SOI ਪ੍ਰਧਾਨ ਰੌਬਿਨ ਬਰਾੜ ਦੀ ਮਾਤਾ ਜੀ ਦਾ ਦੇਹਾਂਤ

Sunday, May 30, 2021 - 09:45 PM (IST)

SOI ਪ੍ਰਧਾਨ ਰੌਬਿਨ ਬਰਾੜ ਦੀ ਮਾਤਾ ਜੀ ਦਾ ਦੇਹਾਂਤ

ਸ੍ਰੀ ਮੁਕਤਸਰ ਸਾਹਿਬ (ਸੋਢੀ,ਕੁਲਦੀਪ ਰਿਣੀ,ਪਵਨ)- ਸ਼ੋਮਣੀ ਅਕਾਲੀ ਦਲ ਦੀ ਐੱਸ. ਓ. ਆਈ. (ਸਟੂਡੈਂਟ ਆਰਗਨਾਈਜ਼ੇਸ਼ਨ ਆਫ ਇੰਡੀਆ) ਦੇ ਹਾਲੀ 'ਚ ਬਣੇ ਪ੍ਰਧਾਨ ਰੌਬਿਨ ਬਰਾੜ ਭਾਗਸਰ ਦੀ ਮਾਤਾ ਹਰਸੰਗੀਤ ਕੌਰ ਦਾ ਅੱਜ ਦਿਹਾਂਤ ਹੋ ਗਿਆ। 60 ਸਾਲਾ ਹਰਸੰਗੀਤ ਕੌਰ ਜੋ ਕਿ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ, ਪਹਿਲਾਂ ਉਨ੍ਹਾਂ ਦਾ ਇਲਾਜ ਡੀ. ਐੱਮ. ਸੀ. ਲੁਧਿਆਣਾ ਵਿਖੇ ਚੱਲ ਰਿਹਾ ਸੀ ਉਸ ਤੋਂ ਬਾਅਦ ਉਨ੍ਹਾਂ ਨੂੰ ਬੰਠਿਡਾ ਦਾਖਲ ਕਰਵਾਇਆ ਗਿਆ ਅਤੇ ਫਿਰ ਉਨ੍ਹਾਂ ਨੂੰ ਮੁਕਤਸਰ ਦੇ ਇਕ ਨਿਜੀ ਹਸਪਤਾਲ 'ਚ ਲਿਆਂਦਾ ਗਿਆ।

ਇਹ ਵੀ ਪੜ੍ਹੋ- ਜਥੇਦਾਰ ਅਕਾਲ ਤਖ਼ਤ ਸਾਹਿਬ ਦੀ ਢਿੱਲੀ ਕਾਰਜ-ਸ਼ੈਲੀ ’ਤੇ 'ਜਾਗੋ ਪਾਰਟੀ' ਨੇ ਜਤਾਇਆ ਇਤਰਾਜ਼

ਡਾਕਟਰਾਂ ਦੀ ਕੋਸ਼ਿਸ਼ ਤੋਂ ਬਾਅਦ ਵੀ ਉਹ ਉਨ੍ਹਾਂ ਨੂੰ ਬਚਾ ਨਹੀਂ ਸਕੇ। ਅੱਜ ਸ਼ਾਮ 5 ਵਜੇ ਦੇ ਕਰੀਬ ਉਨ੍ਹਾਂ ਨੇ ਮੁਕਤਸਰ ਦੇ ਇਕ ਨਿਜੀ ਹਸਪਤਾਲ ਵਿਖੇ ਆਪਣੇ ਅੰਤਿਮ ਸਾਹ ਲਏ। ਉਨ੍ਹਾਂ ਦਾ ਅੰਤਿਮ ਸੰਸਕਾਰ ਕੱਲ ਉਨ੍ਹਾਂ ਦੇ ਜੱਦੀ ਪਿੰਡ ਭਾਗਸਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗਾ। ਉਹ ਆਪਣੇ ਪਿੱਛੇ ਪਤੀ, ਬੇਟਾ ਅਤੇ ਦੋ ਬੇਟੀਆਂ ਛੱਡ ਗਏ ਹਨ।  

ਇਹ ਵੀ ਪੜ੍ਹੋ-  ਕਤਲ ਦੇ ਮਾਮਲੇ ਨੂੰ ਲੈ ਕੇ ਸਦਰ ਥਾਣੇ ਅੱਗੇ ਧਰਨੇ ਤੋਂ ਬਾਅਦ ਲੋਕਾਂ ਫਿਰੋਜ਼ਪੁਰ ਫਾਜ਼ਿਲਕਾ ਰੋਡ ਕੀਤਾ ਜਾਮ

ਉਨ੍ਹਾਂ ਦੀ ਮੌਤ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ, ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ, ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ, ਗਿੱਦੜਬਾਹਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋ ਤੋਂ ਇਲਾਵਾ ਵੱਡੀ ਗਿਣਤੀ ਚ ਰਾਜਸੀ, ਧਾਰਮਿਕ ਅਤੇ ਸਮਾਜਿਕ ਸਖਸ਼ੀਅਤਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।


author

Bharat Thapa

Content Editor

Related News