ਸੰਸਦ ਮੈਂਬਰ ਸੋਮ ਪ੍ਰਕਾਸ਼ ਦੀ ਰਵਿਦਾਸ ਭਾਈਚਾਰੇ ਨੂੰ ਅਪੀਲ

08/12/2019 1:56:08 PM

ਫਗਵਾੜਾ (ਹਰਜੋਤ)— ਦਿੱਲੀ ਸਥਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਮੰਦਿਰ ਨੂੰ ਢਾਹੁਣ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਗੁੱਸੇ 'ਚ ਆਏ ਰਵਿਦਾਸ ਭਾਈਚਾਰੇ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਮਾਮਲੇ ਸਬੰਧੀ ਕੇਂਦਰੀ ਰਾਜ ਮੰਤਰੀ ਅਤੇ ਹੁਸ਼ਿਆਰਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਸੋਮ ਪ੍ਰਕਾਸ਼ ਨੇ ਦਲਿਤ ਸਮਾਜ ਨਾਲ ਸਬੰਧਤ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਬੰਦ ਦਾ ਸੱਦਾ ਦੇਣ ਦੀ ਬਜਾਏ ਅਮਨ ਸ਼ਾਂਤੀ ਬਣਾਈ ਰੱਖਣ। ਉਨ੍ਹਾਂ ਕਿਹਾ ਕਿ ਜੋ ਦਲਿਤ ਭਾਈਚਾਰੇ ਦੀਆਂ ਭਾਵਨਵਾਂ ਨੂੰ ਠੇਸ ਪਹੁੰਚੀ ਹੈ, ਉਸ ਦਾ ਹੱਲ ਕਰਨ ਲਈ ਉਹ ਕੱਲ੍ਹ ਦਿੱਲੀ ਦੇ ਉੱਪ ਰਾਜਪਾਲ ਅਨਿਲ ਬੈਜਲ ਨਾਲ ਕੇਂਦਰੀ ਮੰਤਰੀ ਹਰਦੀਪ ਪੁਰੀ ਨੂੰ ਨਾਲ ਲੈ ਕੇ ਮੁਲਾਕਾਤ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਕਿਸੇ ਵੀ ਤਰ੍ਹਾਂ ਦੀ ਸਿਆਸਤ ਨਹੀਂ ਕੀਤੀ ਜਾਣੀ ਚਾਹੀਦੀ। 

ਉਨ੍ਹਾਂ ਦੱਸਿਆ ਕਿ ਇਸ ਕੇਸ ਸਬੰਧੀ ਜਗ੍ਹਾ ਨਾਲ ਸਬੰਧਤ ਮੰਦਿਰ ਕਮੇਟੀ ਨੇ ਪਹਿਲਾਂ ਮਾਮਲਾ ਉਨ੍ਹਾਂ ਦੇ ਧਿਆਨ 'ਚ ਨਹੀਂ ਲਿਆਂਦਾ। ਉਨ੍ਹਾਂ ਕਿਹਾ ਕਿ ਜਿਸ ਦਿਨ ਇਹ ਮਾਮਲਾ ਉਨ੍ਹਾਂ ਦੇ ਧਿਆਨ 'ਚ ਆਇਆ ਸੀ, ਉਸੇ ਦਿਨ ਹੀ ਉਨ੍ਹਾਂ ਨੇ ਦਿੱਲੀ ਉੱਪ ਰਾਜਪਾਲ ਨੂੰ ਪੱਤਰ ਲਿੱਖ ਦਿੱਤਾ ਸੀ। ਸੋਮ ਪ੍ਰਕਾਸ਼ ਨੇ ਕਿਹਾ ਕਿ ਹੁਣ ਉੱਪ ਰਾਜਪਾਲ ਵੱਲੋਂ ਕੱਲ੍ਹ 11 ਵਜੇ ਮਿਲਣ ਦਾ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਕੇ ਮੁੜ ਮੰਦਿਰ ਦੀ ਜਗ੍ਹਾ ਅਲਾਟ ਕਰਨ ਦੀ ਮੰਗ ਕਰਨਗੇ।


shivani attri

Content Editor

Related News