ਸਰਕਾਰੀ ਸਨਮਾਨਾਂ ਨਾਲ ਹੋਇਆ ਨੂਰਪੁਰ ਬੇਦੀ ਦੇ ਸੈਨਿਕ ਗੁਰਪ੍ਰੀਤ ਸਿੰਘ ਦਾ ਅੰਤਿਮ ਸੰਸਕਾਰ, ਹਰ ਅੱਖ ਹੋਈ ਨਮ

07/03/2021 11:58:16 AM

ਨੂਰਪੁਰ ਬੇਦੀ (ਭੰਡਾਰੀ)- ਬੀਤੇ ਦਿਨੀਂ ਤਿੱਬੜੀ ਕੈਂਟ ਗੁਰਦਾਸਪੁਰ ਵਿਖੇ ਜ਼ਿਲ੍ਹਾ ਰੂਪਨਗਰ ਦੇ ਪਿੰਡ ਸਾਉਪੁਰ ਨਾਲ ਸੰਬੰਧਤ 19 ਸਿੱਖ ਰੈਜ਼ੀਮੈਂਟ ਦੇ ਸੈਨਿਕ ਗੁਰਪ੍ਰੀਤ ਸਿੰਘ ਪੁੱਤਰ ਗੁਰਦੇਵ ਸਿੰਘ ਦੀ ਡਿਊਟੀ ਦੌਰਾਨ  ਮੌਤ ਹੋ ਗਈ ਸੀ। ਉਕਤ ਸੈਨਿਕ ਦੀ ਸ਼ੁੱਕਰਵਾਰ ਸ਼ਾਮ ਮ੍ਰਿਤਕ ਦੇਹ ਉਸ ਦੇ ਜੱਦੀ ਪਿੰਡ ਵਿਖੇ ਪਹੁੰਚੀ, ਜਿੱਥੇ ਉਸ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ। 

ਬਿਆਸ ਦਰਿਆ ਤੋਂ ਬਾਅਦ ਹੁਣ ਮੁਕੇਰੀਆਂ ’ਚ ਸੁਖਬੀਰ ਬਾਦਲ ਦੀ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਰੇਡ

ਸਭ ਤੋਂ ਪਹਿਲਾਂ ਸੈਨਿਕ ਦੀ ਮ੍ਰਿਤਕ ਦੇਹ ਨੂੰ ਕੁਝ ਦੇਰ ਲਈ ਉਸ ਦੇ ਘਰ ਲਿਆਂਦਾ ਗਿਆ। ਉਪਰੰਤ ਸੈਨਾ ਦੀ ਟੁਕੜੀ ਦੀ ਅਗਵਾਈ ਵਿਚ ਸ਼ਮਸ਼ਾਨਘਾਟ ਵਿਖੇ ਲਿਜਾਇਆ ਗਿਆ, ਜਿੱਥੇ ਸੈਂਕੜੇ ਸੇਜਲ ਅੱਖਾਂ ਨੇ ਸੈਨਿਕ ਨੂੰ ਅੰਤਮ ਵਿਦਾਈ ਦਿੱਤੀ। ਸੈਨਿਕ ਟੁਕੜੀ ਦੇ ਨਾਲ-ਨਾਲ ਪਰਿਵਾਰਕ ਮੈਂਬਰਾਂ ਨੇ ਵੀ ਫੌਜ ਦੇ  ਗਵਾਉਣ ਵਾਲੇ ਸੈਨਿਕ ਗੁਰਪ੍ਰੀਤ ਸਿੰਘ ਨੂੰ ਸਲਾਮੀ ਦਿੱਤੀ। 

ਇਹ ਵੀ ਪੜ੍ਹੋ: ਜਲੰਧਰ ਦੇ ਸੁਖਮੀਤ ਡਿਪਟੀ ਕਤਲ ਕਾਂਡ ਸਬੰਧੀ ਦਵਿੰਦਰ ਬੰਬੀਹਾ ਗਰੁੱਪ ਨੇ ਮੁੜ ਪਾਈ ਪੋਸਟ, ਪੁਲਸ ਲਈ ਆਖੀ ਵੱਡੀ ਗੱਲ

ਜ਼ਿਕਰਯੋਗ ਹੈ ਕਿ ਕਿ ਬੁੱਧਵਾਰ ਨੂੰ ਸ਼ਾਮੀਂ ਕਰੀਬ ਸਾਢੇ ਛੇ ਵਜੇ ਜਦੋਂ ਸੈਨਿਕ ਗੁਰਪ੍ਰੀਤ ਸਿੰਘ ਤਿੱਬੜੀ ਕੈਂਟ ਗੁਰਦਾਸਪੁਰ ਵਿਖੇ  ਡਿਊਟੀ ਦੇ ਰਿਹਾ ਸੀ ਤਾਂ ਉਸ ਨੂੰ ਸਾਥੀ ਸੈਨਿਕਾਂ ਨੇ ਡਿੱਗਿਆ ਹੋਇਆ ਵੇਖਿਆ। ਉਸ ਨੂੰ ਤੁਰੰਤ ਡਾਕਟਰੀ ਸਹਾਇਤਾ ਲਈ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਚੁੱਕੀ ਸੀ।

ਪਰਿਵਾਰਕ ਮੈਂਬਰਾਂ ਅਨੁਸਾਰ ਪੋਸਟਮਾਰਟਮ ਉਪਰੰਤ ਹੀ ਸੈਨਿਕ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਚੱਲ ਸਕੇਗਾ। ਸੈਨਿਕ ਦੀ ਹੋਈ ਅਚਨਚੇਤ ਮੌਤ ਨਾਲ ਸਮੁੱਚੇ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਇਹ ਵੀ ਪੜ੍ਹੋ: ਭਾਰਤੀ ਫ਼ੌਜ 'ਚ ਤਾਇਨਾਤ ਨੂਰਪੁਰਬੇਦੀ ਦੇ ਸੈਨਿਕ ਦੀ ਡਿਊਟੀ ਦੌਰਾਨ ਮੌਤ, 4 ਮਹੀਨੇ ਪਹਿਲਾਂ ਹੋਇਆ ਸੀ ਵਿਆਹ 

ਇਹ ਵੀ ਪੜ੍ਹੋ: ਸੋਨੀਆ ਗਾਂਧੀ ਨਾਲ ਨਹੀਂ ਹੋ ਸਕੀ ਮੁਲਾਕਾਤ, ਪਟਿਆਲਾ ਪਰਤੇ ਨਵਜੋਤ ਸਿੰਘ ਸਿੱਧੂ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

shivani attri

This news is Content Editor shivani attri