ਆਸਾਮ 'ਚ ਡਿਊਟੀ ਕਰ ਰਹੇ ਪੰਜਾਬ ਦੇ ਫ਼ੌਜੀ ਜਵਾਨ ਨਾਲ ਵਾਪਰਿਆ ਭਾਣਾ, ਮਾਪਿਆਂ ਦਾ ਸੀ ਇਕਲੌਤਾ ਪੁੱਤ

Saturday, Jun 10, 2023 - 10:35 AM (IST)

ਆਸਾਮ 'ਚ ਡਿਊਟੀ ਕਰ ਰਹੇ ਪੰਜਾਬ ਦੇ ਫ਼ੌਜੀ ਜਵਾਨ ਨਾਲ ਵਾਪਰਿਆ ਭਾਣਾ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਜੋਗਾ (ਗੋਪਾਲ)- ਗੋਹਾਟੀ ਲਾਗੇ ਫੌਜ ’ਚ ਭਰਤੀ ਪਿੰਡ ਬੁਰਜ ਹਰੀ ਦੇ ਇਕ ਫੌਜੀ ਜਵਾਨ ਗੁਰਜਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਜਦੋਂ ਇਹ ਘਟਨਾ ਵਾਪਰੀ ਫੌਜੀ ਗੁਰਜਿੰਦਰ ਸਿੰਘ ਡਿਊਟੀ ’ਤੇ ਤਾਇਨਾਤ ਸੀ। ਗੁਰਜਿੰਦਰ ਸਿੰਘ 12ਵੀਂ ਦੀ ਪੜ੍ਹਾਈ ਕਰਨ ਤੋਂ ਬਾਅਦ ਫੌਜ ’ਚ ਭਰਤੀ ਹੋ ਗਿਆ ਸੀ ਅਤੇ ਇਨੀਂ ਦਿਨੀਂ ਫੌਜ ’ਚ ਡਿਊਟੀ ਨਿਭਾਅ ਰਿਹਾ ਸੀ। 

ਇਹ ਵੀ ਪੜ੍ਹੋ- ਪਰਿਵਾਰਿਕ ਕਲੇਸ਼ ਨੇ ਲਈ ਮਾਸੂਮ ਧੀ ਦੀ ਜਾਨ, 2 ਸਾਲ ਪਹਿਲਾਂ ਇਲਾਜ ਦੁੱਖੋਂ ਜਹਾਨੋਂ ਤੁਰ ਗਿਆ ਸੀ ਪੁੱਤ

ਫ਼ੌਜੀ ਗੁਰਜਿੰਦਰ ਸਿੰਘ ਦੇ ਪਿਤਾ ਮਲਕੀਤ ਸਿੰਘ ਨੇ ਦੱਸਿਆ ਕਿ ਗੁਰਜਿੰਦਰ ਸਿੰਘ 2019 ’ਚ ਭਰਤੀ ਹੋਇਆ ਸੀ ਅਤੇ ਹੁਣ ਆਸਾਮ ਦੇ ਰੰਗੀਆ ’ਚ ਸਿਪਾਹੀ ਵਜੋਂ ਡਿਊਟੀ ਦੇ ਰਿਹਾ ਸੀ। ਉਨ੍ਹਾਂ ਦੱਸਿਆ ਕਿ ਗੁਰਜਿੰਦਰ ਸਿੰਘ ਅਜੇ ਕੁਆਰਾ ਸੀ ਅਤੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸ ਦੀ ਮ੍ਰਿਤਕ ਦੇਹ ਸ਼ਨੀਵਾਰ ਦੀ ਸਵੇਰ ਪਿੰਡ ਲਿਆ ਕੇ ਉਸ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਸ ਨੂੰ ਲੈ ਕੇ ਪਿੰਡ ’ਚ ਸੋਗ ਦੀ ਲਹਿਰ ਹੈ।

ਇਹ ਵੀ ਪੜ੍ਹੋ- ਜਰਨੈਲ ਸਿੰਘ ਕਤਲ ਕਾਂਡ 'ਚ ਵੱਡੀ ਗ੍ਰਿਫ਼ਤਾਰੀ, ਸ਼ੂਟਰਾਂ ਨੂੰ ਪਨਾਹ ਦੇਣ ਵਾਲੇ ਮੁਲਜ਼ਮ ਸਣੇ 3 ਕਾਬੂ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News