੋਜ਼ ਨੂੰ ਹਜ਼ਾਰਾਂ ਦੀ ਗਿਣਤੀ ਵਿਚ ਲਾਈਕ ਤੇ ਸ਼ੇਅਰ ਕਰਦੇ ਸਨ। ਬਾਜਵਾ ਦੀ ਮੌਤ ਨਾਲ ਜਿੱਥੇ ਪਰਿਵਾਰ ਅਤੇ ਦੋਸਤਾਂ ਨੂੰ ਵੱਡਾ ਘਾਟਾ ਪਿਆ ਹੈ, ਉਥੇ ਹੀ ਉਨ੍ਹਾਂ ਨੂੰ ਚਾਹੁਣ ਵਾਲੇ ਉਨ੍ਹਾਂ ਦੇ ਫੈਨਜ਼ ਵੀ ਕਾਫੀ ਮਾਯੂਸੀ ਵਿਚ ਹਨ। 

ਇਹ ਵੀ ਪੜ੍ਹੋ : ਪੰਜਾਬ ’ਚ ਅਜੇ ਜਾਰੀ ਰਹੇਗਾ ਹੱਡ ਚੀਰਵੀਂ ਠੰਡ ਦਾ ਦੌਰ, ਮੌਸਮ ਵਿਭਾਗ ਨੇ ਜਾਰੀ ਕੀਤਾ ਬੁਲੇਟਿਨ

ਮੁਲਜ਼ਮਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਪੁਲਸ ਵੱਲੋਂ ਲੁਟੇਰਿਆਂ ਵਿਰੁੱਧ ਤੁਰੰਤ ਕਾਰਵਾਈ ਕਰਦੇ ਹੋਏ ਤਿੰਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਜਦਕਿ ਇਕ ਮੁਲਜ਼ਮ ਅਜੇ ਵੀ ਫਰਾਰ ਹੈ। ਹੁਣ ਇਸ ਮਾਮਲੇ ਵਿਚ ਫਰਾਰ ਚੌਥੇ ਦੋਸ਼ੀ ਦੀ ਭਾਲ ਲਈ ਪੁਲਸ ਨੇ ਤਸਵੀਰ ਜਾਰੀ ਕੀਤੀ ਹੈ। ਆਈ. ਜੀ . ਜਲੰਧਰ ਰੇਂਜ ਜੀ. ਐੱਸ. ਸੰਧੂ ਐੱਸ. ਐੱਸ. ਪੀ. ਕਪੂਰਥਲਾ ਨਵਨੀਤ ਸਿੰਘ ਬੈਂਸ ਨੇ ਦੱਸਿਆ ਕਿ ਪੁਲਸ ਕੰਟਰੋਲ ਰੂਮ ਫਗਵਾੜਾ ਨੂੰ ਫੋਨ ਰਾਹੀਂ ਅਰਬਨ ਅਸਟੇਟ ਫਗਵਾੜਾ ਦੇ ਵਾਸੀ ਦੀ ਹੁੰਡਾਈ ਕਰੇਟਾ ਗੱਡੀ ਹਥਿਆਰਬੰਦ ਲੁਟੇਰਿਆਂ ਵੱਲੋਂ ਖੋਹੇ ਜਾਣ ਦੀ ਸੂਚਨਾ ਮਿਲੀ ਸੀ। ਜਿਸ ’ਤੇ ਫਗਵਾੜਾ ਸਿਟੀ ਪੁਲਸ ਵੱਲੋਂ ਤੁਰੰਤ ਕਾਰ ਦੀ ਭਾਲ ਵਿਚ ਇਕ ਪੁਲਸ ਟੀਮ ਲਗਾਈ ਗਈ। ਉਨ੍ਹਾਂ ਦੱਸਿਆ ਕਿ ਪੁਲਸ ਪਾਰਟੀ ਵੱਲੋਂ ਕਾਰ ਨੂੰ ਗੋਰਾਇਆ ਵੱਲ ਜਾਂਦੇ ਹੋਏ ਵੇਖਿਆ ਗਿਆ, ਜਿਸ 'ਤੇ ਐੱਸ. ਐੱਚ. ਓ. ਅਮਨਦੀਪ ਨਾਹਰ ਅਤੇ ਦੋ ਪੁਲਸ ਜਵਾਨਾਂ ਵੱਲੋਂ ਕਾਰ ਦਾ ਪਿੱਛਾ ਕਰਕੇ ਉਸ ਨੂੰ ਰੋਕ ਲਿਆ ਗਿਆ ਅਤੇ ਕਾਰ ਸਵਾਰਾਂ ਨੂੰ ਬਾਹਰ ਆਉਣ ਲਈ ਕਿਹਾ ਗਿਆ।

