ਮਾਨ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ, ਸੂਬੇ ਭਰ ਦੀਆਂ ਮੰਡੀਆਂ ''ਚ ਲਾਏ ਜਾਣਗੇ ਸੋਲਰ ਪਾਵਰ ਪਲਾਂਟ

Wednesday, Jul 27, 2022 - 09:55 PM (IST)

ਮਾਨ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ, ਸੂਬੇ ਭਰ ਦੀਆਂ ਮੰਡੀਆਂ ''ਚ ਲਾਏ ਜਾਣਗੇ ਸੋਲਰ ਪਾਵਰ ਪਲਾਂਟ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਭਰ 'ਚ ਸਾਫ਼-ਸੁਥਰੀ ਅਤੇ ਕਫਾਈਤੀ ਬਿਜਲੀ ਮੁਹੱਈਆ ਕਰਵਾਉਣ ਲਈ ਪੰਜਾਬ ਮੰਡੀ ਬੋਰਡ ਅਧੀਨ ਆਉਂਦੀਆਂ ਸਾਰੀਆਂ ਮੰਡੀਆਂ 'ਚ ਸੋਲਰ ਪਾਵਰ ਪਲਾਂਟ ਲਾਏ ਜਾਣ ਦੀ ਤਜਵੀਜ਼ ਨੂੰ ਜਲਦ ਅਮਲੀ ਜਾਮਾ ਪਹਿਨਾਇਆ ਜਾਵੇਗਾ। ਅੱਜ ਇੱਥੇ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਦੇਸ਼ ਦਿੱਤੇ ਕਿ ਸਾਰੀਆਂ ਦਾਣਾ ਅਤੇ ਸਬਜ਼ੀ ਮੰਡੀਆਂ ਵਿੱਚ ਸੋਲਰ ਪਾਵਰ ਪਲਾਂਟ ਲਾਉਣ ਲਈ ਜਲਦ ਕਾਰਵਾਈ ਆਰੰਭੀ ਜਾਵੇ। ਇਸ ਮੌਕੇ ਹਾਜ਼ਰ ਅਧਿਕਾਰੀਆਂ ਨੇ ਦੱਸਿਆ ਕਿ 4 ਮੰਡੀਆਂ 'ਚ ਨੈੱਟ ਮੀਟਰਿੰਗ ਰੂਫ ਟਾਪ ਸੋਲਰ ਪਾਵਰ ਪਲਾਂਟ ਲਾਉਣ ਦਾ ਪਾਇਲਟ ਪ੍ਰਾਜੈਕਟ ਚੱਲ ਰਿਹਾ ਹੈ, ਇਸ ਤਰਜ਼ ‘ਤੇ 23 ਮੰਡੀਆਂ ਵਿੱਚ ਅਜਿਹੇ ਸੋਲਰ ਪਾਵਰ ਪਲਾਂਟ 23 ਮੰਡੀਆਂ 'ਚ ਲਾਏ ਜਾਣਗੇ।

ਇਹ ਵੀ ਪੜ੍ਹੋ : ਜ਼ੀਰਕਪੁਰ ਦਾ VIP ਰੋਡ ਨਵੇਂ ਸਿਰ ਤੋਂ ਹੋਣ ਲੱਗਾ ਤਿਆਰ, ਰਾਹਗੀਰਾਂ ਨੂੰ ਮਿਲੇਗੀ ਵੱਡੀ ਰਾਹਤ

