ਦੇਸ਼ ਦੀ ਸੇਵਾ ਕਰਦਿਆਂ 18 ਸਿੱਖ ਰੈਜੀਮੈਂਟ ਦਾ ਜਵਾਨ ਸ਼ਹੀਦ, ਫੌਜੀ ਸਨਮਾਨਾਂ ਨਾਲ ਦਿੱਤੀ ਅੰਤਿਮ ਵਿਦਾਈ

Thursday, Oct 15, 2026 - 02:40 PM (IST)

ਦੇਸ਼ ਦੀ ਸੇਵਾ ਕਰਦਿਆਂ 18 ਸਿੱਖ ਰੈਜੀਮੈਂਟ ਦਾ ਜਵਾਨ ਸ਼ਹੀਦ, ਫੌਜੀ ਸਨਮਾਨਾਂ ਨਾਲ ਦਿੱਤੀ ਅੰਤਿਮ ਵਿਦਾਈ

ਅਜਨਾਲਾ (ਅਕਸ਼ੈ)- ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਰੂੜੇਵਾਲ ਦੇ ਵਸਨੀਕ ਭਾਰਤੀ ਫੌਜ ਦੀ 18 ਸਿੱਖ ਰੈਜੀਮੈਂਟ ਦੇ ਬਹਾਦਰ ਜਵਾਨ ਪ੍ਰਤਾਪ ਸਿੰਘ (32-33 ਸਾਲ) ਦੇਸ਼ ਦੀ ਸੇਵਾ ਕਰਦਿਆਂ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰ ਗਏ। ਜਦੋਂ ਉਨ੍ਹਾਂ ਦੀ ਮ੍ਰਿਤਕ ਦੇਹ ਤਿਰੰਗੇ ਵਿੱਚ ਲਪੇਟ ਕੇ ਪਿੰਡ ਪਹੁੰਚੀ ਤਾਂ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਸ਼ਹੀਦ ਪ੍ਰਤਾਪ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਸਿਆਸੀ, ਸਮਾਜਿਕ ਅਤੇ ਪ੍ਰਸ਼ਾਸਨਿਕ ਸ਼ਖ਼ਸੀਅਤਾਂ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਵਾਸੀਆਂ ਨੇ ਪਹੁੰਚ ਕੇ ਨਮ ਅੱਖਾਂ ਨਾਲ ਸ਼ਰਧਾਂਜਲੀ ਭੇਟ ਕੀਤੀ।

ਇਹ ਵੀ ਪੜ੍ਹੋ-ਵੱਡੀ ਵਾਰਦਾਤ: ਅੰਮ੍ਰਿਤਸਰ 'ਚ ਸਕਾਰਪਿਓ ਸਵਾਰ ਨੌਜਵਾਨ 'ਤੇ ਚੱਲੀਆਂ ਗੋਲੀਆਂ, 25 ਤੋਂ 30 ਰਾਊਂਡ ਕੀਤੇ ਫਾਇਰ

PunjabKesari

ਇਸ ਦੌਰਾਨ ਸ਼ਹੀਦ ਪ੍ਰਤਾਪ ਸਿੰਘ ਦੇ ਪਿਤਾ ਜਿੱਤ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਦੇਸ਼ ਦੀ ਸੇਵਾ ਨੂੰ ਸਮਰਪਿਤ ਸੀ। ਉਨ੍ਹਾਂ ਕਿਹਾ ਕਿ ਪਰਿਵਾਰ ਵਿੱਚ ਚਾਰ ਪੁੱਤਰ ਹਨ ਅਤੇ ਪ੍ਰਤਾਪ ਸਿੰਘ ਆਪਣੀ ਖੇਡ ਪ੍ਰਤਿਭਾ ਅਤੇ ਮਿਹਨਤ ਦੇ ਦਮ 'ਤੇ ਫੌਜ ਵਿੱਚ ਭਰਤੀ ਹੋਇਆ ਸੀ। ਉਨ੍ਹਾਂ ਸਰਕਾਰ ਅੱਗੇ ਅਪੀਲ ਕੀਤੀ ਕਿ ਸ਼ਹੀਦ ਦੇ ਬੱਚਿਆਂ ਦੇ ਪਾਲਣ-ਪੋਸ਼ਣ ਅਤੇ ਉਨ੍ਹਾਂ ਦੇ ਭਵਿੱਖ ਲਈ ਬਣਦੀ ਆਰਥਿਕ ਸਹਾਇਤਾ ਅਤੇ ਪਰਿਵਾਰ ਨੂੰ ਬਣਦਾ ਮਾਣ-ਸਨਮਾਨ ਜਲਦੀ ਤੋਂ ਜਲਦੀ ਦਿੱਤਾ ਜਾਵੇ।

ਇਹ ਵੀ ਪੜ੍ਹੋ-ਪਰਵਿੰਦਰ ਝੋਟਾ ਦੇ ਕਤਲ ਮਗਰੋਂ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਜਾਰੀ ਕੀਤੇ ਇਹ ਹੁਕਮ

PunjabKesari

ਸ਼ਹੀਦ ਦੀ ਪਤਨੀ ਦਾ ਰੋ-ਰੋ ਕੇ ਬੁਰਾ ਹਾਲ ਸੀ। ਉਨ੍ਹਾਂ ਨੇ ਰੋਂਦਿਆਂ ਦੱਸਿਆ ਕਿ ਆਖ਼ਰੀ ਵਾਰ ਜਦੋਂ ਉਨ੍ਹਾਂ ਦੀ ਆਪਣੇ ਪਤੀ ਨਾਲ ਗੱਲ ਹੋਈ ਸੀ ਤਾਂ ਉਨ੍ਹਾਂ ਨੇ ਕਿਹਾ ਸੀ, “ਮੈਂ ਡਿਊਟੀ ਪੂਰੀ ਕਰਕੇ ਵਾਪਸ ਆਵਾਂਗਾ, ਫਿਰ ਆਰਾਮ ਨਾਲ ਗੱਲ ਕਰਾਂਗਾ।” ਪਰ ਉਨ੍ਹਾਂ ਦਾ ਇਹ ਵਾਅਦਾ ਅਧੂਰਾ ਹੀ ਰਹਿ ਗਿਆ। ਸ਼ਹੀਦ ਆਪਣੇ ਪਿੱਛੇ ਤਿੰਨ ਛੋਟੇ ਬੱਚੇ, ਜਿਨ੍ਹਾਂ ਵਿੱਚ ਧੀਆਂ ਅਤੇ ਇੱਕ ਪੁੱਤਰ ਸ਼ਾਮਲ ਹਨ, ਛੱਡ ਗਏ ਹਨ। ਪਤਨੀ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤਰ ਦੇ 18 ਸਾਲ ਦੇ ਹੋਣ 'ਤੇ ਸਰਕਾਰੀ ਨੌਕਰੀ ਦੇਣ ਸਬੰਧੀ ਭਰੋਸਾ ਦਿੱਤਾ ਜਾਵੇ ਅਤੇ ਧੀਆਂ ਦੀ ਪੜ੍ਹਾਈ-ਲਿਖਾਈ ਦਾ ਪੂਰਾ ਪ੍ਰਬੰਧ ਕੀਤਾ ਜਾਵੇ, ਤਾਂ ਜੋ ਬੱਚਿਆਂ ਦਾ ਭਵਿੱਖ ਸੁਰੱਖਿਅਤ ਹੋ ਸਕੇ।

PunjabKesari

ਇਹ ਵੀ ਪੜ੍ਹੋ-ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ ਨਵਾਂ ਤਰੀਕਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News