ਸਾਲਿਡ ਵੇਸਟ ਮੈਨੇਜਮੈਂਟ ਨੂੰ ਲੈ ਕੇ ਝੂਠ ਬੋਲਣ ਵਾਲੇ ਅਫਸਰਾਂ ’ਤੇ ਡਿੱਗ ਸਕਦੀ ਹੈ ਗਾਜ

Saturday, Dec 14, 2024 - 01:38 PM (IST)

ਸਾਲਿਡ ਵੇਸਟ ਮੈਨੇਜਮੈਂਟ ਨੂੰ ਲੈ ਕੇ ਝੂਠ ਬੋਲਣ ਵਾਲੇ ਅਫਸਰਾਂ ’ਤੇ ਡਿੱਗ ਸਕਦੀ ਹੈ ਗਾਜ

ਲੁਧਿਆਣਾ (ਹਿਤੇਸ਼)- ਬੁੱਢੇ ਨਾਲੇ ਦੇ ਪ੍ਰਦੂਸ਼ਣ ਤੋਂ ਇਲਾਵਾ ਮਹਾਨਗਰ ’ਚ ਸਾਲਿਡ ਵੇਸਟ ਮੈਨੇਜਮੈਂਟ ਨਿਯਮਾਂ ਦੀ ਪਾਲਣਾ ਨਾ ਹੋਣ ਨੂੰ ਲੈ ਕੇ ਵੀ ਐੱਨ. ਜੀ. ਟੀ. ਨੇ ਸਖ਼ਤ ਨੋਟਿਸ ਲਿਆ ਹੈ। ਇਸ ਮਾਮਲੇ ’ਚ ਐੱਨ. ਜੀ. ਓ. ਦੇ ਮੈਂਬਰਾਂ ਵੱਲੋਂ ਪਿੰਡ ਗਿੱਲ, ਮਾਡਲ ਟਾਊਨ ਐਕਸਟੈਂਸ਼ਨ, ਸ਼ਹੀਦ ਭਗਤ ਸਿੰਘ ਨਗਰ, ਗਿਆਸਪੁਰਾ, ਬਚਨ ਸਿੰਘ ਨਗਰ, ਜਲੰਧਰ ਬਾਈਪਾਸ ਚੌਕ ਨੇੜੇ ਸਥਿਤ ਸਬਜ਼ੀ ਮੰਡੀ ’ਚ ਖੁੱਲ੍ਹੇ ’ਚ ਜਮ੍ਹਾ ਕੂੜੇ ਦੀ ਲਿਫਟਿੰਗ ਜਾਂ ਪ੍ਰੋਸੈਸਿੰਗ ਦਾ ਕੰਮ ਠੀਕ ਢੰਗ ਨਾਲ ਕਰਨ ਦੀ ਬਜਾਏ ਉਸ ਨੂੰ ਸਾੜਨ ਦਾ ਦੋਸ਼ ਲਗਾਇਆ ਸੀ।

ਇਸ ਸਬੰਧ ’ਚ ਗਰਾਊਂਡ ਰਿਪੋਰਟ ਦੇਣ ਲਈ ਐੱਨ. ਜੀ. ਟੀ. ਵੱਲੋਂ ਡੀ. ਸੀ., ਨਗਰ ਨਿਗਮ ਅਤੇ ਪੀ. ਪੀ. ਸੀ. ਬੀ. ਦੇ ਅਫਸਰਾਂ ’ਤੇ ਆਧਾਰਿਤ ਕਮੇਟੀ ਦਾ ਗਠਨ ਕੀਤਾ ਗਿਆ। ਇਸ ਕਮੇਟੀ ਵੱਲੋਂ ਕੂੜੇ ਦੀ ਡਿਸਪੋਜ਼ਲ ਦਾ ਕੰਮ ਸਹੀ ਤਰੀਕੇ ਨਾਲ ਹੋਣ ਬਾਰੇ ਜੋ ਦਾਅਵਾ ਕੀਤਾ ਗਿਆ, ਉਸ ਨੂੰ ਸ਼ਿਕਾਇਤਕਰਤਾ ਵੱਲੋਂ ਫੋਟੋ ਅਤੇ ਵੀਡੀਓ ਦੇ ਰੂਪ ’ਚ ਸਬੂਤ ਦੇ ਨਾਲ ਝੁਠਲਾ ਦਿੱਤਾ। ਇਸ ਦੇ ਮੱਦੇਨਜ਼ਰ ਐੱਨ. ਜੀ. ਟੀ. ਵੱਲੋਂ ਰਿਐਲਿਟੀ ਚੈੱਕ ਲਈ ਕੋਰਟ ਕਮਿਸ਼ਨਰ ਦੀ ਨਿਯੁਕਤੀ ਕੀਤੀ ਗਈ।

ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਖ਼ਬਰ

ਭਾਵੇਂ ਸਬੰਧਤ ਵਿਭਾਗਾਂ ਵੱਲੋਂ ਕੋਰਟ ਕਮਿਸ਼ਨਰ ਦੇ ਪੁੱਜਣ ਤੋਂ ਪਹਿਲਾਂ ਸਾਈਟਾਂ ਤੋਂ ਕੂੜਾ ਹਟਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਸ਼ਿਕਾਇਤਕਰਤਾ ਵੱਲੋਂ ਹੁਣ ਫਿਰ ਉਨ੍ਹਾਂ ਸਾਈਟਾਂ ’ਤੇ ਕੂੜਾ ਜਮ੍ਹਾ ਹੋਣ ਦਾ ਮੁੱਦਾ ਚੁੱਕਿਆ ਗਿਆ ਹੈ, ਜਿਸ ਨੂੰ ਲੈ ਕੇ ਕੋਰਟ ਕਮਿਸ਼ਨਰ ਦੀ ਰਿਪੋਰਟ ਦੇ ਆਧਾਰ ’ਤੇ ਕੋਈ ਕਾਰਵਾਈ ਤੋਂ ਪਹਿਲਾਂ ਐੱਨ. ਜੀ. ਟੀ. ਵੱਲੋਂ ਪਹਿਲਾਂ ਜਾਂਚ ਕਮੇਟੀ ’ਚ ਸ਼ਾਮਲ ਰਹੇ ਅਫਸਰਾਂ ਤੋਂ ਜਵਾਬਤਲਬੀ ਕੀਤੀ ਗਈ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News