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਨੈੱਟ ਮੀਟਰਿੰਗ ਸੋਲਰ ਪਾਵਰ ਪਲਾਂਟ ਲਾਉਣ ਲਈ ਸਾਰੀਆਂ ਦਾਣਾ ਤੇ ਸਬਜ਼ੀ ਮੰਡੀਆਂ ਦੀ ਪ੍ਰਾਜੈਕਟ ਰਿਪੋਰਟ ਤਿਆਰ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਸਸਤੀ ਅਤੇ ਸਾਫ਼-ਸੁਥਰੀ ਬਿਜਲੀ ਮੁਹੱਈਆ ਕਰਵਾਈ ਜਾ ਸਕੇ। ਇਸ ਦੇ ਨਾਲ ਹੀ ਮੰਤਰੀ ਨੇ ਪਿੰਡਾਂ ਦੀਆਂ ਦਾਣਾ ਮੰਡੀਆਂ ਵਿੱਚ ਸ਼ੈੱਡ ਪਾਏ ਜਾਣ ਬਾਰੇ ਵੀ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਨਾਲ ਹੀ ਕਿਹਾ ਕਿ ਅਜਿਹੇ ਸ਼ੈੱਡ ਪਾਏ ਜਾਣ ਜਿਨ੍ਹਾਂ ‘ਤੇ ਅਸਾਨੀ ਨਾਲ ਸੋਲਰ ਪੈਨਲ ਲਾਏ ਜਾ ਸਕਣ। ਧਾਲੀਵਾਲ ਨੇ ਇਸ ਮੌਕੇ ਅਧਿਕਾਰੀਆਂ ਨੂੰ ਕਿਹਾ ਕਿ ਸਬਜ਼ੀ ਮੰਡੀਆਂ ਦੀ ਸਾਫ਼-ਸਫਾਈ ਨਾ ਹੋਣ ਕਾਰਨ ਬਹੁਤ ਗੰਦਗੀ ਫੈਲੀ ਰਹਿੰਦੀ ਹੈ, ਜਿਸ ਕਾਰਨ ਆਮ ਲੋਕਾਂ ਅਤੇ ਵਪਾਰੀਆਂ ਨੂੰ ਬਹੁਤ ਦਿੱਕਤ ਆਉਂਦੀ ਹੈ। ਇਸ ਸਬੰਧੀ ਉਨ੍ਹਾਂ ਹਦਾਇਤਾਂ ਜਾਰੀ ਕੀਤੀਆਂ ਕਿ ਸਬਜ਼ੀ ਮੰਡੀਆਂ ਦੀ ਸਫਾਈ ਰੋਜ਼ਾਨਾ ਯਕੀਨੀ ਬਣਾਈ ਜਾਵੇ।

ਇਹ ਵੀ ਪੜ੍ਹੋ : ਜ਼ੀਰਕਪੁਰ ਟ੍ਰੈਫਿਕ ਪੁਲਸ ਨੇ 33 ਸਕੂਲੀ ਬੱਸਾਂ ਦੀ ਚੈਕਿੰਗ ਸਮੇਤ ਕੱਟੇ ਚਲਾਨ

ਖੇਤੀਬਾੜੀ ਮੰਤਰੀ ਨੇ ਮੰਡੀ ਬੋਰਡ ਅਧੀਨ ਆਉਂਦੀਆਂ ਲਿੰਕ ਸੜਕਾਂ ਨੂੰ 18 ਫੁੱਟ ਚੌੜਾ ਅਤੇ ਮਜ਼ਬੂਤ ਕਰਨ ਲਈ ਵੀ ਕਾਰਵਾਈ ਕਰਨ ਲਈ ਨਿਰਦੇਸ਼ ਜਾਰੀ ਕੀਤੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਖਰਾਬ ਲਿੰਕ ਸੜਕਾਂ ਦੀ ਮੁਰੰਮਤ ਤੁਰੰਤ ਕਰਵਾਈ ਜਾਵੇ। ਧਾਲੀਵਾਲ ਨੇ ਇਕ ਅਹਿਮ ਫੈਸਲਾ ਲੈਂਦਿਆਂ ਫੋਕਲ ਪੁਆਇੰਟ ਦੀਆਂ ਖਾਲੀ ਪਈਆਂ ਜ਼ਮੀਨਾਂ ਨੂੰ ਵਰਤੋਂ 'ਚ ਲਿਆਉਣ ਲਈ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਰਿਪੋਰਟ ਪੇਸ਼ ਕਰਨ ਲਈ ਕਿਹਾ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਅਤੇ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਤੋਂ ਇਲਵਾ ਮੰਡੀ ਬੋਰਡ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News