ਛੁੱਟੀ ਆਏ ਫੌਜੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ

Tuesday, Apr 14, 2026 - 10:18 PM (IST)

ਛੁੱਟੀ ਆਏ ਫੌਜੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ

ਬਟਾਲਾ/ਸ੍ਰੀ ਅੱਚਲ ਸਾਹਿਬ (ਬੇਰੀ, ਗੋਰਾ ਚਾਹਲ) : ਥਾਣਾ ਰੰਗੜ ਨੰਗਲ ਦੇ ਅਧੀਨ ਪੈਂਦੇ ਪਿੰਡ ਰੰਗੜ ਨੰਗਲ ਵਿਖੇ ਛੁੱਟੀ ਆਏ ਇਕ ਫ਼ੌਜੀ ਨੌਜਵਾਨ ਵੱਲੋਂ ਭੇਦਭਰੇ ਹਾਲਾਤਾਂ ’ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਨਿਰਮਲਜੀਤ ਸਿੰਘ ਵਾਸੀ ਰੰਗੜ ਨੰਗਲ ਵਜੋਂ ਹੋਈ ਹੈ।

ਪਿੰਡ ਦੇ ਸਰਪੰਚ ਜਸਬੀਰ ਸਿੰਘ ਅਤੇ ਮ੍ਰਿਤਕ ਦੇ ਚਚੇਰੇ ਭਰਾ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਨਿਰਮਲਜੀਤ ਸਿੰਘ ਰਾਜਸਥਾਨ ਵਿਖੇ ਫ਼ੌਜ ’ਚ ਡਿਊਟੀ ਕਰਦਾ ਸੀ ਅਤੇ ਕੁਝ ਦਿਨ ਪਹਿਲਾਂ ਆਪਣੇ ਪਿਤਾ ਦੇ ਵਰੀਨੇ ਦੇ ਭੋਗ ਦੇ ਸਬੰਧ ’ਚ ਛੁੱਟੀ ਆਇਆ ਸੀ। ਉਨ੍ਹਾਂ ਦੱਸਿਆ ਕਿ ਬੀਤੀ 11 ਅਪ੍ਰੈਲ ਨੂੰ ਮ੍ਰਿਤਕ ਦੀ ਮਾਤਾ, ਪਤਨੀ ਅਤੇ ਦੋਵੇਂ ਬੱਚੇ ਹਜ਼ੂਰ ਸਾਹਿਬ ਦੀ ਯਾਤਰਾ ’ਤੇ ਗਏ ਹੋਏ ਸਨ ਅਤੇ ਨਿਰਮਲਜੀਤ ਘਰ ’ਚ ਇਕੱਲਾ ਹੀ ਸੀ। ਅੱਜ ਦੁਪਹਿਰ ਵੇਲੇ ਜਦੋਂ ਉਸ ਦੇ ਇਕ ਦੋਸਤ ਨੇ ਘਰ ਜਾ ਕੇ ਦੇਖਿਆ ਤਾਂ ਨਿਰਮਲਜੀਤ ਸਿੰਘ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ. ਐੱਸ. ਪੀ. ਸ੍ਰੀ ਹਰਗੋਬਿੰਦਪੁਰ ਸਾਹਿਬ ਹਰੀਸ਼ ਬਹਿਲ ਅਤੇ ਥਾਣਾ ਰੰਗੜ ਨੰਗਲ ਦੇ ਐੱਸ. ਐੱਚ. ਓ. ਗੁਰਇਕਬਾਲ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।


author

Inder Prajapati

Content Editor

Related News