ਇਹ ਵੀ ਪੜ੍ਹੋ : ਪੰਜਾਬ ’ਚ ਪੈ ਰਹੀ ਕੜਾਕੇ ਦੀ ਠੰਡ ਦਰਮਿਆਨ ਪੈਦਾ ਹੋਇਆ ਇਕ ਹੋਰ ਸੰਕਟ, ਵੱਜੀ ਖਤਰੇ ਦੀ ਘੰਟੀ

ਉਨ੍ਹਾਂ ਦੱਸਿਆ ਕਿ ਕਾਰ ਸਵਾਰਾਂ ਵੱਲੋਂ ਤੁਰੰਤ ਪੁਲਸ ਪਾਰਟੀ ’ਤੇ ਫਿਲੌਰ ਵਿਖੇ ਗੋਲੀਬਾਰੀ ਕਰ ਦਿੱਤੀ ਗਈ, ਜਿਸ ਦੇ ਜਵਾਬ ਵਿਚ ਪੁਲਸ ਵੱਲੋਂ ਵੀ ਗੋਲੀਬਾਰੀ ਕੀਤੀ ਗਈ ਅਤੇ ਸੰਘਣੀ ਧੁੰਦ ਹੋਣ ਦੇ ਬਾਵਜੂਦ ਪੁਲਸ 3 ਦੋਸ਼ੀਆਂ ਨੂੰ ਕਾਬੂ ਕਰਨ ਵਿਚ ਕਾਮਯਾਬ ਰਹੀ।  ਉਨ੍ਹਾਂ ਦੱਸਿਆ ਕਿ ਇਕ ਦੋਸ਼ੀ ਮੌਕੇ ਤੋਂ ਫਰਾਰ ਹੋਣ ਵਿਚ ਸਫ਼ਲ ਰਿਹਾ। ਉਨ੍ਹਾਂ ਦੱਸਿਆ ਕਿ ਪੁਲਸ ਦੀ ਜਵਾਬੀ ਕਾਰਵਾਈ ਵਿਚ ਦੋਸ਼ੀ ਗੋਲੀਬਾਰੀ ਨਾਲ ਜ਼ਖ਼ਮੀ ਹੋ ਗਏ,  ਜਿਸ ਕਾਰਨ ਉਨ੍ਹਾਂ ਨੂੰ ਸਿਵਲ ਹਸਪਤਾਲ ਫਗਵਾੜਾ ਵਿਖੇ ਦਾਖ਼ਲ ਕਰਵਾਇਆ ਗਿਆ ਅਤੇ ਪਿੱਛੋਂ ਜਲੰਧਰ ਵਿਖੇ ਰੈਫਰ ਕੀਤਾ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਹੈ। 

ਇਹ ਵੀ ਪੜ੍ਹੋ : ਹੁਸ਼ਿਆਰਪੁਰ ’ਚ ਰੌਂਗਟੇ ਖੜ੍ਹੇ ਕਰਨ ਵਾਲੀ ਵਾਰਦਾਤ, ਨੌਜਵਾਨ ਕੁੜੀ ਦੇ ਸਿਰ ’ਚ ਗੋਲ਼ੀ ਮਾਰ ਕੇ ਕੀਤਾ ਕਤਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

Gurminder Singh

This news is Content Editor Gurminder Singh