ਸ਼ਹੀਦ ਕੁਲਦੀਪ ਸਿੰਘ ਦੇ ਪਰਿਵਾਰ ਨਾਲ ਸੋਮ ਪ੍ਰਕਾਸ਼ ਨੇ ਕੀਤਾ ਦੁੱਖ ਸਾਂਝਾ, ਕਿਹਾ- ਸ਼ਹਾਦਤ ''ਤੇ ਦੇਸ਼ ਨੂੰ ਮਾਣ

10/08/2020 2:58:32 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ) : ਪਾਕਿਸਤਾਨ ਨਾਲ ਗੋਲੀਬਾਰੀ 'ਚ ਸ਼ਹੀਦ ਹੋਏ ਪਿੰਡ ਰਾਜੂ ਦਵਾਖਰੀ ਦੇ ਫ਼ੌਜੀ ਨੌਜਵਾਨ ਹੌਲਦਾਰ ਕੁਲਦੀਪ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਨ ਲਈ ਕੇਂਦਰੀ ਕੈਬਨਿਟ ਮੰਤਰੀ ਸ੍ਰੀ ਸੋਮ ਪ੍ਰਕਾਸ਼ ਬੀ ਪਿੰਡ ਰਾਜੂ ਦਵਾਖਰੀ 'ਚ ਪਹੁੰਚੇ। ਉਨ੍ਹਾਂ ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਅਤੇ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ਼ਹੀਦ ਕੁਲਦੀਪ ਸਿੰਘ ਨੇ ਦੇਸ਼ ਦੀ ਰੱਖਿਆ ਕਰਦੇ ਹੋਏ ਆਪਣੀ ਜਾਨ ਦਿੱਤੀ ਹੈ ਜੋ ਕਿ ਦੇਸ਼ ਲਈ ਬਹੁਤ ਹੀ ਫ਼ਖ਼ਰ ਵਾਲੀ ਗੱਲ ਹੈ। ਉਨ੍ਹਾਂ ਇਸ ਮੌਕੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਕੁਲਦੀਪ ਸਿੰਘ ਦੀ ਸ਼ਹਾਦਤ ਨੂੰ ਸਿਜਦਾ ਕਰਦੇ ਹੋਏ ਉਹ ਕੇਂਦਰ ਸਰਕਾਰ ਵੱਲੋਂ ਜੋ ਵੀ ਸਹੂਲਤਾਂ ਹਨ, ਉਹ ਫ਼ੌਜ ਭਲਾਈ ਬੋਰਡ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਪਰਿਵਾਰ ਨੂੰ ਦਿਵਾਉਣਗੇ। ਉਨ੍ਹਾਂ ਇਸ ਮੌਕੇ ਸ਼ਹੀਦ ਕੁਲਦੀਪ ਸਿੰਘ ਦੀ ਮਾਤਾ ਮਨਜੀਤ ਕੌਰ, ਪਤਨੀ ਜਸਵਿੰਦਰ ਕੌਰ ਅਤੇ ਛੋਟੇ ਬੱਚਿਆਂ ਨੂੰ ਹੌਂਸਲਾ ਦਿੰਦੇ ਹੋਏ ਕਿਹਾ ਕਿ ਪਿੰਡ 'ਚ ਸ਼ਹੀਦ ਕੁਲਦੀਪ ਸਿੰਘ ਦੀ ਵਿਸ਼ੇਸ਼ ਤੌਰ 'ਤੇ ਯਾਦਗਾਰੀ ਬਣਾਈ ਜਾਵੇਗੀ।

ਇਹ ਵੀ ਪੜ੍ਹੋ : ਵਿਧਾਨਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਤੋਂ ਪਹਿਲਾਂ ਹਰਪਾਲ ਚੀਮਾ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਕਿ ਉਨ੍ਹਾਂ ਦੀ ਯਾਦ 'ਚ ਪਿੰਡ 'ਚ ਸ਼ਹੀਦ ਕੁਲਦੀਪ ਸਿੰਘ ਕਮਿਊਨਟੀ ਹਾਲ ਜਾਂ ਯਾਦਗਾਰੀ ਗੇਟ ਬਣਾਇਆ ਜਾਵੇ। ਇਸ ਮੌਕੇ ਸੁਭਾਸ਼ ਸ਼ਰਮਾ ਸੂਬਾ ਜਨਰਲ ਸਕੱਤਰ ਭਾਜਪਾ ਪੰਜਾਬ, ਜਵਾਹਰ ਲਾਲ ਖੁਰਾਣਾ ਸੂਬਾ ਕਾਰਜਕਾਰਨੀ ਮੈਂਬਰ,  ਸੰਜੀਵ ਮਿਨਹਾਸ ਜ਼ਿਲ੍ਹਾ ਪ੍ਰਧਾਨ ਭਾਜਪਾ ਅਤੇ ਹੋਰ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ। ਦੱਸਣਯੋਗ ਹੈ ਕਿ ਸਰਹੱਦੀ ਖੇਤਰਾਂ 'ਚ ਪਾਕਿਸਤਾਨ ਵੱਲੋਂ ਉੱਤਰੀ ਕਸ਼ਮੀਰ ਸਰਹੱਦੀ ਜ਼ਿਲ੍ਹੇ ਕੁਪਵਾੜਾ ਦੇ ਨੌਗਾਮ ਸੈਕਟਰ 'ਚ ਕੀਤੀ ਗਈ ਗੋਲੀਬਾਰੀ ਦੌਰਾਨ ਟਾਂਡਾ ਦਾ ਰਹਿਣ ਵਾਲਾ ਫ਼ੌਜੀ ਨੌਜਵਾਨ ਸ਼ਹਾਦਤ ਦਾ ਜਾਮ ਪੀ ਗਿਆ ਸੀ। ਸ਼ਹੀਦ ਫ਼ੌਜੀ ਵਿਧਾਨ ਸਭਾ ਹਲਕਾ ਉੜਮੁੜ ਟਾਂਡਾ ਅਧੀਨ ਪੈਂਦੇ ਪਿੰਡ ਰਾਜੂ ਦਵਾਖਰੀ ਦਾ ਰਹਿਣ ਵਾਲਾ ਸੀ। ਸ਼ਹੀਦ ਨੌਜਵਾਨ ਹੌਲਦਾਰ ਕੁਲਦੀਪ ਸਿੰਘ (30) ਪੁੱਤਰ ਸਵ. ਮੋਹਨ ਸਿੰਘ 15 ਸਿਖਲਾਈ 'ਚ ਹੌਲਦਾਰ ਸੀ। ਹੌਲਦਾਰ ਕੁਲਦੀਪ ਸਿੰਘ ਦੇ ਸ਼ਹੀਦ ਹੋਣ ਦੀ ਖ਼ਬਰ ਸੁਣਦਿਆਂ ਹੀ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ ਸੀ।

ਇਹ ਵੀ ਪੜ੍ਹੋ : ਫਰਜ਼ੀ ਸੀ. ਬੀ. ਆਈ. ਅਫ਼ਸਰਾਂ ਨੇ ਘਰ 'ਚ ਮਾਰਿਆ ਛਾਪਾ, ਜਦੋਂ ਅਸਲੀਅਤ ਖੁੱਲ੍ਹੀ ਤਾਂ ਪਈਆਂ ਭਾਜੜਾਂ


Anuradha

Content Editor

Related News