ਪੰਜਾਬ ਸਰਕਾਰ ਦਾ ਚੰਗਾ ਉਪਰਾਲਾ, 183 ਹੋਰ ਪ੍ਰਾਇਮਰੀ ਸਕੂਲਾਂ ''ਚ ਲਾਏ ਜਾਣਗੇ ''ਸੋਲਰ ਪੈਨਲ''

Tuesday, Mar 23, 2021 - 04:39 PM (IST)

ਪੰਜਾਬ ਸਰਕਾਰ ਦਾ ਚੰਗਾ ਉਪਰਾਲਾ, 183 ਹੋਰ ਪ੍ਰਾਇਮਰੀ ਸਕੂਲਾਂ ''ਚ ਲਾਏ ਜਾਣਗੇ ''ਸੋਲਰ ਪੈਨਲ''

ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਸਕੂਲਾਂ 'ਚ ਬਿਜਲੀ ਦੇ ਖਰਚੇ ਘਟਾਉਣ ਲਈ ਸਰਕਾਰ ਵੱਲੋਂ 183 ਹੋਰ ਪ੍ਰਾਇਮਰੀ ਸਕੂਲਾਂ ਵਿੱਚ 2.74 ਕਰੋੜ ਰੁਪਏ ਦੇ ਖਰਚ ਨਾਲ 3 ਕਿਲੋਵਾਟ ਉਤਪਾਦਨ ਸਮਰੱਥਾ ਵਾਲੇ ਸੋਲਰ ਪੈਨਲ ਲਗਾਏ ਜਾਣਗੇ। ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸਿੱਖਿਆ ਮਹਿਕਮੇ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ : 'ਕਰਤਾਰਪੁਰ ਲਾਂਘੇ' ’ਚ 'ਕੋਰੋਨਾ' ਫਿਰ ਬਣ ਸਕਦੈ ਅੜਿੱਕਾ?

ਸਕੂਲਾਂ ਵਿੱਚ ਬਿਜਲੀ ਦੀ ਸਮੱਸਿਆ ਨੂੰ ਹੱਲ ਕਰਨ ਅਤੇ ਖਰਚੇ ਨੂੰ ਘਟਾਉਣ ਲਈ ਸੋਲਰ ਪੈਨਲ ਲਗਾਉਣਾ ਬਹੁਤ ਹੀ ਲਾਹੇਵੰਦ ਕਦਮ ਹੈ। ਸਿੰਗਲਾ ਨੇ ਕਿਹਾ ਕਿ ਸੋਲਰ ਊਰਜਾ ਆਉਣ ਵਾਲੇ ਸਮੇਂ ਦੀ ਲੋੜ ਹੈ। ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਉਣ ਦੇ ਕੀਤੇ ਜਾ ਰਹੇ ਉਪਰਾਲਿਆਂ ਦੇ ਨਾਲ ਸਕੂਲਾਂ ਵਿੱਚ ਸੋਲਰ ਊਰਜਾ ਦੀ ਵਰਤੋਂ ਨਾਲ ਬਿਜਲੀ ਦੀ ਖਪਤ ਨੂੰ ਘਟਾਇਆ ਜਾਵੇਗਾ। ਇਸ ਦੇ ਨਾਲ ਹੀ ਕੁਦਰਤੀ ਸੂਰਜੀ ਊਰਜਾ ਦੀ ਯੋਗ ਵਰਤੋਂ ਵੀ ਹੋ ਸਕੇਗੀ।

ਇਹ ਵੀ ਪੜ੍ਹੋ : 'ਰਵਨੀਤ ਬਿੱਟੂ' ਨੇ ਸ਼ਹੀਦ ਭਗਤ ਸਿੰਘ ਦੀ ਯਾਦ 'ਚ ਸਰਕਾਰੀ ਯੋਜਨਾ ਸ਼ੁਰੂ ਕਰਨ ਦੀ ਕੀਤੀ ਮੰਗ

ਸਿੰਗਲਾ ਨੇ ਕਿਹਾ ਕਿ ਇਸ ਤੋਂ ਪਹਿਲਾਂ 3214 ਸਕੂਲਾਂ ਵਿੱਚ 97.55 ਕਰੋੜ ਦੀ ਲਾਗਤ ਨਾਲ ਸੋਲਰ ਊਰਜਾ ਪ੍ਰਾਜੈਕਟ ਸਥਾਪਿਤ ਕੀਤੇ ਜਾ ਰਹੇ ਹਨ। ਹੁਣ 3-ਕਿਲੋਵਾਟ ਉਤਪਾਦਨ ਸਮਰੱਥਾ ਵਾਲੇ ਸੋਲਰ ਪੈਨਲ ਲਗਾਉਣ ਨਾਲ ਜ਼ਿਲ੍ਹਾ ਫਿਰੋਜ਼ਪੁਰ ਦੇ ਹੋਰ 183 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਭਵਿੱਖ ਵਿੱਚ ਬਿਜਲੀ ਦੀ ਪੂਰਤੀ ਮਿਲ ਸਕੇਗੀ।
ਨੋਟ : ਪੰਜਾਬ ਸਰਕਾਰ ਵੱਲੋਂ ਪ੍ਰਾਇਮਰੀ ਸਕੂਲਾਂ 'ਚ ਸੋਲਰ ਪੈਨਲ ਲਾਏ ਜਾਣ ਦੇ ਫ਼ੈਸਲੇ ਬਾਰੇ ਦਿਓ ਰਾਏ
 


author

Babita

Content Editor

Related News