ਸੋਸ਼ਲ ਮੀਡੀਆ ''ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ ''ਤੇ ਪੈਂਦੇ ਹੀ ਪੈ ਗਿਆ ਭੜਥੂ
Friday, Aug 07, 2026 - 06:21 PM (IST)
ਲੁਧਿਆਣਾ (ਰਾਜ) : ਸ਼ਹਿਰ ਦੇ ਤਾਜਪੁਰ ਰੋਡ ਇਲਾਕੇ ਤੋਂ ਨਸ਼ੇ ਦੇ ਕਾਲੇ ਕਾਰੋਬਾਰ ਦਾ ਇਕ ਨਵੀਂ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵਾਇਰਲ ਵੀਡੀਓ ਵਿਚ ਇਕ ਕੁੜੀ ਖੁੱਲੇਆਮ ਸੜਕ ’ਤੇ ਕੁਝ ਨੌਜਵਾਨਾਂ ਨੂੰ ਨਸ਼ਾ ਵੇਚਦੀ ਤੇ ਉਨ੍ਹਾਂ ਤੋਂ ਪੈਸੇ ਲੈਂਦੀ ਸਾਫ ਦਿਖਾਈ ਦੇ ਰਹੀ ਹੈ। ਇਹ ਵੀਡੀਓ ਸੜਕ ਦੇ ਦੂਜੇ ਪਾਸੇ ਖੜ੍ਹੇ ਇਕ ਰਾਹਗੀਰ ਨੇ ਆਪਣੇ ਮੋਬਾਇਲ ਵਿਚ ਰਿਕਾਰਡ ਕਰਕੇ ਸੋਸ਼ਲ ਮੀਡੀਆ ’ਤੇ ਅਪਲੋਡ ਕਰ ਦਿੱਤੀ ਜਿਸ ਤੋਂ ਬਾਅਦ ਪੁਲਸ ਪ੍ਰਸ਼ਾਸਨ ਵਿਚ ਹਫੜਾ-ਦਫੜੀ ਮਚ ਗਈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਤਾਜਪੁਰ ਰੋਡ ਇਲਾਕੇ ਤੋਂ ਨਸ਼ਾ ਵੇਚਣ ਦੀ ਵੀਡੀਓ ਸਾਹਮਣੇ ਆਉਣ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਕਈ ਵਾਰ ਇਥੋਂ ਸ਼ਰੇਆਮ ਨਸ਼ਾ ਸਮੱਗਲਿੰਗ ਦੀਆਂ ਵੀਡੀਓ ਵਾਇਰਲ ਹੋ ਚੁੱਕੀਆਂ ਹਨ।
ਇਹ ਵੀ ਪੜ੍ਹੋ : ਅਮਰੀਕਾ ਤੋਂ ਦੁਖਦ ਘਟਨਾ, ਨੌਜਵਾਨ ਖੁਸ਼ਕਰਨਦੀਪ ਸਿੰਘ ਦਾ ਗੋਲ਼ੀਆਂ ਮਾਰ ਕੇ ਕਤਲ
ਹਾਲਾਂਕਿ ਪੁਲਸ ਕੁਝ ਮਾਮਲਿਆਂ ਵਿਚ ਕਾਰਵਾਈ ਕਰਦੀ ਹੈ ਪਰ ਕਈ ਸ਼ਿਕਾਇਤਾਂ ਮਹਿਜ਼ ਕਾਗਜ਼ੀ ਕਾਰਵਾਈ ਤੱਕ ਹੀ ਸੀਮਤ ਰਹਿ ਜਾਂਦੀਆਂ ਹਨ ਜਿਸ ਨਾਲ ਸਮੱਗਲਰਾਂ ਦੇ ਹੌਂਸਲੇ ਬੁਲੰਦ ਹਨ।
ਇਹ ਵੀ ਪੜ੍ਹੋ : ਪਾਵਰਕਾਮ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਖਪਤਕਾਰਾਂ ਦੇ ਕੱਟੇ ਜਾਣਗੇ ਕਨੈਕਸ਼ਨ
ਏ.ਸੀ.ਪੀ. ਰਮਦੀਪ ਕੁਮਾਰ ਨੇ ਜਾਰੀ ਕੀਤਾ ਵੀਡੀਓ ਸੁਨੇਹਾ, ਪਛਾਣ ਜਾਰੀ
ਵੀਡੀਓ ਵਾਇਰਲ ਹੋਣ ਤੋਂ ਬਾਅਦ ਲੁਧਿਆਣਾ ਪੁਲਸ ਕਮਿਸ਼ਨਰੇਟ ਦੇ ਅਧਿਕਾਰਤ ਸੋਸ਼ਲ ਮੀਡੀਆ ਪੇਜ ’ਤੇ ਏ.ਸੀ.ਪੀ.ਰਮਦੀਪ ਕੁਮਾਰ ਨੇ ਇਕ ਵੀਡੀਓ ਸੁਨੇਹਾ ਜਾਰੀ ਕਰ ਕੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਤਾਜਪੁਰ ਰੋਡ ਤੇ ਆਸ ਪਾਸ ਦੇ ਇਲਾਕੇ ਵਿਚ ਨਸ਼ਾ ਸਮੱਗਲਿੰਗ ਦੇ 14 ਕੇਸ ਦਰਜ ਕੀਤੇ ਜਾ ਚੁੱਕੇ ਹਨ ਜਿਨ੍ਹਾਂ ਵਿਚੋਂ 3 ਨਸ਼ਾ ਸਮੱਗਲਰਾਂ ਤੋਂ ਕਮਰਸ਼ੀਅਲ ਕੁਆਂਟਿਟੀ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਸਨ। ਏ.ਸੀ.ਪੀ. ਨੇ ਦੱਸਿਆ ਕਿ ਵਾਇਰਲ ਵੀਡੀਓ ਦਾ ਨੋਟਿਸ ਲੈਂਦੇ ਮੁਲਜ਼ਮ ਲੜਕੀ ਅਤੇ ਨਸ਼ਾ ਖਰੀਦਣ ਆਏ ਨੌਜਵਾਨਾਂ ਦੀ ਪਛਾਣ ਕੀਤੀ ਜਾ ਰਹੀ ਹੈ। ਪਛਾਣ ਹੁੰਦੇ ਹੀ ਮੁਲਜ਼ਮਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
