ਪੁੱਤ ਦੀ ਤਿਰੰਗੇ 'ਚ ਲਿਪਟੀ ਦੇਹ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ, ਸਰਕਾਰੀ ਸਨਮਾਨਾਂ ਨਾਲ ਹੋਇਆ ਸਸਕਾਰ

06/23/2024 4:36:14 PM

ਫਰੀਦਕੋਟ (ਜਗਤਾਰ): ਤਕਰੀਬਨ 6 ਸਾਲ ਪਹਿਲਾਂ ਫ਼ੌਜ 'ਚ ਭਰਤੀ ਹੋਏ ਫਰੀਦਕੋਟ ਦੇ ਪਿੰਡ ਭਾਗਥਲਾਂ ਦੇ ਜਵਾਨ ਧਰਮਪ੍ਰੀਤ ਸਿੰਘ ਦੀ ਲਾਸ਼ ਅੱਜ ਤਿਰੰਗੇ ਵਿਚ ਲਿਪਟੀ ਉਨ੍ਹਾਂ ਦੇ ਜੱਦੀ ਪਿੰਡ ਭਾਗਥਲਾਂ ਪੁੱਜੀ ਜਿਸ ਨੂੰ ਦੇਖ ਹਰ ਇਕ ਅੱਖ ਨਮ ਹੋ ਗਈ। ਧਰਮਪ੍ਰੀਤ ਜੋ ਉੱਤਰ ਪ੍ਰਦੇਸ਼ ਦੇ ਫ਼ਤਿਹਗੜ੍ਹ ਵਿਖੇ ਤਾਇਨਾਤ ਸੀ, ਦੀ ਡਿਊਟੀ ਦੌਰਾਨ ਅਚਾਨਕ ਤਬੀਅਤ ਖ਼ਰਾਬ ਹੋ ਗਈ ਜਿਸ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ। ਕੁਝ ਦੇਰ ਬਾਅਦ ਹੀ ਉਸ ਦੀ ਮੌਤ ਹੋ ਗਈ। ਅੱਜ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ, ਜਿਸ ਨੂੰ ਮੁੱਖਅਗਨੀ ਉਨ੍ਹਾਂ ਦੇ ਪਿਤਾ ਵੱਲੋਂ ਦਿੱਤੀ ਗਈ। ਇਸ ਮੌਕੇ ਵੱਡੀ ਗਿਣਤੀ 'ਚ ਪਿੰਡ ਵਾਸੀਆਂ ਤੋਂ ਇਲਾਵਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੀ ਪੁੱਜੇ ਜਿਨ੍ਹਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਇਹ ਖ਼ਬਰ ਵੀ ਪੜ੍ਹੋ - ਲਾਡੋਵਾਲ ਟੋਲ ਪਲਾਜ਼ਾ 'ਤੇ ਧਰਨਾ ਅੱਜ ਵੀ ਜਾਰੀ! ਪੱਕੇ ਤੌਰ 'ਤੇ ਤਾਲੇ ਲਾਉਣ ਦੀ ਚੇਤਾਵਨੀ

ਇਸ ਮੌਕੇ ਸ਼ਹੀਦ ਧਰਮਪ੍ਰੀਤ ਸਿੰਘ ਦੇ ਪਿਤਾ ਨੇ ਦੱਸਿਆ ਕਿ ਧਰਮਪ੍ਰੀਤ ਦੇਸ਼ ਦਾ ਹੋਣਹਾਰ ਸਿਪਾਹੀ ਸੀ। ਉਹ ਯੂ.ਪੀ . ਦੇ ਫ਼ਤਿਹਗੜ੍ਹ ਸੈਂਟਰ 'ਤੇ ਤਾਇਨਾਤ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਧਰਮਪ੍ਰੀਤ ਦੀ ਅਚਾਨਕ ਸਿਹਤ ਵਿਗੜਨ ਕਾਰਨ ਐਮਰਜੈਂਸੀ 'ਚ ਦਾਖ਼ਲ ਹੈ ਪਰ ਕੁਝ ਦੇਰ ਬਾਅਦ ਹੀ ਉਨ੍ਹਾਂ ਨੂੰ ਧਰਮਪ੍ਰੀਤ ਦੀ ਮੌਤ ਦੀ ਸੂਚਨਾ ਆ ਗਈ। ਉਨ੍ਹਾਂ ਦੱਸਿਆ ਕਿ ਧਰਮਪ੍ਰੀਤ ਦੀ ਪਤਨੀ ਗਰਭਵਤੀ ਹੈ।

ਇਹ ਖ਼ਬਰ ਵੀ ਪੜ੍ਹੋ - ਗੁਰਦੁਆਰਾ ਥੜ੍ਹਾ ਸਾਹਿਬ ਨੇੜੇ ਵਾਪਰਿਆ ਭਿਆਨਕ ਹਾਦਸਾ! ਵਿਅਕਤੀ ਨੇ ਮੌਕੇ 'ਤੇ ਤੋੜਿਆ ਦਮ

ਉੱਧਰ ਵਿਧਾਇਕ ਗੁਰਦਿੱਤ ਸਿੰਘ ਵੱਲੋਂ ਵੀ ਇਸ ਘਟਨਾ 'ਤੇ ਦੁੱਖ ਜਾਹਰ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਖੜ੍ਹੀ ਹੈ ਅਤੇ ਜੋ ਸਰਕਾਰ ਆਪਣੇ ਪੱਧਰ 'ਤੇ ਸ਼ਹੀਦ ਪਰਿਵਾਰ ਦੀ ਆਰਥਿਕ ਮਦਦ ਕਰਦੀ ਹੈ, ਉਹ ਤਾਂ ਕਰੇਗੀ ਹੀ ਅਤੇ ਜੇਕਰ ਪਰਿਵਾਰ ਨੂੰ ਕਿਸੇ ਹੋਰ ਤਰ੍ਹਾਂ ਦੀ ਮਦਦ ਦੀ ਲੋੜ ਹੋਈ ਤਾਂ ਉਹ ਵੀ ਕੀਤੀ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News