ਮਾਮੂਲੀ ਗੱਲ ਨੇ ਧਾਰਿਆ ਖ਼ੂਨੀ ਰੂਪ, ਛੁੱਟੀ ''ਤੇ ਆਏ ਫੌ਼ਜੀ ''ਤੇ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਵੱਢੀ ਬਾਂਹ
Saturday, Aug 03, 2024 - 06:51 PM (IST)
ਹੁਸ਼ਿਆਰਪੁਰ (ਅਮਰੀਕ)- ਹੁਸ਼ਿਆਰਪੁਰ ਵਿਖੇ ਦਸੂਹਾ ਦੇ ਪਿੰਡ ਮੀਰਪੁਰ ਵਿੱਚ ਦੋ ਪਰਿਵਾਰਾਂ ਵਿੱਚ ਹੋਈ ਲੜਾਈ ਨੇ ਖ਼ੂਨੀ ਰੂਪ ਲੈ ਲਿਆ। ਇਸ ਲੜਾਈ 'ਚ ਸਿਪਾਹੀ ਦੀ ਬਾਂਹ ਪੂਰੀ ਤਰ੍ਹਾਂ ਵੱਢੀ ਗਈ। ਲੜਾਈ ਦੀ ਸਾਰੀ ਘਟਨਾ ਘਰ ਦੇ ਬਾਹਰ ਲੱਗੇ ਸੀ. ਸੀ. ਟੀ . ਵੀ. ਵਿੱਚ ਕੈਦ ਹੋ ਗਈ ਹੈ। ਜਾਣਕਾਰੀ ਦਿੰਦਿਆਂ ਜ਼ਖ਼ਮੀ ਸਿਪਾਹੀ ਹਰਭਜਨ ਸਿੰਘ ਦੀ ਪਤਨੀ ਬਲਵਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਫ਼ੌਜ ਵਿੱਚ ਨੌਕਰੀ ਕਰਦਾ ਹੈ ਅਤੇ ਸ਼੍ਰੀਨਗਰ ਵਿੱਚ ਤਾਇਨਾਤ ਸੀ। ਇਕ ਹਫ਼ਤਾ ਪਹਿਲਾਂ ਹੀ ਮੇਰਾ ਪਤੀ ਛੁੱਟੀ 'ਤੇ ਘਰ ਆਇਆ ਸੀ। ਅੱਜ ਦੁਪਹਿਰ ਸਮੇਂ ਪਿੰਡ ਦੇ ਕੁਝ ਲੜਕੇ ਮੇਰੀ ਭਰਜਾਈ ਜੋਕਿ ਮਾਨਸਿਕ ਤੌਰ 'ਤੇ ਕਮਜ਼ੋਰ ਹੈ, ਨਾਲ ਲੜ ਰਹੇ ਸਨ ਅਤੇ ਉਸ ਦੀ ਕੁੱਟਮਾਰ ਕਰ ਰਹੇ ਸਨ।
ਇਹ ਵੀ ਪੜ੍ਹੋ- ਫਿਲੌਰ 'ਚ ਵੱਡੀ ਵਾਰਦਾਤ, ਸ਼ਰਾਬ ਪਿਲਾਉਣ ਤੋਂ ਮਨ੍ਹਾ ਕਰਨ 'ਤੇ ਵਿਅਕਤੀ ਨੂੰ ਇੱਟਾਂ ਮਾਰ-ਮਾਰ ਕੇ ਉਤਾਰਿਆ ਮੌਤ ਦੇ ਘਾਟ
ਜਦੋਂ ਮੇਰੇ ਪਤੀ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਉਕਤ ਹਮਲਾਵਰਾਂ ਨੇ ਮੇਰੇ ਪਤੀ 'ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਹ ਸਾਰੀ ਘਟਨਾ ਮੇਰੇ ਘਰ ਦੇ ਬਾਹਰ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਹਮਲਾਵਰ ਨੇ ਮੇਰੇ ਪਤੀ ਦੀ ਬਾਂਹ 'ਤੇ ਦਾਤਰ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਮੇਰੇ ਪਤੀ ਦੀ ਬਾਂਹ ਬੁਰੀ ਤਰ੍ਹਾਂ ਵੱਢੀ ਗਈ।
ਜ਼ਖ਼ਮੀ ਹਾਲਤ 'ਚ ਅਸੀਂ ਉਸ ਨੂੰ ਤੁਰੰਤ ਦਸੂਹਾ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਗੰਭੀਰ ਵੇਖਦੇ ਹੋਏ ਉਸ ਨੂੰ ਹੁਸ਼ਿਆਰਪੁਰ ਰੈਫਰ ਕਰ ਦਿੱਤਾ। ਸਿਪਾਹੀ ਹਰਭਜਨ ਸਿੰਘ ਦੀ ਪਤਨੀ ਬਲਵਿੰਦਰ ਕੌਰ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਾਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਉਸ ਦੇ ਪਤੀ 'ਤੇ ਜਾਨਲੇਵਾ ਹਮਲਾ ਕਰਨ ਵਾਲਿਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ- ਮਾਤਾ ਚਿੰਤਪੁਰਨੀ ਦੇ ਮੇਲੇ ਨੂੰ ਲੈ ਕੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਜਾਰੀ ਹੋਏ ਇਹ ਦਿਸ਼ਾ-ਨਿਰਦੇਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।