ਸਿੱਧੂ ਦੇ ਅਸਤੀਫੇ 'ਤੇ ਦੇਖੋ ਕੀ ਬੋਲੇ ਸੋਮ ਪ੍ਰਕਾਸ਼

07/14/2019 5:04:02 PM

ਲੁਧਿਆਣਾ (ਨਰਿੰਦਰ)— ਨਵਜੋਤ ਸਿੰਘ ਸਿੱਧੂ ਦੇ ਕੈਬਨਿਟ ਮੰਤਰੀ 'ਚੋਂ ਅਸਤੀਫੇ ਦੇਣ ਨੂੰ ਲੈ ਕੇ ਪੰਜਾਬ ਦੀ ਸਿਆਸਤ 'ਚ ਭੂਚਾਲ ਆ ਗਿਆ ਹੈ। ਵਿਰੋਧੀ ਪਾਰਟੀਆਂ ਵੱਲੋਂ ਕਾਂਗਰਸ ਨੂੰ ਲਗਾਤਾਰ ਨਿਸ਼ਾਨੇ 'ਤੇ ਲਿਆ ਜਾ ਰਿਹਾ ਹੈ। ਹੁਣ ਸਿੱਧੂ ਦੇ ਅਸਤੀਫੇ 'ਤੇ ਭਾਜਪਾ ਆਗੂ ਅਤੇ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਸੋਮ ਪ੍ਰਕਾਸ਼ ਨੇ ਵੀ ਹਮਲਾ ਬੋਲਿਆ ਹੈ। ਲੁਧਿਆਣਾ 'ਚ ਪਹੁੰਚੇ ਸੋਮ ਪ੍ਰਕਾਸ਼ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਮੁੱਖ ਮੰਤਰੀ ਨੇ ਕੈਬਨਿਟ ਮੰਤਰੀ ਦਾ ਮਹਿਕਮਾ ਬਦਲਿਆ ਹੋਵੇ ਅਤੇ ਉਸ ਮੰਤਰੀ ਨੇ ਮਹਿਕਮਾ ਹੀ ਜੁਆਇਨ ਨਾ ਕੀਤਾ ਹੋਵੇ। ਉਨ੍ਹਾਂ ਕਿਹਾ ਕਿ ਜੋ ਸਿੱਧੂ ਨੂੰ ਆਸ ਸੀ, ਉਹ ਨਹੀਂ ਹੋਇਆ। ਰਾਹੁਲ ਗਾਂਧੀ ਨੂੰ ਇਕ ਮਹੀਨੇ ਪਹਿਲਾਂ ਅਸਤੀਫਾ ਦਿੱਤਾ ਅਤੇ ਹੁਣ ਸਿੱਧੂ ਨੇ ਟਵਿੱਟਰ 'ਤੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਪਹਿਲਾਂ ਹੀ ਅਸਤੀਫਾ ਦੇ ਦੇਣਾ ਚਾਹੀਦਾ ਸੀ। ਬਿਜਲੀ ਦੇ ਵਧੇ ਰੇਟਾਂ 'ਤੇ ਬੋਲਦੇ ਹੋਏ ਸੋਮ ਪ੍ਰਕਾਸ਼ ਨੇ ਕਿਹਾ ਕਿ ਇਸ ਦਾ ਆਮ ਜਨਤਾ 'ਤੇ ਬਹੁਤ ਹੀ ਮਾੜਾ ਅਸਰ ਪੈ ਰਿਹਾ ਹੈ। ਪੰਜਾਬ ਦੀ ਜਨਤਾ ਕੈਪਟਨ ਸਰਕਾਰ ਦੀ ਕਾਰਗੁਜ਼ਾਰੀ ਤੋਂ ਦੁਖੀ ਹਨ। 

ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਨੇ ਅੱਜ ਟਵਿੱਟਰ 'ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੇ 10 ਜੂਨ ਨੂੰ ਹੀ ਹਾਈਕਮਾਂਡ ਰਾਹੁਲ ਗਾਂਧੀ ਨੂੰ ਅਸਤੀਫਾ ਭੇਜ ਦਿੱਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਉਹ ਜਲਦੀ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਅਸਤੀਫਾ ਭੇਜ ਦੇਣਗੇ। ਦੱਸਣਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਦਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਦਾ ਮਹਿਕਮਾ ਬਦਲ ਜਾਣ ਤੋਂ ਨਾਰਾਜ਼ ਚੱਲ ਰਹੇ ਸਨ। ਕੈਪਟਨ ਵੱਲੋਂ ਸਿੱਧੂ ਦਾ ਮਹਿਕਮਾ ਬਦਲਣ ਦੇ ਇਕ ਮਹੀਨੇ ਬਾਅਦ ਵੀ ਉਨ੍ਹਾਂ ਨੇ ਆਪਣਾ ਨਵਾਂ ਮਹਿਕਮਾ ਨਹੀਂ ਸੰਭਾਲਿਆ ਸੀ। 

shivani attri

This news is Content Editor shivani attri