ਪਟਿਆਲਾ 'ਚ ਕੰਬਾਈਨ-ਬਾਈਕ ਦੀ ਟੱਕਰ 'ਚ ਜਲੰਧਰ 'ਚ ਤਾਇਨਾਤ ਫ਼ੌਜੀ ਦੀ ਮੌਤ
Monday, Nov 06, 2023 - 02:23 AM (IST)
ਸਮਾਣਾ (ਦਰਦ) : ਬੀਤੀ ਸ਼ਾਮ ਸਮਾਣਾ-ਪਾਤੜਾਂ ਰੋਡ ’ਤੇ ਪੈਂਦੇ ਪਿੰਡ ਨਾਗਰੀ ਨੇੜੇ ਕੰਬਾਈਨ ਅਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ’ਚ ਨੌਜਵਾਨ ਫ਼ੌਜੀ ਦੀ ਮੌਤ ਹੋ ਗਈ, ਜਦੋਂ ਕਿ ਉਸ ਦੇ ਨਾਲ ਮੋਟਰਸਾਈਕਲ ’ਤੇ ਸਵਾਰ ਪਿੰਡ ਦੀ ਵਸਨੀਕ ਔਰਤ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਈ। ਮ੍ਰਿਤਕ ਨੂੰ ਪੋਸਟਮਾਰਟਮ ਅਤੇ ਜ਼ਖ਼ਮੀ ਨੂੰ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ।
ਇਹ ਵੀ ਪੜ੍ਹੋ : ਪਤਾ ਪੁੱਛਣ ਬਹਾਨੇ ਆਏ ਬਾਈਕ ਸਵਾਰ ਹਮਲਾਵਰ ਕਿਸਾਨ ਨੂੰ ਗੋਲ਼ੀਆਂ ਮਾਰ ਹੋਏ ਫਰਾਰ
ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ (24) ਪੁੱਤਰ ਬਲਦੇਵ ਸਿੰਘ ਪਿੰਡ ਕਲਰ ਭੈਣੀ, ਜੋ ਕਿ ਜਲੰਧਰ ਵਿਖੇ ਫ਼ੌਜ ’ਚ ਨੌਕਰੀ ਕਰਦਾ ਸੀ ਅਤੇ ਵਿਆਹ ਸਮਾਗਮ ’ਚ ਸ਼ਾਮਲ ਹੋਣ ਲਈ ਆਪਣੇ ਘਰ ਛੁੱਟੀ ਕੱਟਣ ਆਇਆ ਹੋਇਆ ਸੀ। ਬੀਤੇ ਕੱਲ੍ਹ ਉਹ ਪਿੰਡ ਵਾਸੀ ਜਸਵੀਰ ਕੌਰ ਪਤਨੀ ਜੋਧਾਂ ਸਿੰਘ ਨਾਲ ਮੋਟਰਸਾਈਕਲ ’ਤੇ ਜਾ ਰਿਹਾ ਸੀ ਪਰ ਜਦੋਂ ਉਹ ਪਿੰਡ ਨਾਗਰੀ ਨੇੜੇ ਪਹੁੰਚੇ ਤਾਂ ਕੰਬਾਈਨ ਨਾਲ ਮੋਟਰਸਾਈਕਲ ਦੀ ਟੱਕਰ ਹੋ ਗਈ, ਜਿਸ ਕਾਰਨ ਦੋਵੇਂ ਜਣੇ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਗੁਰਵਿੰਦਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਜਸਵੀਰ ਕੌਰ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਪਟਿਆਲਾ ਵਿਖੇ ਰੈਫਰ ਕਰ ਦਿੱਤਾ ਗਿਆ। ਪੁਲਸ ਨੇ ਦੋਵੇਂ ਵਾਹਨ ਆਪਣੇ ਕਬਜ਼ੇ ’ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਜਦੋਂ ਕਿ ਕੰਬਾਈਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਇਹ ਵੀ ਪੜ੍ਹੋ : ਮੰਦਭਾਗੀ ਖ਼ਬਰ : ਸਤਲੁਜ ਦਰਿਆ 'ਚ ਨਹਾਉਣ ਗਏ 3 ਬੱਚੇ ਡੁੱਬੇ
ਦੱਸਣਯੋਗ ਹੈ ਕਿ ਮ੍ਰਿਤਕ ਗੁਰਵਿੰਦਰ ਸਿੰਘ ਦਾ ਦੂਜਾ ਭਰਾ ਵੀ ਆਰਮੀ ’ਚ ਜੈਪੁਰ ਵਿਖੇ ਤਾਇਨਾਤ ਹੈ। ਇਸ ਮੌਕੇ ਮ੍ਰਿਤਕ ਫ਼ੌਜੀ ਦੀ ਦੇਹ ਨੂੰ ਆਰਮੀ ਦੇ ਨਾਇਬ-ਸੂਬੇਦਾਰ ਅਤੇ ਹੋਰਨਾਂ ਨੇ ਰੀਥ ਚੜ੍ਹਾ ਕੇ ਸਲਾਮੀ ਦਿੱਤੀ ਅਤੇ ਸਰਕਾਰੀ ਸਨਮਾਨਾਂ ਨਾਲ ਉਸ ਦੇ ਪਿੰਡ 'ਚ ਅੰਤਿਮ ਸੰਸਕਾਰ ਕੀਤਾ ਗਿਆ। ਮਵੀ ਪੁਲਸ ਚੌਕੀ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਰਣਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨਾਂ ’ਤੇ ਕੰਬਾਈਨ ਚਾਲਕ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਸ ਦੀ ਭਾਲ ਜਾਰੀ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8