ਸੈਨਿਕ ਪ੍ਰਭ ਦਿਆਲ ਦਾ ਹੋਇਆ ਅੰਤਿਮ ਸਸਕਾਰ, ਪਰਿਵਾਰ ਵਲੋਂ ਖ਼ੁਦਕੁਸ਼ੀ ਦੇ ਅਸਲ ਕਾਰਨਾਂ ਦੀ ਜਾਂਚ ਕਰਨ ਦੀ ਮੰਗ

Tuesday, May 25, 2021 - 06:41 PM (IST)

ਜੋਗਾ (ਗੋਪਾਲ) - ਭਾਰਤੀ ਫ਼ੌਜ ਵਿੱਚ ਤਾਇਨਾਤ ਮਾਨਸਾ ਜ਼ਿਲ੍ਹੇ ਦੇ ਪਿੰਡ ਬੁਰਜ ਹਰੀ ਦੇ 23 ਸਾਲਾ ਨੌਜਵਾਨ ਸੈਨਿਕ ਪ੍ਰਭਦਿਆਲ ਸਿੰਘ ਵੱਲੋਂ ਪਿਛਲੇ ਦਿਨੀਂ ਡਿਊਟੀ ਦੌਰਾਨ ਰਾਜਸਥਾਨ ਦੇ ਸੂਰਤਗੜ੍ਹ ਵਿਖੇ ਖੁਦਕੁਸ਼ੀ ਕਰ ਲਈ ਗਈ ਹੈ। ਨੌਜਵਾਨ ਦੀ ਮੌਤ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਮ੍ਰਿਤਕ ਸੈਨਿਕ ਪ੍ਰਭਦਿਆਲ ਸਿੰਘ ਦਾ ਅੱਜ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ, ਜਿਥੇ ਇਲਾਕੇ ਅਤੇ ਪਿੰਡ ਵਾਸੀਆਂ ਨੇ ਪ੍ਰਭ ਦਿਆਲ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।  

ਪੜ੍ਹੋ ਇਹ ਵੀ ਖਬਰ - ਇਸ਼ਕ ’ਚ ਅੰਨ੍ਹੀ ਮਾਂ ਨੇ ਪ੍ਰੇਮੀ ਨਾਲ ਮਿਲ ਮੌਤ ਦੇ ਘਾਟ ਉਤਾਰਿਆ ਜਵਾਨ ਪੁੱਤਰ, ਲਾਸ਼ ਸਾੜ ਕੇ ਡਰੇਨ ’ਚ ਸੁੱਟੀ

ਦੇਈਏ ਕਿ ਪ੍ਰਭਦਿਆਲ ਸਿੰਘ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੀ ਭੈਣ ਵਿਦੇਸ਼ ਵਿਖੇ ਰਹਿੰਦੀ ਹੈ। ਭੈਣ ਨੇ ਆਪਣੇ ਭਰਾ ਦੇ ਅੰਤਿਮ ਦਰਸ਼ਨ ਵੀਡੀਓ ਕਾਲ ਰਾਹੀਂ ਕੀਤੇ ਅਤੇ ਉਸ ਦਾ ਵੀ ਵੀਡੀਓ ਕਾਲ ਤੇ ਰੋ ਰੋ ਬੁਰਾ ਹਾਲ ਸੀ। ਪਰਿਵਾਰ ਨੇ ਪ੍ਰਭ ਦਿਆਲ ਸਿੰਘ ਦੀ ਮੌਤ ਦੇ ਕਾਰਨਾਂ ਦੀ ਉੱਚ ਪੱਧਰੀ ਜਾਂਚ ਕਰਨ ਦੀ ਵੀ ਮੰਗ ਕੀਤੀ ਹੈ। ਮ੍ਰਿਤਕ ਸੈਨਿਕ ਪ੍ਰਭਦਿਆਲ ਸਿੰਘ ਦੇ ਦਾਦਾ ਮਹਿੰਦਰ ਸਿੰਘ ਰੋਮਾਣਾ ਨੇ ਦੱਸਿਆ ਕਿ ਉਸ ਦਾ ਪੋਤਾ ਚਾਰ ਸਾਲ ਪਹਿਲਾਂ ਭਾਰਤੀ ਫ਼ੌਜ ਦੇ ਬੰਗਾਲ ਇੰਜਨੀਅਰਿੰਗ ’ਚੋਂ ਭਰਤੀ ਹੋਇਆ ਸੀ। ਉਹ ਆਸਾਮ ਵਿਖੇ ਡਿਊਟੀ ਨਿਭਾਉਣ ਤੋਂ ਬਾਅਦ ਹੁਣ ਰਾਜਸਥਾਨ ਦੇ ਸੂਰਤਗੜ੍ਹ ਵਿਖੇ ਤਾਇਨਾਤ ਸੀ। 

ਪੜ੍ਹੋ ਇਹ ਵੀ ਖਬਰ - ਕੋਰੋਨਾ ਤੋਂ ਬਾਅਦ ਅੰਮ੍ਰਿਤਸਰ ’ਚ ਬਲੈਕ ਫੰਗਸ ਦਾ ਜਾਨਲੇਵਾ ਹਮਲਾ, 3 ਮਰੀਜ਼ਾਂ ਦੀ ਹੋਈ ਮੌਤ

ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਸਾਡੇ ਪਰਿਵਾਰ ਤੇ ਅਜਿਹੀ ਅਣਹੋਣੀ ਹੋਈ, ਜਿਸ ਨਾਲ ਸੈਨਿਕ ਪ੍ਰਭਦਿਆਲ ਸਿੰਘ ਸਾਡੇ ਵਿੱਚ ਨਹੀਂ ਰਿਹਾ ਅਤੇ ਸਾਡੇ ਪਰਿਵਾਰ ਨੂੰ ਡੂੰਘੀ ਸੱਟ ਵੱਜੀ। ਉਨ੍ਹਾਂ ਦੱਸਿਆ ਕਿ ਪ੍ਰਭਦਿਆਲ ਸਿੰਘ ਬਹੁਤ ਸੂਝਵਾਨ ਮੁੰਡਾ ਸੀ। ਹੁਣ ਪਰਿਵਾਰ ਦਾ ਸਹਾਰਾ ਕੋਈ ਨਹੀਂ ਰਿਹਾ। ਉਨ੍ਹਾਂ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਪ੍ਰਭ ਦਿਆਲ ਸਿੰਘ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ।  

ਪੜ੍ਹੋ ਇਹ ਵੀ ਖਬਰ - 2 ਬੱਚਿਆਂ ਦੀ ਮਾਂ ਨਾਲ ਕਰਾਉਣਾ ਚਾਹੁੰਦਾ ਸੀ ਵਿਆਹ, ਇੰਝ ਕੀਤੀ ਆਪਣੀ ਜੀਵਨ ਲੀਲਾ ਖ਼ਤਮ

ਸੈਨਿਕ ਭਲਾਈ ਟਰੱਸਟ ਦੇ ਵਾਈਸ ਪ੍ਰਧਾਨ ਦਰਸ਼ਨ ਸਿੰਘ ਨੇ ਕਿਹਾ ਕਿ ਪ੍ਰਭਦਿਆਲ ਸਿੰਘ ਭਾਰਤੀ ਫੌਜ ਵਿੱਚ ਤਾਇਨਾਤ ਸੀ। ਫੌਜ ਵਿੱਚ ਅਧਿਕਾਰੀ ਵੀ ਸੈਨਿਕਾਂ ਨੂੰ ਆਪਣੇ ਬੱਚਿਆਂ ਵਾਂਗ ਰੱਖਦੇ ਹਨ ਪਰ ਅਜਿਹੀ ਕੀ ਅਣਹੋਣੀ ਹੋਈ ਕਿ ਪ੍ਰਭਦਿਆਲ ਸਿੰਘ ਸਾਡੇ ਵਿੱਚ ਨਹੀਂ ਰਿਹਾ ਅਤੇ ਉਸ ਨੇ ਅਜਿਹੀ ਘਟਨਾ ਨੂੰ ਅੰਜਾਮ ਦਿੱਤਾ। ਉਨ੍ਹਾਂ ਇਸ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ ਤਾਂ ਕਿ ਪ੍ਰਭ ਦਿਆਲ ਸਿੰਘ ਦੀ ਮੌਤ ਦੇ ਅਸਲ ਕਾਰਨ ਸਾਹਮਣੇ ਆ ਸਕਣ।

ਪੜ੍ਹੋ ਇਹ ਵੀ ਖਬਰ - ਸ਼੍ਰੀਨਗਰ ਵਿਖੇ ਟਰੱਕ ਹਾਦਸੇ ’ਚ ਲਾਪਤਾ ਨੌਜਵਾਨ ਦੀ ਮਿਲੀ ਲਾਸ਼, ਭੁੰਬਾ ਮਾਰ ਰੋਇਆ ਪਰਿਵਾਰ

ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਚੁਸਪਿੰਦਰਵੀਰ ਸਿੰਘ ਭੁਪਾਲ ਨੇ ਕਿਹਾ ਕਿ ਪ੍ਰਭ ਦਿਆਲ ਸਿੰਘ ਦੀ ਮੌਤ ਦੇ ਨਾਲ ਇਲਾਕੇ ਅਤੇ ਦੇਸ਼ ਨੂੰ ਵੱਡਾ ਘਾਟਾ ਪਿਆ। ਉਨ੍ਹਾਂ ਕਿਹਾ ਕਿ ਪ੍ਰਭਦਿਆਲ ਸਿੰਘ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ, ਜਿਸ ਨਾਲ ਪਰਿਵਾਰ ਨੂੰ ਵੀ ਬਹੁਤ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਪ੍ਰਭਦਿਆਲ ਸਿੰਘ ਦਾ ਛੋਟੀ ਉਮਰੇ ਚਲੇ ਜਾਣਾ ਪਰਿਵਾਰ ਅਤੇ ਦੇਸ਼ ਨੂੰ ਵੱਡਾ ਘਾਟਾ ਦੱਸਿਆ ਹੈ। 

ਪੜ੍ਹੋ ਇਹ ਵੀ ਖ਼ਬਰ - ਗ੍ਰੰਥੀ ਦੀ ਘਿਨੌਣੀ ਕਰਤੂਤ, ਬੱਚੀ ਨਾਲ ਕਰ ਰਿਹਾ ਸੀ ਅਸ਼ਲੀਲ ਹਰਕਤਾਂ, ਖੰਭੇ ਨਾਲ ਬੰਨ ਚਾੜ੍ਹਿਆ ਕੁਟਾਪਾ (ਵੀਡੀਓ)


rajwinder kaur

Content Editor

Related News