ਸਮਾਜ ਸੇਵੀ ਸੰਸਥਾਵਾਂ ਵਲੋਂ ਨਵ-ਨਿਯੁਕਤ ਡਿਪਟੀ ਕਮਿਸ਼ਨਰ ਦਾ ਸੁਆਗਤ
Wednesday, Jul 25, 2018 - 04:33 PM (IST)

ਸ੍ਰੀ ਮੁਕਤਸਰ ਸਾਹਿਬ/ਮੰਡੀ ਲੱਖੇਵਾਲੀ (ਪਵਨ ਤਨੇਜਾ/ ਖੁਰਾਣਾ/ਸੁਖਪਾਲ ਢਿੱਲੋਂ) : ਜ਼ਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਵਾਂ ਵੱਲੋਂ ਡਾ : ਸੁਖਵੇਦ ਸਿੰਘ ਗਿੱਲ ਜ਼ਿਲ੍ਹਾ ਕੋਆਰਡੀਨੇਟਰ ਸਮੂਹ ਸਮਾਜ ਸੇਵੀ ਸੰਸਥਾਵਾਂ ਮੁਕਤਸਰ ਸਾਹਿਬ ਦੀ ਅਗਵਾਈ 'ਚ ਨਵ-ਨਿਯੁਕਤ ਡਿਪਟੀ ਕਮਿਸ਼ਨਰ ਐਮ. ਕੇ. ਅਰਵਿੰਦ ਕੁਮਾਰ ਨੂੰ ਸਿਰੋਪਾਓ ਅਤੇ ਫੁੱਲਾਂ ਦਾ ਗੁਲਦਸਤਾ ਦੇ ਕੇ ਸੁਆਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦਾ ਮੂੰਹ ਵੀ ਮਿੱਠਾ ਕਰਾਇਆ ਗਿਆ। ਡਾ. ਗਿੱਲ ਨੇ ਡਿਪਟੀ ਕਮਿਸ਼ਨਰ ਨੂੰ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਉਂਦਿਆਂ ਮੁਕਤਸਰ ਸਾਹਿਬ ਤੋਂ ਮਲੋਟ ਨੈਸ਼ਨਲ ਹਾਈਵੇ ਸੜਕ ਨਵੀਂ ਬਣਾਉਣ, ਸ਼ਹਿਰਾਂ 'ਚ ਸੀਵਰੇਜ ਦੀ ਸਮੱਸਿਆ , ਪੀਣ ਵਾਲੇ ਪਾਣੀ ਦੀ ਸਮੱਸਿਆ ਤੋਂ ਇਲਾਵਾ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਸਬੰਧੀ ਉਨ੍ਹਾਂ ਨੂੰ ਜਾਣਕਾਰੀ ਦਿੱਤੀ।
ਡਿਪਟੀ ਕਮਿਸ਼ਨਰ ਨੂੰ ਭਰੋਸਾ ਦੁਆਇਆ ਕਿ ਨਸ਼ਿਆਂ ਦੇ ਖਿਲਾਫ ਜਾਗਰੂਕਤਾ ਮੁਹਿੰਮ ਅਤੇ ਮਿਸ਼ਨ ਤੰਦਰੁਸਤ ਪੰਜਾਬ 'ਚ ਸਮਾਜ ਸੇਵੀ ਸੰਸਥਾਵਾਂ ਵਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ ਕਿਉਂਕਿ ਜ਼ਿਲ੍ਹਾ ਪ੍ਰਸਾਸ਼ਨ ਨੂੰ ਸਮਾਜ ਸੇਵੀ ਸੰਸਥਾਵਾਂ ਹਮੇਸ਼ਾ ਸਹਿਯੋਗ ਦਿੰਦੀਆ ਰਹਿੰਦੀਆਂ ਹਨ। ਇਸੇ ਦੌਰਾ ਡਿਪਟੀ ਕਮਿਸ਼ਨਰ ਨੇ ਸਮਾਜ ਸੇਵੀ ਸੰਸਥਾਵਾਂ ਦੇ ਪ੍ਰਤੀਨਿਧੀਆਂ ਨੂੰ ਭਰੋਸਾ ਦਿਵਾਇਆ ਕਿ ਪ੍ਰਸ਼ਾਸ਼ਨ ਵਲੋਂ ਵੀ ਉਨ੍ਹਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ।