ਪੰਜਾਬ 'ਚ ਛੁੱਟੀ 'ਤੇ ਆਏ ਫੌਜੀ ਨੇ ਬੇਸ਼ਰਮੀ ਦੀਆਂ ਟੱਪੀਆਂ ਹੱਦਾਂ, ਝੋਨਾ ਲਗਾਉਣ ਗਈ ਕੁੜੀ ਨਾਲ...

Friday, Jul 04, 2025 - 06:26 PM (IST)

ਪੰਜਾਬ 'ਚ ਛੁੱਟੀ 'ਤੇ ਆਏ ਫੌਜੀ ਨੇ ਬੇਸ਼ਰਮੀ ਦੀਆਂ ਟੱਪੀਆਂ ਹੱਦਾਂ, ਝੋਨਾ ਲਗਾਉਣ ਗਈ ਕੁੜੀ ਨਾਲ...

ਅਜਨਾਲਾ- ਹਲਕਾ ਅਜਨਾਲਾ ਤੋਂ ਫੌਜੀ ਦਾ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਛੋਟਾ ਫੱਤੇਵਾਲ ਦੀ ਝੋਨਾ ਲਗਾਉਣ ਗਈ 21 ਸਾਲਾ ਕੁੜੀ ਨਾਲ ਛੁੱਟੀ 'ਤੇ ਆਏ ਫੌਜੀ ਵੱਲੋਂ ਜਬਰ-ਜ਼ਿਨਾਹ ਕੀਤਾ ਗਿਆ। ਜਾਣਕਾਰੀ ਮੁਤਾਬਕ ਫੌਜੀ ਕੁੜੀ ਨੂੰ ਖੇਤਾਂ 'ਚ ਮੋਟਰ ਵਾਲੇ ਕਮਰੇ 'ਚ ਲੈ ਗਿਆ, ਜਿੱਥੇ ਉਸਨੇ ਕੁੜੀ ਨਾਲ ਜਬਰ-ਜ਼ਿਨਾਹ ਕੀਤਾ। ਇਸ ਦੌਰਾਨ ਕੁੜੀ ਦੀਆਂ ਚੀਕਾਂ ਦੀ ਆਵਾਜ਼ ਸੁਣ ਪਰਿਵਾਰਿਕ ਮੈਂਬਰਾਂ ਵੱਲੋਂ ਮੌਕੇ 'ਤੇ ਪਹੁੰਚ ਕੇ ਮੁੰਡੇ ਨੂੰ ਕਾਬੂ ਕੀਤਾ ਪਰ ਫੌਜੀ ਹੱਥੋਂ ਪਾਈ ਕਰਦੇ ਹੋਏ ਮੌਕੇ ਤੋਂ ਫਰਾਰ ਹੋ ਗਿਆ। ਜਿਸ ਤੋਂ ਬਾਅਦ ਪਰਿਵਾਰ ਵੱਲੋਂ ਪੁਲਸ ਨੂੰ ਸ਼ਿਕਾਇਤ ਕੀਤੀ ਅਤੇ ਪਰਿਵਾਰ ਹੁਣ ਇਨਸਾਫ ਦੀ ਗੁਹਾਰ ਲਗਾ ਰਿਹਾ ਹੈ।

ਇਹ ਵੀ ਪੜ੍ਹੋਪੰਜਾਬ 'ਚ ਵੱਡੀ ਵਾਰਦਾਤ, ਸਾਬਕਾ DSP ਨੇ ਥਾਣੇ ਬਾਹਰ ਪਤਨੀ ਤੇ ਨੂੰਹ-ਪੁੱਤ ਨੂੰ ਮਾਰ 'ਤੀਆਂ ਗੋਲੀਆਂ (ਵੀਡੀਓ)

