ਭਾਈ ਨਿਰਮਲ ਸਿੰਘ ਦਾ ਸਸਕਾਰ ਰੋਕਣ ਵਾਲਿਆਂ ਨੂੰ ਸਿੱਖ ਪੰਥ ਤੋਂ ਬਾਹਰ ਕੀਤਾ ਜਾਵੇ : ਸੋਮ ਪ੍ਰਕਾਸ਼

Saturday, Apr 04, 2020 - 01:11 PM (IST)

ਭਾਈ ਨਿਰਮਲ ਸਿੰਘ ਦਾ ਸਸਕਾਰ ਰੋਕਣ ਵਾਲਿਆਂ ਨੂੰ ਸਿੱਖ ਪੰਥ ਤੋਂ ਬਾਹਰ ਕੀਤਾ ਜਾਵੇ : ਸੋਮ ਪ੍ਰਕਾਸ਼

ਫਗਵਾੜਾ (ਜਲੋਟਾ) : ਕੇਂਦਰੀ ਸੂਬਾ ਉਦਯੋਗ ਮੰਤਰੀ ਸੋਮ ਪ੍ਰਕਾਸ਼ ਕੈਂਥ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ਼੍ਰੀ ਨਿਰਮਲ ਸਿੰਘ ਖਾਲਸਾ ਦੀ ਕੋਰੋਨਾ ਵਾਇਰਸ ਨਾਲ ਹੋਈ ਮੌਤ ਤੋਂ ਬਾਅਦ ਉਨ੍ਹਾਂ ਦਾ ਅੰਤਿਮ ਸੰਸਕਾਰ ਅੰਮ੍ਰਿਤਸਰ ਪ੍ਰਸ਼ਾਸਨ ਵਲੋਂ ਬੀਤੀ ਰਾਤ ਪਿੰਡ ਸ਼ੁਕਰਚੱਕ 'ਚ ਸ਼ਾਮਲਾਤ ਦੀ ਜ਼ਮੀਨ 'ਤੇ ਕਰਨ ਨੂੰ ਸ਼ਰਮਨਾਕ ਦੱਸਿਆ ਹੈ। ਸੋਮ ਪ੍ਰਕਾਸ਼ ਕੈਂਥ ਨੇ ਸਾਫ ਸ਼ਬਦਾਂ 'ਚ ਕਿਹਾ ਹੈ ਕਿ ਇਹ ਮਨੁੱਖਤਾ ਦੇ ਮੂਲ ਸਿਧਾਂਤਾਂ ਵਿਰੁੱਧ ਜਿਸ ਦਾ ਐੱਮ. ਸੀ. ਕਮਿਸ਼ਨ ਵਲੋਂ ਤੁਰੰਤ ਸਖਤ ਨੋਟਿਸ ਲੈਂਦੇ ਹੋਏ ਜੋ ਵੀ ਦੋਸ਼ੀ ਪਾਇਆ ਜਾਂਦਾ ਹੈ ਉਸ ਦੇ ਵਿਰੁੱਧ ਬਣਦਾ ਪੁਲਸ ਕੇਸ ਦਰਜ ਕਰਵਾਉਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਫਰੀਦਕੋਟ 'ਚ ਕੋਰੋਨਾ ਵਾਇਰਸ ਦੀ ਦਸਤਕ, 35 ਸਾਲਾ ਵਿਅਕਤੀ ਦੀ ਰਿਪੋਰਟ ਪਾਜ਼ੇਟਿਵ

ਕੈਂਥ ਨੇ ਕਿਹਾ ਕਿ ਉਹ ਹੈਰਾਨ ਹਨ ਕਿ ਪੂਰੀ ਜ਼ਿੰਦਗੀ ਪਰਮਾਤਮਾ ਦੀ ਸੇਵਾ ਕਰਨ ਵਾਲੇ ਨੇਕ ਦਿਲ ਇਨਸਾਨ ਜਿਸ ਨੂੰ ਭਾਰਤ ਸਰਕਾਰ ਵਲੋਂ ਪਦਮਸ਼੍ਰੀ ਸਨਮਾਨ ਦੇ ਕੇ ਨਿਵਾਜਿਆ ਗਿਆ ਹੋਵੇ, ਦਾ ਅੰਤਿਮ ਸੰਸਕਾਰ ਇਸ ਤਰ੍ਹਾਂ ਸੜਕ ਦੇ ਕੰਢੇ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹਾ ਮਾਮਲਾ ਸਿੱਖ ਇਤਿਹਾਸ 'ਚ ਦੇਖਣ ਨੂੰ ਨਹੀਂ ਮਿਲਿਆ ਹੈ। ਉਨ੍ਹਾਂ ਮੰਗ ਕੀਤੀ ਕਿ ਜਿਹੜੇ ਲੋਕਾਂ ਨੇ ਵੇਰਕਾ ਦੇ ਲਗਭਗ ਸ਼ਮਸ਼ਾਨਘਾਟ 'ਚ ਪਦਮਸ਼੍ਰੀ ਨਿਰਮਲ ਸਿੰਘ ਖਾਲਸਾ ਦੀ ਦੇਹ ਦਾ ਅੰਤਿਮ ਸੰਸਕਾਰ ਕਰਨ ਦਾ ਵਿਰੋਧ ਕਰ ਕੇ ਸ਼ਮਸ਼ਾਨਘਾਟ ਨੂੰ ਤਾਲਾ ਲਗਾਇਆ ਹੈ ਉਨ੍ਹਾਂ ਵਿਰੁੱਧ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਨੂੰ ਪੂਰਾ ਕੀਤਾ ਜਾਵੇ।

