ਸੋਮ ਪ੍ਰਕਾਸ਼ ਦਾ ਵਿਰੋਧੀਆਂ ''ਤੇ ਤੰਜ, ਕਿਹਾ-ਖੇਤੀਬਾੜੀ ਕਾਨੂੰਨ ''ਤੇ ਨਾ ਹੋਵੇ ਸਿਆਸਤ

10/07/2020 6:08:18 PM

ਹੁਸ਼ਿਆਰਪੁਰ (ਅਮਰੀਕ)— ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਕਹਿਣਾ ਹੈ ਦੂਜੀਆਂ ਪਾਰਟੀਆਂ ਖੇਤੀਬਾੜੀ ਕਾਨੂੰਨ 'ਤੇ ਸਿਆਸਤ ਨਾ ਕਰਨ, ਭਾਜਪਾ ਕਿਸਾਨਾਂ ਨਾਲ ਗੱਲਬਾਤ ਕਰਕੇ ਛੇਤੀ ਹੱਲ ਕੱਢੇਗੀ। ਹੁਸ਼ਿਆਰਪੁਰ ਜ਼ਿਲ੍ਹੇ 'ਚ ਇਕ ਪ੍ਰੈੱਸ ਕਾਨਫਰੰਸ ਕਰਦੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਭਾਜਪਾ ਨੇ ਆਪਣੇ ਚੋਣ ਮੈਨੀਫੈਸਟੋ 'ਚ ਖੇਤੀਬਾੜੀ ਕਾਨੂੰਨ ਬਾਰੇ ਕਿਹਾ ਸੀ ਅਤੇ ਆਪਣਾ ਵਾਅਦਾ ਪੂਰਾ ਕਰਦਿਆਂ ਭਾਜਪਾ ਖੇਤੀਬਾੜੀ ਕਾਨੂੰਨ ਲੈ ਕੇ ਆਇਆ ਹੈ। ਇਹ ਵਾਅਦਾ ਕਾਂਗਰਸ ਨੇ ਵੀ ਆਪਣੇ ਚੋਣ ਮੈਨੀਫੈਸਟੋ 'ਚ ਕੀਤਾ ਸੀ ਅਤੇ ਖ਼ਾਸ ਤੌਰ 'ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਇਸ ਕਾਨੂੰਨ ਦੀ ਤਰਫਦਾਰੀ ਕਰ ਚੁੱਕੇ ਹਨ।

ਇਹ ਵੀ ਪੜ੍ਹੋ: ਨਵਾਂਸ਼ਹਿਰ 'ਚ ਸਾਈਨ ਬੋਰਡ 'ਤੇ ਲਿਖੇ ਮਿਲੇ ਖ਼ਾਲਿਸਤਾਨੀ ਨਾਅਰੇ, ਫੈਲੀ ਦਹਿਸ਼ਤ

PunjabKesari

ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਭਾਜਪਾ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਵਚਨਬੱਧ ਹੈ। ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਸਪੱਸ਼ਟ ਹੈ ਐੱਮ. ਐੱਸ. ਪੀ. ਜਾਰੀ ਰਹੇਗਾ ਅਤੇ ਕਿਸਾਨਾਂ ਨਾਲ ਬੈਠ ਕੇ ਜਲਦ ਹੀ ਇਸ ਬਾਰੇ ਕੋਈ ਨਾ ਕੋਈ ਹੱਲ ਕੱਢਿਆ ਜਾਵੇਗਾ। ਇਸ ਦੇ ਨਾਲ ਹੀ ਰਾਹੁਲ ਗਾਂਧੀ ਵੱਲੋਂ ਸਰਕਾਰ ਆਉਣ 'ਤੇ ਖੇਤੀ ਕਾਨੂੰਨਾਂ ਨੂੰ ਸਾੜਨ ਸਬੰਧੀ ਉਨ੍ਹਾਂ ਕਿਹਾ ਕਿ ਜੋ ਵਿਅਕਤੀ ਮਨਮੋਹਨ ਸਿੰਘ ਕੈਬਨਿਟ ਦਾ ਫ਼ੈਸਲਾ ਪਾੜ ਸਕਦਾ ਹੈ ਉਹ ਵਿਅਕਤੀ ਕੁਝ ਵੀ ਪਾੜ ਸਕਦਾ ਹੈ। ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਉਨ੍ਹਾਂ ਕਿਹਾ ਮਾਸਟਰ ਮੋਹਨ ਸਿੰਘ ਜ਼ਿਆਦਾ ਸੁਲਝੇ ਹੋਏ ਵਿਅਕਤੀ ਹਨ ਉਨ੍ਹਾਂ ਦੀ ਰਾਏ ਹੋ ਸਕਦੀ ਹੈ।