ਇਸ ਮੌਕੇ ਪੀੜਤ ਕੁੜੀ ਨੇ ਕਿਹਾ ਕਿ ਉਹ ਦੁਪਹਿਰ ਸਮੇਂ ਖੇਤਾਂ 'ਚ ਝੋਨਾ ਲਗਾਉਣ ਤੋਂ ਬਾਅਦ ਮੋਟਰ ਵਾਲੇ ਕਮਰੇ ਦੇ ਕਰੀਬ ਦੁਪਹਿਰ ਦੀ ਰੋਟੀ ਖਾ ਰਹੀ ਸੀ ਤਾਂ ਅਚਾਨਕ ਉਨ੍ਹਾਂ ਦੇ ਪਿੰਡ ਦਾ ਮੁੰਡਾ ਜੋ ਫੌਜ ਤੋਂ ਛੁੱਟੀ 'ਤੇ ਆਇਆ ਸੀ ਅਤੇ ਉਸਦੇ ਚਾਚੇ ਵੱਲੋਂ ਉਸ ਨੂੰ ਜ਼ਬਰਦਸਤੀ ਕਮਰੇ ਵਿੱਚ ਲਿਜਾ ਕੇ ਜਬਰ-ਜ਼ਿਨਾਹ ਕਰਨਾ ਸ਼ੁਰੂ ਕਰ ਦਿੱਤਾ। ਜਦੋਂ ਉਸ ਵੱਲੋਂ ਰੌਲਾ ਪਾਇਆ ਤਾਂ ਪਰਿਵਾਰਿਕ ਮੈਂਬਰਾਂ ਨੇ ਮੌਕੇ 'ਤੇ ਹੀ ਫੌਜੀ ਮੁੰਡੇ ਅਤੇ ਚਾਚੇ ਨੂੰ ਕਾਬੂ ਕਰ ਲਿਆ ਪਰ ਦੋਵੇਂ ਹੱਥੋਂ ਪਾਈ ਕਰਕੇ ਮੌਕੇ ਤੋਂ ਫਰਾਰ ਹੋ ਗਏ।

ਇਹ ਵੀ ਪੜ੍ਹੋਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ

ਇਸ ਮੌਕੇ ਪੀੜਤ ਕੁੜੀ ਦੀ ਮਾਂ ਅਤੇ ਭਰਾ ਨੇ ਕਿਹਾ ਕਿ ਸਾਡੀ ਕੁੜੀ ਨਾਲ ਬਹੁਤ ਗਲਤ ਹੋਇਆ ਹੈ ਤੇ ਸਾਡੇ ਸਾਹਮਣੇ ਹੀ ਸਾਡੀ ਕੁੜੀ ਨਾਲ ਜਬਰ-ਜ਼ਿਨਾਹ ਕੀਤਾ ਗਿਆ ਹੈ। ਅਸੀਂ ਪ੍ਰਸ਼ਾਸਨ ਕੋਲੋਂ ਮੰਗ ਕਰਦੇ ਹਾਂ ਕਿ ਇਨ੍ਹਾਂ ਮੁਲਜ਼ਮਾਂ 'ਤੇ ਬਣਦੀ ਹੋਈ ਕਾਰਵਾਈ ਕੀਤੀ ਜਾਵੇ। ਇਸ ਮੌਕੇ ਜਾਂਚ ਅਧਿਕਾਰੀ ਨੇ ਕਿਹਾ ਕਿ ਪਰਿਵਾਰ ਵੱਲੋਂ ਸਾਡੇ ਵੁਮਨ ਸੈਲ 'ਚ ਦਰਖਾਸਤ ਆਈ ਹੈ ਉਸ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋਪੰਜਾਬ: ਘਰੋਂ ਇਕੱਠਿਆਂ ਨਿਕਲੇ ਦੋ ਜਿਗਰੀ ਯਾਰਾਂ ਦੀਆਂ ਮਿਲੀਆਂ ਲਾਸ਼ਾਂ, ਦਿਲ ਦਹਿਲਾ ਦੇਵੇਗੀ ਖ਼ਬਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News