ਹੁਸ਼ਿਆਰਪੁਰ ਪਹੁੰਚਣ ਤੋਂ ਪਹਿਲਾਂ ਸੋਮ ਪ੍ਰਕਾਸ਼ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ (ਵੀਡੀਓ)
Friday, Dec 25, 2020 - 07:06 PM (IST)
ਹੁਸ਼ਿਆਰਪੁਰ (ਅਮਰੀਕ) — ਹੁਸ਼ਿਆਰਪੁਰ ਵਿਖੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੇ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਦਾ ਜ਼ਬਰਦਸਤ ਵਿਰੋਧ ਕੀਤਾ ਗਿਆ। ਦਰਅਸਲ ਅੱਜ ਅਟਲ ਬਿਹਾਰੀ ਵਾਜਪੇਈ ਦੀ ਜਯੰਤੀ ਮੌਕੇ ਭਾਜਪਾ ਵੱਲੋਂ ਰੱਖੇ ਗਏ ਇਕ ਪ੍ਰੋਗਰਾਮ ’ਚ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵੱਲੋਂ ਸੰਬੋਧਨ ਕੀਤਾ ਜਾਣਾ ਸੀ ਪਰ ਉਸ ਤੋਂ ਪਹਿਲਾਂ ਹੀ ਕਿਸਾਨ ਜਥੇਬੰਦੀਆਂ ਵੱਲੋਂ ਇਕ ਇਕੱਠ ਕਰਕੇ ਹੁਸ਼ਿਆਰਪੁਰ ਸ਼ਹਿਰ ’ਚ ਰੋਸ ਮਾਰਚ ਕੱਢ ਦਿੱਤਾ ਗਿਆ।
ਇਹ ਵੀ ਪੜ੍ਹੋ : ਸਾਲ 2020 ਪੰਜਾਬ ’ਚ ਇਨ੍ਹਾਂ ਪਰਿਵਾਰਾਂ ਨੂੰ ਦੇ ਗਿਆ ਵੱਡੇ ਦੁੱਖ, ਜਬਰ-ਜ਼ਿਨਾਹ ਦੀਆਂ ਘਟਨਾਵਾਂ ਨੇ ਵਲੂੰਧਰੇ ਦਿਲ
ਇਸ ਦੇ ਨਾਲ ਹੀ ਜਿੱਥੇ ਸੋਮ ਪ੍ਰਕਾਸ਼ ਨੇ ਸੰਬੋਧਨ ਕਰਨਾ ਸੀ ਉਸ ਸਥਾਨ ’ਤੇ ਪਹੁੰਚ ਕੇ ਚੌਕ ਨੂੰ ਜਾਮ ਕਰ ਦਿੱਤਾ ਗਿਆ। ਇਸ ਦੌਰਾਨ ਭਾਰੀ ਗਿਣਤੀ ’ਚ ਪੁਲਸ ਮੁਲਾਜ਼ਮ ਦੀ ਤਾਇਨਾਤੀ ਕੀਤੀ ਗਈ ਸੀ। ਇਸ ਮੌਕੇ ਪੁਲਸ ਨੇ ਬੈਰੀਕੇਡ ਲਗਾ ਕੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਕਿਸਾਨਾਂ ਨੇ ਬੈਰੀਕੇਡ ਨੂੰ ਤੋੜ ਕੇ ਅੱਗੇ ਵੱਧਦੇ ਹੋਏ ਪ੍ਰੋਗਰਾਮ ਨੂੰ ਰੋਕ ਦਿੱਤਾ ਗਿਆ।
ਇਹ ਵੀ ਪੜ੍ਹੋ : ਕਲਯੁੱਗੀ ਪੁੱਤ ਦਾ ਖ਼ੌਫ਼ਨਾਕ ਕਾਰਾ: ਬਜ਼ੁਰਗ ਮਾਂ ਦਾ ਕੀਤਾ ਅਜਿਹਾ ਹਾਲ ਕਿ ਪੜ੍ਹ ਖੌਲ ਉੱਠੇਗਾ ਤੁਹਾਡਾ ਵੀ ਖ਼ੂਨ
ਇਸ ਮੌਕੇ ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਸੋਮ ਪ੍ਰਕਾਸ਼ ਮੋਦੀ ਦੀ ਕੈਬਨਿਟ ’ਚ ਰਾਜ ਮੰਤਰੀ ਹਨ ਅਤੇ ਉਨ੍ਹਾਂ ਨੂੰ ਪੰਜਾਬ ਦੇ ਹੁਸ਼ਿਆਰਪੁਰ ’ਚ ਕੋਈ ਵੀ ਸੰਬੋਧਨ ਨਹੀਂ ਕਰਨ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਸ਼ੌਕ ਲਈ ਖ਼ਰੀਦੀ ਜਿਪਸੀ ਦਿੱਲੀ ਵਿਖੇ ਕਿਸਾਨ ਅੰਦੋਲਨ ’ਚ ਬਣੀ ਆਸ਼ੀਆਨਾ
ਨੋਟ: ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