ਗਲੇਸ਼ੀਅਰ 'ਚ ਸ਼ਹੀਦ ਹੋਏ ਬਲਜਿੰਦਰ ਸਿੰਘ ਨੂੰ ਦਿੱਤੀ ਗਈ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਈ

Sunday, Jan 19, 2020 - 05:32 PM (IST)

ਗਲੇਸ਼ੀਅਰ 'ਚ ਸ਼ਹੀਦ ਹੋਏ ਬਲਜਿੰਦਰ ਸਿੰਘ ਨੂੰ ਦਿੱਤੀ ਗਈ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਈ

ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਲੇਹ ਲਦਾਖ ਤੋਂ ਚਾਰ ਸੌ ਕਿਲੋਮੀਟਰ ਦੂਰ ਗਲੇਸ਼ੀਅਰ 'ਚ ਦੇਸ਼ ਦੀ ਰਾਖੀ ਲਈ ਤਾਇਨਾਤ ਪਿੰਡ ਜਹੂਰਾ ਦੇ 2 ਸਿੱਖ ਲਾਈ ਫੌਜੀ ਜਵਾਨ ਹੌਲਦਾਰ ਬਲਜਿੰਦਰ ਸਿੰਘ 17 ਜਨਵਰੀ ਨੂੰ ਡਿਊਟੀ ਦੌਰਾਨ ਸ਼ਹੀਦ ਹੋ ਗਏ ਸਨ। ਅੱਜ ਦੁਪਹਿਰ ਸ਼ਹੀਦ ਫੌਜੀ ਜਵਾਨ ਬਲਜਿੰਦਰ ਸਿੰਘ ਨੂੰ ਜੱਦੀ ਪਿੰਡ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਈ ਦੇ ਦਿੱਤੀ ਗਈ।

PunjabKesari

ਜਿਵੇਂ ਉਨ੍ਹਾਂ ਦੀ ਮ੍ਰਿਤਕ ਦੇਹ ਪਿੰਡ ਜਹੂਰਾ 'ਚ ਪਹੁੰਚੀ ਤਾਂ ਚਾਰੋਂ ਪਾਸੇ ਚੀਕ-ਚਿਹਾੜਾ ਪੈ ਗਿਆ। ਇਸ ਮੌਕੇ ਸ਼ਹੀਦ ਫੌਜੀ ਦੇ ਮਾਤਾ ਕੁੰਤੀ ਦੇਵੀ ਪਤਨੀ ਪ੍ਰਦੀਪ ਕੌਰ ਦਾ ਵਿਰਲਾਪ ਹਿਰਦੇ ਵਲੂੰਧਰ ਰਿਹਾ ਸੀ। ਹਰ ਕਿਸੇ ਦੀ ਅੱਖ ਨਮ ਸੀ।

PunjabKesari

ਅੰਤਿਮ ਵਿਦਾਈ ਸਮੇਂ ਫੌਜ ਦੀ ਟੁਕੜੀ ਨੇ ਸ਼ਹੀਦ ਨੂੰ ਸਲਾਮੀ ਦਿੱਤੀ। ਸ਼ਹੀਦ ਫੌਜੀ ਦੇ ਮ੍ਰਿਤਕ ਦੇਹ ਨੂੰ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਵਿਧਾਇਕ ਸੰਗਤ ਸਿੰਘ ਗਿਲਜੀਆਂ,  ਏ. ਡੀ. ਸੀ. ਹਰਪ੍ਰੀਤ ਸੂਦਨ, ਐੱਸ. ਡੀ. ਐੱਮ. ਜੋਤੀ ਬਾਲਾ ਮੱਟੂ, ਫੌਜ ਦੇ ਅਧਿਕਾਰੀਆਂ ਫੁੱਲ ਅਰਪਿਤ ਕਰਕੇ ਸ਼ਰਧਾਂਜਲੀ ਦਿੱਤੀ।

PunjabKesari

ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਫੀਲੇ ਤੂਫਾਨ 'ਚ ਸ਼ਹੀਦ ਹੋਏ ਬਲਜਿੰਦਰ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਟਵਿੱਟਰ ਜ਼ਰੀਏ ਪਰਿਵਾਰ ਨਾਲ ਦੁੱਖ ਦਾ ਪ੍ਰਗਰਟਾਵਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਸੁਣ ਕੇ ਬੇਹੱਦ ਦੁੱਖ ਲੱਗਾ ਹੈ ਕਿ ਦੇਸ਼ ਦੀ ਰਾਖੀ ਕਰਦੇ ਹੋਏ ਗਲੇਸ਼ੀਅਰ 'ਚ ਇਕ ਹੋਰ ਫੌਜੀ ਨੇ ਆਪਣੀ ਜਾਨ ਗਵਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਪਰਿਵਾਰ ਦੇ ਨਾਲ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ  ਵੱਲੋਂ ਬਲਵਿੰਦਰ ਸਿੰਘ ਨੂੰ 12 ਲੱਖ ਦੀ ਐਕਸ ਗਰਾਂਟ ਅਤੇ ਉਨ੍ਹਾਂ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਦੇਣ ਦਾ ਐਲਾਨ ਵੀ ਕੀਤਾ।

PunjabKesari


author

shivani attri

Content Editor

Related News