ਗੁਰਦਾਸਪੁਰ ਦੇ ਫੌਜੀ ਜਵਾਨ ਦੀ ਡਿਊਟੀ ਦੌਰਾਨ ਬ੍ਰੇਨ ਟਿਊਮਰ ਨਾਲ ਹੋਈ ਮੌਤ, ਪਰਿਵਾਰ ਨੇ ਕੀਤੀ ਇਹ ਮੰਗ

Sunday, Sep 25, 2022 - 04:56 AM (IST)

ਗੁਰਦਾਸਪੁਰ : ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੇਲੋਵਾਲ ਦਾ 27 ਸਾਲਾ ਮਨਿੰਦਰਪ੍ਰੀਤ ਸਿੰਘ ਜੋ ਕਿ ਪਿਛਲੇ ਕਰੀਬ 7 ਸਾਲ ਤੋਂ ਫੌਜ ਦੀ 14 ਸਿੱਖ ਐੱਲ.ਆਈ. 'ਚ ਸਿਪਾਹੀ ਵਜੋਂ ਤਾਇਨਾਤ ਸੀ ਅਤੇ ਪਿਛਲੇ ਕੁਝ ਸਾਲਾਂ ਤੋਂ ਚੀਨ ਦੇ ਬਾਰਡਰ 'ਤੇ ਤਾਇਨਾਤ ਸੀ, ਜਿਸ ਤੋਂ ਬਾਅਦ ਸਿਹਤ ਨਾ ਠੀਕ ਹੋਣ ਕਾਰਨ ਉਸ ਨੂੰ ਪਠਾਨਕੋਟ ਵਿਖੇ ਤਾਇਨਾਤ ਕਰ ਦਿੱਤਾ ਗਿਆ ਸੀ, ਦੀ ਸ਼ਨੀਵਾਰ ਪਠਾਨਕੋਟ ਡਿਊਟੀ ਦੌਰਾਨ ਅਚਾਨਕ ਬ੍ਰੇਨ ਟਿਊਮਰ ਨਾਲ ਮੌਤ ਹੋ ਗਈ।

ਇਹ ਵੀ ਪੜ੍ਹੋ : ਗੋਲਡੀ ਬਰਾੜ ਤੇ ਹੈਰੀ ਚੱਠਾ ਗਰੁੱਪ ਦੇ 2 ਮੈਂਬਰ ਗ੍ਰਿਫ਼ਤਾਰ, 8 ਨਾਮਜ਼ਦ, ਜਾਣੋ ਕੀ ਹੈ ਮਾਮਲਾ

ਫੌਜੀ ਜਵਾਨ ਦੀ ਮ੍ਰਿਤਕ ਦੇਹ ਦੇਰ ਸ਼ਾਮ ਉਸ ਦੇ ਜੱਦੀ ਪਿੰਡ ਪਹੁੰਚੀ। ਪਰਿਵਾਰ ਦਾ ਕਹਿਣਾ ਹੈ ਕਿ ਮਨਿੰਦਰਪ੍ਰੀਤ ਸਿੰਘ ਦਾ ਅੰਤਿਮ ਸੰਸਕਾਰ ਐਤਵਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਰਿਵਾਰ ਵਿਚ ਮਨਿੰਦਰਪ੍ਰੀਤ ਦੀ ਪਤਨੀ, ਇਕ 6 ਸਾਲ ਦੀ ਬੱਚੀ ਅਤੇ ਮਾਂ-ਬਾਪ ਹਨ, ਜਿਨ੍ਹਾਂ ਦੀ ਮੰਗ ਹੈ ਕਿ ਮਨਿੰਦਰਪ੍ਰੀਤ ਸਿੰਘ ਨੇ ਦੇਸ਼ ਦੀ ਰੱਖਿਆ ਲਈ ਆਪਣੀ ਸ਼ਹਾਦਤ ਦਿੱਤੀ ਹੈ ਤੇ ਹੁਣ ਪਰਿਵਾਰ ਦੀ ਸਾਰ ਲਈ ਜਾਵੇ ਅਤੇ ਮਨਿੰਦਰਪ੍ਰੀਤ ਸਿੰਘ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ।

ਇਹ ਵੀ ਪੜ੍ਹੋ : ਵਿਜੀਲੈਂਸ ਨੇ ਇੰਸਪੈਕਟਰ ਪਰਮਿੰਦਰ ਬਾਜਵਾ ਨੂੰ ਅਦਾਲਤ ’ਚ ਪੇਸ਼ ਕਰ 4 ਦਿਨ ਦਾ ਲਿਆ ਰਿਮਾਂਡ, ਜਾਣੋ ਪੂਰਾ ਮਾਮਲਾ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News