ਇਹ ਵੀ ਪੜ੍ਹੋ: ਵਾਤਾਵਰਣ ਨੂੰ ਸੁਰੱਖਿਅਤ ਰੱਖਣ ਦਾ ਸੰਦੇਸ਼ ਇੰਝ ਦੇ ਰਿਹੈ ਹੁਸ਼ਿਆਰਪੁਰ ਦਾ ਇਹ ਸੂਝਵਾਨ ਕਿਸਾਨ

PunjabKesari

ਸੋਮ ਪ੍ਰਕਾਸ਼ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਕਾਲੀ ਦਲ ਪਹਿਲਾਂ ਇਨ੍ਹਾਂ ਬਿੱਲਾਂ ਦਾ ਸਮਰਥਨ ਕਰਦਾ ਰਿਹਾ ਹੈ ਅਤੇ ਫਿਰ ਵਿਰੋਧ ਕਰਨ ਤੋਂ ਬਾਅਦ ਉਨ੍ਹਾਂ ਨੇ ਖੁਦ ਹੀ ਭਾਜਪਾ ਨਾਲ ਗਠਜੋੜ ਤੋੜਿਆ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਹ ਉਨ੍ਹਾਂ ਦੀ ਮਰਜ਼ੀ ਸੀ। ਪੰਜਾਬ ਭਾਜਪਾ ਪ੍ਰਧਾਨ ਨੇ ਕਿਹਾ ਕਿ ਬਿੱਲ ਨੂੰ ਲੈ ਕੇ ਇਕ 31 ਸੂਬਿਆਂ ਦੀ 31 ਮੈਂਬਰੀ ਕਮੇਟੀ ਬਣਾਈ ਗਈ ਹੈ ਜਿਸ ਨਾਲ ਉਹ ਰਾਬਤਾ ਕਰਨਗੇ ਅਤੇ ਉਹ ਜ਼ਮੀਨੀ ਪੱਧਰ 'ਤੇ ਕੰਮ ਕਰ ਰਹੇ ਹਨ।

ਇਹ ਵੀ ਪੜ੍ਹੋ: ਸਿੱਧੂ ਦੀ ਨਾਰਾਜ਼ਗੀ 'ਤੇ ਬੋਲੇ ਹਰੀਸ਼ ਰਾਵਤ, ਪਹਿਲਾ ਬਿਆਨ ਆਇਆ ਸਾਹਮਣੇ

ਉਧਰ ਹੀ ਦੂਜੇ ਪਾਸੇ ਉਨ੍ਹਾਂ ਇਹ ਵੀ ਕਿਹਾ ਕਿ ਬਿੱਲ ਨੂੰ ਲੈ ਕੇ ਵਿਰੋਧੀ ਪਾਰਟੀਆਂ ਸਿਆਸਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਤਾਂ ਮਨਮੋਹਨ ਕੈਬਨਿਟ ਵੱਲੋਂ ਲਏ ਗਏ ਫ਼ੈਸਲੇ ਨੂੰ ਉਨ੍ਹਾਂ ਦੇ ਸਾਹਮਣੇ ਹੀ ਪਾੜ ਦਿਤਾ ਸੀ ਤਾਂ ਰਾਹੁਲ ਗਾਂਧੀ ਦੀ ਗੱਲ ਤਾਂ ਕੀ ਕਰਨੀ ਹੈ।

ਇਹ ਵੀ ਪੜ੍ਹੋ: ਢਾਬੇ ਤੋਂ ਖਾਣਾ ਖਾ ਕੇ ਘਰ ਪਰਤ ਰਹੇ ਦੋਸਤਾਂ ਨਾਲ ਵਾਪਰੀ ਅਣਹੋਣੀ, ਪਰਿਵਾਰ 'ਚ ਪੈ ਗਏ ਵੈਣ


shivani attri

Content Editor

Related News