ਸਮਾਜ ਸੇਵੀ ਅਮਰਜੀਤ ਸਿੰਘ ਨੇ ਸਰਕਾਰੀ ਸਕੂਲ ਨੂੰ ਦਿੱਤੀ ਵਿੱਤੀ ਸਹਾਇਤਾ
Saturday, Mar 03, 2018 - 06:37 PM (IST)

ਟਾਂਡਾ(ਮੋਮੀ,ਪੰਡਿਤ)— ਸਰਕਾਰੀ ਹਾਈ ਸਕੂਲ ਪਿੰਡ ਮਸੀਤਪਲਕੋਟ ਵਿਖੇ ਹੋਏ ਇਕ ਸਮਾਗਮ ਦੌਰਾਨ ਪ੍ਰਵਾਸੀ ਭਾਰਤੀ ਅਤੇ ਉੱਘੇ ਸਮਾਜ ਸੇਵੀ ਅਮਰਜੀਤ ਸਿੰਘ ਵੱਲੋਂ ਸਕੂਲ ਦੀ ਬਿਹਤਰੀ ਲਈ 70 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਅਤੇ ਸਕੂਲ ਲਈ 40 ਬੈਂਚ ਭੇਂਟ ਕੀਤੇ ਗਏ। ਇਸੇ ਤਰ੍ਹਾਂ ਹੀ ਦੂਰਦਰਸ਼ਨ ਕੇਂਦਰ ਜਲੰਧਰ ਦੇ ਸਾਬਕਾ ਡਾਇਰੈਕਟਰ ਦਲਜੀਤ ਸਿੰਘ ਸੈਣੀ ਨੇ ਆਪਣੀ ਮਾਤਾ ਚਰਨ ਕੌਰ ਦੀ ਯਾਦ 'ਚ ਸਰਕਾਰੀ ਹਾਈ ਅਤੇ ਪ੍ਰਾਇਮਰੀ ਸਕੂਲ ਮਸੀਤਪਲਕੋਟ ਲਈ 11-11 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਭੇਂਟ ਕੀਤੀ। ਇਸ ਤੋਂ ਇਲਾਵਾ ਗੁਰਨਾਮ ਸਿੰਘ ਯੂ. ਐੱਸ. ਏ. ਵੱਲੋਂ 5-5 ਹਜ਼ਾਰ ਰੁਪਏ ਦੀ ਭੇਂਟ ਕੀਤੀ। ਇਸ ਮੌਕੇ ਉਕਤ ਦਾਨੀ ਸੱਜਣਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਹ ਕਾਰਜ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵੱਲੋਂ ਚਲਾਈ ਗਈ ਸਮਰਪਣ ਸਕੀਮ ਅਧੀਨ ਕੀਤਾ ਗਿਆ ਹੈ ਅਤੇ ਅੱਗੇ ਤੋਂ ਵੀ ਉਹ ਅਜਿਹੇ ਕਾਰਜ 'ਚ ਆਪਣਾ ਯੋਗਦਾਨ ਪਾਉਂਦੇ ਰਹਿਣਗੇ।
ਇਸ ਮੌਕੇ ਉਨ੍ਹਾਂ ਨੇ ਡੀ. ਸੀ. ਹੁਸ਼ਿਆਰਪੁਰ ਨੂੰ ਬੇਨਤੀ ਕੀਤੀ ਕਿ ਉਹ ਇਕ ਵਾਰ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਬਣਾਈ ਗਈ ਸਕੂਲ ਦੀ ਬਿਲਡਿੰਗ ਦੇਖਣ। ਇਸ ਮੌਕੇ ਸਕੂਲ ਦੀ ਮੁਖੀ ਸੱਤਿਆ ਦੇਵੀ ਨੇ ਦਾਨੀ ਸੱਜਣਾਂ ਦਾ ਧੰਨਵਾਦ ਕੀਤਾ। ਇਸ ਮੌਕੇ 'ਤੇ ਮਾਸਟਰ ਤਰਲੋਚਨ ਸਿੰਘ, ਨੰਬਰਦਾਰ ਦਰਸ਼ਨ ਸਿੰਘ, ਨਰਿੰਦਰ ਸਿੰਘ, ਸੁਖਵਿੰਦਰ ਸਿੰਘ ਬੱਬੂ ਆਦਿ ਹਾਜ਼ਰ ਸਨ।