ਇਹ ਵੀ ਪੜ੍ਹੋ :  ਕੋਰੋਨਾ ਪਾਜ਼ੇਟਿਵ ਸਾਬਕਾ ਹਜ਼ੂਰੀ ਰਾਗੀ ਦੇ ਸਮਾਗਮ ’ਚ ਜਾਣ ਵਾਲੇ 86 ਲੋਕ ਹੋਮ ਕੁਆਰਿੰਟਾਈਨ

ਉਨ੍ਹਾਂ ਨੇ ਕਿਹਾ ਕਿ ਇਸ ਕਾਂਡ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਨੂੰ ਤੁਰੰਤ ਕਾਰਵਾਈ ਕਰਦੇ ਹੋਏ ਉਨ੍ਹਾਂ ਲੋਕਾਂ ਨੂੰ ਸਿੱਖ ਪੰਥ ਤੋਂ ਬਾਹਰ ਕਰ ਦੇਣਾ ਚਾਹੀਦਾ ਹੈ ਜੋ ਅਜਿਹੇ ਗੈਰ-ਮਨੁੱਖੀ ਕ੍ਰਿਤ ਦੇ ਹਿੱਸੇਦਾਰ ਬਣੇ ਹਨ। ਉਨ੍ਹਾਂ ਨੇ ਕਿਹਾ ਕਿ ਜੋ ਹੋਇਆ ਉਸ ਦੇ ਲਈ ਅੰਮ੍ਰਿਤਸਰ ਪ੍ਰਸ਼ਾਸਨ ਅਤੇ ਸਬੰਧਤ ਸਰਕਾਰੀ ਅਮਲਾ ਪੂਰੀ ਤਰ੍ਹਾਂ ਦੋਸ਼ੀ ਹੈ, ਜਿਨ੍ਹਾਂ ਵਿਰੁੱਧ ਪੰਜਾਬ ਸਰਕਾਰ ਨੂੰ ਐਕਸ਼ਨ ਲੈਣਾ ਚਾਹੀਦਾ ਹੈ। ਕੈਂਥ ਨੇ ਕਿਹਾ ਕਿ ਜੇਕਰ ਵੇਰਕਾ ਦੇ ਲਗਭਗ ਸ਼ਮਸ਼ਾਨਘਾਟ ਨੂੰ ਤਾਲਾ ਲਗਾ ਦਿੱਤਾ ਗਿਆ ਸੀ ਤਾਂ ਪੁਲਸ ਦੀ ਸਹਾਇਤਾ ਨਾਲ ਜ਼ਿਲਾ ਪ੍ਰਸ਼ਾਸਨ ਇਸ ਨੂੰ ਤੋੜ ਸਕਦਾ ਸੀ ਪਰ ਅਜਿਹਾ ਨਹੀਂ ਹੋਇਆ। ਇਸ ਸ਼ਰਮਨਾਕ ਅਤੇ ਗੈਰ-ਮਨੁੱਖੀ ਮਾਮਲੇ 'ਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਧਾਰੀ ਗਈ ਗੈਰ-ਸਾਧਾਰਨ ਚੁੱਪੀ ਚਿੰਤਾ ਦਾ ਵਿਸ਼ਾ ਹੈ। ਕੈਪਟਨ ਅਮਰਿੰਦਰ ਸਿੰਘ ਨੂੰ ਬਣਦਾ ਐਕਸ਼ਨ ਲੈਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਪਦਮ ਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਦੇ ਸਸਕਾਰ ਦਾ ਵਿਰੋਧ, ਸੰਗਤ 'ਚ ਰੋਸ

ਪਿੰਡ 'ਚ ਸਸਕਾਰ ਕਰਨ ਤੋਂ ਕੀਤਾ ਇਨਕਾਰ
ਦੱਸਣਯੋਗ ਹੈ ਕਿ ਜਦੋਂ ਸਾਬਕਾ ਹਜ਼ੂਰੀ ਰਾਗੀ ਪਦਮਸ਼੍ਰੀ ਨਿਰਮਲ ਸਿੰਘ ਖਾਲਸਾ ਦੀ ਮ੍ਰਿਤਕ ਦੇਹ ਨੂੰ ਸ਼ਮਸ਼ਾਨ ਘਾਟ ਲਿਆਇਆ ਗਿਆ ਤਾਂ ਪਿੰਡ ਦੇ ਲੋਕਾਂ ਨੇ ਪਿੰਡ 'ਚ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ। ਪਿੰਡ ਵਾਲਿਆਂ ਦਾ ਕਹਿਣਾ ਹੈ ਕਿ ਕੋਰੋਨਾ ਮਰੀਜ਼ ਦਾ ਸਸਕਾਰ ਅਸੀਂ ਇੱਥੇ ਨਹੀਂ ਹੋਣ ਦਵਾਂਗੇ, ਕਿਸੇ ਹੋਰ ਜਗ੍ਹਾਂ ਸਸਕਾਰ ਕੀਤਾ ਜਾਵੇ। ਦੱਸਿਆ ਜਾ ਰਿਹਾ ਹੈ ਕਿ ਵਿਦੇਸ਼ ਤੋਂ ਪਰਤਣ ਦੇ ਬਾਅਦ ਉਨ੍ਹਾਂ ਨੇ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਧਾਰਮਿਕ ਪ੍ਰੋਗਰਾਮਾਂ 'ਚ ਵੀ ਹਿੱਸਾ ਲਿਆ ਸੀ।


author

Anuradha

Content Editor

Related News