ਮੁਕੇਰੀਆਂ ’ਚ ਸੋਮ ਪ੍ਰਕਾਸ਼ ਤੇ ਅਸ਼ਵਨੀ ਸ਼ਰਮਾ ਦਾ ਕਿਸਾਨਾਂ ਵਲੋਂ ਜ਼ਬਰਦਸਤ ਵਿਰੋਧ, ਪੁਲਸ ਨਾਲ ਹੋਈ ਧੱਕਾ-ਮੁੱਕੀ

07/27/2021 5:39:20 PM

ਮੁਕੇਰੀਆਂ : ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ  ਭਾਜਪਾ ਆਗੂਆਂ ਦਾ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਵਿਰੋਧ ਰੁਕਣ ਦਾ ਨਾਂ ਨਹੀਂ ਲੈ ਰਿਹਾ। ਅੱਜ ਮੁਕੇਰੀਆਂ ’ਚ ਵੀ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਕਿਸਾਨਾਂ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਤਿੰਨ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲੈ ਲੈਂਦੀ, ਉਦੋਂ ਤੱਕ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਆਗੂਆਂ ਦਾ ਵਿਰੋਧ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦਾ ਪ੍ਰਧਾਨ ਬਣਦਿਆਂ ਵਿਵਾਦਾਂ ’ਚ ਘਿਰੇ ਸਿੱਧੂ, ਕਿਸਾਨ ਆਗੂਆਂ ਨੇ ਦੋ ਟੁੱਕ ’ਚ ਦਿੱਤੇ ਜਵਾਬ

PunjabKesari

ਇਸ ਮੌਕੇ ਵਿਰੋਧ ਕਰ ਰਹੇ ਕਿਸਾਨਾਂ ਨੂੰ ਰੋਕਣ ਦੌਰਾਨ ਕਿਸਾਨਾਂ ਦੀ ਪੁਲਸ ਨਾਲ ਧੱਕਾ-ਮੁੱਕੀ ਹੋ ਗਈ। ਇਸ ਦੌਰਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਜਦੋਂ ਤਕ ਕੇਂਦਰ ਦੀ ਮੋਦੀ ਸਰਕਾਰ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਉਦੋਂ ਤਕ ਭਾਜਪਾ ਆਗੂਆਂ ਨੂੰ ਪੰਜਾਬ ਵਿਚ ਨਾ ਮੀਟਿੰਗਾਂ ਕਰਨ ਦਿੱਤੀਆਂ ਜਾਣਗੀਆਂ ਅਤੇ ਨਾ ਹੀ ਪਿੰਡਾਂ ’ਚ ਵੜਨ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਪ੍ਰਧਾਨ ਬਣਨ ’ਤੇ ਸਿੱਧੂ ਨੂੰ ਪੀ. ਐੱਸ. ਜੀ. ਪੀ. ਸੀ. ਨੇ ਵਧਾਈ ਦਿੰਦਿਆਂ ਕੀਤੀ ਇਹ ਅਪੀਲ, ਸਿੱਧੂ ਘਿਰੇ

ਨੋਟ - ਖੇਤੀ ਕਾਨੂੰਨਾਂ ’ਤੇ ਕੇਂਦਰ ਦੇ ਅੜੀਅਲ ਰਵੱਈਏ ਨੂੰ ਤੁਸੀਂ ਕਿਸ ਤਰ੍ਹਾਂ ਦੇਖਦੇ ਹੋ?


Gurminder Singh

Content Editor

Related News