ਕੁਝ ਜਥੇਬੰਦੀਆਂ ਨੂੰ ਅਮਿਤ ਸ਼ਾਹ ਨਾਲ ਇਕੱਲੇ ਗੱਲਬਾਤ ਲਈ ਨਹੀਂ ਸੀ ਜਾਣਾ ਚਾਹੀਦਾ: ਉਗਰਾਹਾਂ
Tuesday, Dec 08, 2020 - 07:51 PM (IST)
ਨਵੀਂ ਦਿੱਲੀ, ਚੰਡੀਗੜ੍ਹ: ਕਿਸਾਨ ਜਥੇਬੰਦੀਆਂ ਨੂੰ ਅਮਿਤ ਸ਼ਾਹ ਵੱਲੋਂ ਗੱਲਬਾਤ ਲਈ ਬੁਲਾਏ ਜਾਣ 'ਤੇ ਪ੍ਰਤੀਕਿਰਿਆ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹੀ ਕਿਸੇ ਗੱਲਬਾਤ ਲਈ ਕੋਈ ਸੱਦਾ ਨਹੀਂ ਮਿਲਿਆ। ਹਾਲਾਂਕਿ ਕੁਝ ਦਿਨ ਪਹਿਲਾਂ ਉਨ੍ਹਾਂ ਦੀ ਜਥੇਬੰਦੀ ਤੱਕ ਗ਼ੈਰ ਰਸਮੀ ਗੱਲ ਕਰਨ ਲਈ ਪਹੁੰਚ ਕੀਤੀ ਗਈ ਸੀ ਪਰ ਉਨ੍ਹਾਂ ਨੇ ਇਕੱਲਿਆਂ ਅਜਿਹੀ ਕੋਈ ਵੀ ਗੈਰ-ਰਸਮੀ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ।
ਇਹ ਵੀ ਪੜ੍ਹੋ: ਪੰਜਾਬ 'ਚ ਮੰਗਲਵਾਰ ਨੂੰ ਕੋਰੋਨਾ ਦੇ 500 ਨਵੇਂ ਮਾਮਲੇ ਆਏ ਸਾਹਮਣੇ, 30 ਦੀ ਮੌਤ
ਉਨ੍ਹਾਂ ਕਿਹਾ ਕਿ ਹੁਣ ਬਾਕੀ ਜਥੇਬੰਦੀਆਂ ਨੂੰ ਅਜਿਹੀ ਕਿਸੇ ਵੀ ਗੈਰ ਰਸਮੀ ਗੱਲਬਾਤ ਵਿੱਚ ਇਕੱਲਿਆਂ ਨਹੀਂ ਸੀ ਜਾਣਾ ਚਾਹੀਦਾ ਇਸ ਨਾਲ ਲੋਕਾਂ ਵਿੱਚ ਵੱਖ ਵੱਖ ਤਰ੍ਹਾਂ ਦੇ ਭੁਲੇਖੇ ਪੈਦਾ ਹੋਣ ਦਾ ਖਦਸ਼ਾ ਹੈ।
ਇਹ ਵੀ ਪੜ੍ਹੋ: ਕੁਝ ਜਥੇਬੰਦੀਆਂ ਨੂੰ ਅਮਿਤ ਸ਼ਾਹ ਨਾਲ ਇਕੱਲੇ ਗੱਲਬਾਤ ਲਈ ਨਹੀਂ ਸੀ ਜਾਣਾ ਚਾਹੀਦਾ: ਉਗਰਾਹਾਂ
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਕਾਨੂੰਨਾਂ ਦੀ ਮੁਕੰਮਲ ਵਾਪਸੀ ਅਤੇ ਸਭਨਾਂ ਫ਼ਸਲਾਂ 'ਤੇ ਸਾਰੇ ਮੁਲਕ ਵਿਚ ਘੱਟੋ-ਘੱਟ ਸਮਰਥਨ ਮੁੱਲ 'ਤੇ ਸਰਕਾਰੀ ਖ਼ਰੀਦ ਕਰਨ ਦਾ ਕਾਨੂੰਨ ਬਣਾਉਣ ਅਤੇ ਜਨਤਕ ਵੰਡ ਪ੍ਰਣਾਲੀ ਮਜ਼ਬੂਤ ਕਰਨ ਦੀ ਮੰਗ 'ਤੇ ਖਡ਼੍ਹੀ ਹੈ। ਸੰਘਰਸ਼ ਵਿੱਚ ਕੁੱਦੇ ਹੋਏ ਲੋਕ ਇਨ੍ਹਾਂ ਮੰਗਾਂ ਤੋਂ ਘੱਟ ਕੁਝ ਵੀ ਸਵੀਕਾਰ ਨਹੀਂ ਕਰਨਗੇ।