ਸੋਸ਼ਲ ਮੀਡੀਆ ’ਤੇ ਜਾਨੋਂ ਮਾਰਨ ਦੀ ਧਮਕੀ ਮਿਲਣ ਦੇ ਮਾਮਲੇ ’ਚ ਖਹਿਰਾ ਦਾ ਵੱਡਾ ਬਿਆਨ
Monday, Mar 13, 2023 - 06:23 PM (IST)
ਭੁਲੱਥ (ਰਜਿੰਦਰ) : ਬੀਤੇ ਦਿਨੀਂ ਸੋਸ਼ਲ ਮੀਡੀਆ ’ਤੇ ਜਾਨੋਂ ਮਾਰਨ ਦੀ ਧਮਕੀ ਮਿਲਣ ਤੋਂ ਬਾਅਦ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਖਹਿਰਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਕੂਮੈਂਟ ਕਰਦਾ ਹੈ ਤਾਂ ਸਹੀ ਕੂਮੈਂਟ ਕਰਿਆ ਕਰੋ ਤਾਂ ਜੋ ਕਿਸੇ ਦੀ ਭਾਵਨਾ ਨੂੰ ਠੇਸ ਨਾ ਪਹੁੰਚੇ। ਉਨ੍ਹਾਂ ਕਿਹਾ ਕਿ ਸਿਆਸੀ ਵਿਰੋਧ ਕੀਤਾ ਜਾਣਾ ਚਾਹੀਦਾ ਹੈ ਪਰ ਸੋਸ਼ਲ ਮੀਡੀਆ ’ਤੇ ਮਾੜੀ ਟਿੱਪਣੀ ਨਹੀਂ ਕਰਨੀ ਚਾਹੀਦੀ। ਇਥੇ ‘ਜਗ ਬਾਣੀ’ ਨਾਲ ਗੱਲਬਾਤ ਕਰਦੇ ਖਹਿਰਾ ਨੇ ਜੇਕਰ ਕੋਈ ਸਿਆਸੀ ਵਿਰੋਧੀ ਵੀ ਹੈ ਤਾਂ ਉਸ ਲਈ ਕੁਮੈਂਟਾਂ ਵਿਚ ਚੰਗੀ ਸ਼ਬਦਾਵਲੀ ਵਰਤਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਧਮਕੀ ਦੇਣ ਵਾਲੇ ਮੁੰਡੇ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਸ ਪਰਿਵਾਰ ਤੇ ਪਿੰਡ ਵਾਲਿਆਂ ਨੇ ਵੀ ਉਨ੍ਹਾਂ ਤੱਕ ਪਹੁੰਚ ਕੀਤੀ ਹੈ। ਇਸ ਮੌਕੇ ਵਿਧਾਇਕ ਖਹਿਰਾ ਨੇ ਪੰਜਾਬ ਸਰਕਾਰ ਦੀ ਇਕ ਸਾਲ ਦੀ ਕਾਰਗੁਜ਼ਾਰੀ ਨੂੰ ਜ਼ੀਰੋ ਦੇ ਬਰਾਰ ਦੱਸਿਆ।
ਇਹ ਵੀ ਪੜ੍ਹੋ : ਜਲਦ ਵਿਆਹ ਦੇ ਬੰਧਨ ’ਚ ਬੱਝਣਗੇ ਸਿੱਖਿਆ ਮੰਤਰੀ ਹਰਜੋਤ ਬੈਂਸ, IPS ਅਫਸਰ ਕੁੜੀ ਨਾਲ ਲੈਣਗੇ ਲਾਵਾਂ
ਦੱਸਣਯੋਗ ਹੈ ਕਿ ਪਿਛਲੇ ਦਿਨੀਂ ਹਲਕਾ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਉਨ੍ਹਾਂ ਦੀ ਇੰਸਟਾਗ੍ਰਾਂਮ ਪੋਸਟ ’ਤੇ ਕੁਮੈਂਟ ਕਰਕੇ ਇਕ ਵਿਅਕਤੀ ਨੂੰ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ ਸੀ ਜਿਸ ਤੋਂ ਬਾਅਦ ਵਿਧਾਇਕ ਖਹਿਰਾ ਨੇ ਪੁਲਸ ਨੂੰ ਸ਼ਿਕਾਇਤ ਕੀਤੀ। ਭੁਲੱਥ ਪੁਲਸ ਨੇ ਮਾਮਲਾ ਦਰਜ ਕਰਕੇ ਧਮਕੀ ਦੇਣ ਵਾਲੇ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਮੁਲਜ਼ਮ ਦੀ ਪਛਾਣ ਰਾਜਾ ਪੁੱਤਰ ਸੁਖਵਿੰਦਰਪਾਲ ਵਾਸੀ ਖੋਜਪੁਰ ਥਾਣਾ ਭੋਗਪੁਰ ਜ਼ਿਲ੍ਹਾ ਜਲੰਧਰ ਦੇ ਰੂਪ ਵਿਚ ਹੋਈ ਸੀ।
ਇਹ ਵੀ ਪੜ੍ਹੋ : ਕੈਨੇਡਾ ਤੋਂ ਪਰਤੇ ਪਰਿਵਾਰ ਨਾਲ ਵਾਪਰੀ ਵੱਡੀ ਅਣਹੋਣੀ, ਪਿੰਡ ਪਹੁੰਚਣ ਤੋਂ ਪਹਿਲਾਂ ਜੋ ਹੋਇਆ ਸੋਚਿਆ ਨਾ ਸੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।