ਫਗਵਾੜਾ ਤੋਂ ਭਾਜਪਾ ਦੇ ਵਿਧਾਇਕ ਸੋਮ ਪ੍ਰਕਾਸ਼ ਨੇ ਦਿੱਤਾ ਅਸਤੀਫਾ

Monday, Jun 03, 2019 - 06:33 PM (IST)

ਫਗਵਾੜਾ ਤੋਂ ਭਾਜਪਾ ਦੇ ਵਿਧਾਇਕ ਸੋਮ ਪ੍ਰਕਾਸ਼ ਨੇ ਦਿੱਤਾ ਅਸਤੀਫਾ

ਚੰਡੀਗੜ੍ਹ : ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਚੋਣ ਜਿੱਤ ਕੇ ਸੰਸਦ ਮੈਂਬਰ ਬਣੇ ਫਗਵਾੜਾ ਤੋਂ ਭਾਜਪਾ ਦੇ ਵਿਧਾਇਕ ਸੋਮ ਪ੍ਰਕਾਸ਼ ਨੇ ਵਿਧਾਇਕੀ ਤੋਂ ਅਸਤੀਫਾ ਦੇ ਦਿੱਤਾ ਹੈ। ਸੋਮ ਪ੍ਰਕਾਸ਼ ਸਿੰਘ ਵਲੋਂ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਗਿਆ ਹੈ। ਸੋਮ ਪ੍ਰਕਾਸ਼ ਹੁਸ਼ਿਆਰਪੁਰ ਤੋਂ ਲੋਕ ਸਭਾ ਚੋਣ ਲੜੇ ਸਨ ਜਿਸ ਵਿਚ ਉਹ ਕਾਂਗਰਸ ਦੇ ਰਾਜ ਕੁਮਾਰ ਚੱਬੇਵਾਲ ਨੂੰ 46993 ਵੋਟਾਂ ਦੇ ਵੱਡੇ ਫਰਕ ਨਾਲ ਹਰਾ ਕੇ ਜੇਤੂ ਰਹੇ ਸਨ। 
ਹੁਸ਼ਿਆਰਪੁਰ ਸੀਟ ਜਿੱਤਣ ਤੋਂ ਬਾਅਦ ਮੋਦੀ ਸਰਕਾਰ ਵਲੋਂ ਸੋਮ ਪ੍ਰਕਾਸ਼ ਨੂੰ ਕੇਂਦਰ ਵਿਚ ਰਾਜ ਮੰਤਰੀ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਮੋਦੀ ਸਰਕਾਰ ਵਲੋਂ ਸੋਮ ਪ੍ਰਕਾਸ਼ ਨੂੰ ਵਣਜ ਅਤੇ ਉਦਯੋਗ ਮੰਤਰਾਲਾ ਦਿੱਤਾ ਗਿਆ ਹੈ।


author

Gurminder Singh

Content Editor

Related News