ਹਰੀਕੇ ਥਾਣੇ ਨੇੜਿਓਂ ਹੈਂਡ ਗ੍ਰਨੇਡ ਤੇ ਕਾਰਤੂਸ ਬਰਾਮਦ, ਇਲਾਕੇ 'ਚ ਫ਼ੈਲੀ ਸਨਸਨੀ

Sunday, Apr 23, 2023 - 02:06 PM (IST)

ਤਰਨਤਾਰਨ/ਹਰੀਕੇ ਪੱਤਣ (ਵਿਜੇ)- ਥਾਣਾ ਹਰੀਕੇ ਪੱਤਣ ਨੇੜਿਓਂ ਦੋ ਹੈਂਡ ਗ੍ਰਨੇਡ ਤੇ ਕਾਰਤੂਸ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਇਹ ਹੈਂਡ ਗ੍ਰਨੇਡ ਅਤੇ ਕਾਰਤੂਸ ਹਰੀਕੇ ਪੱਤਣ ਤੋਂ ਸਿਰਫ਼ 50 ਫੁੱਟ ਦੀ ਦੂਰੀ ਤੋਂ ਬਰਾਮਦ ਹੋਏ ਹਨ। ਇਸ ਸਮਾਚਾਰ ਤੋਂ ਮਗਰੋਂ ਇਲਾਕੇ ਭਰ ਵਿਚ ਸਨਸਨੀ ਪਾਈ ਜਾ ਰਹੀ ਹੈ। ਇਸ ਦੇ ਨਾਲ ਲੱਗਦੀ ਸਬ ਤਹਿਸੀਲ ਤੇ ਨਹਿਰੀ ਵਿਭਾਗ ਦੇ ਕਰਮਚਾਰੀ ਜੋ ਇਸ ਬਾਰੂਦ ਤੋਂ ਅਣਜਾਣ ਹਨ ਅਤੇ ਖ਼ਤਰੇ ਦੇ ਪਰਛਾਵੇਂ ਹੇਠ ਡਿਊਟੀ ਕਰਦੇ ਨਜ਼ਰ ਆ ਰਹੇ ਹਨ। 

ਇਹ ਵੀ ਪੜ੍ਹੋ- 25 ਲੱਖ ਤੋਂ ਵੱਧ ਲੋਕਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਚੁੱਕੀ ਆਵਾਜ਼, 27 ਨੂੰ ਗਵਰਨਰ ਨੂੰ ਸੌਂਪੇ ਜਾਣਗੇ ਪ੍ਰੋਫ਼ਾਰਮੇ

PunjabKesari

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਵੀ ਸਥਾਨਕ ਸ੍ਰੀ ਦਰਬਾਰ ਸਾਹਿਬ ਨਜ਼ਦੀਕ ਸ੍ਰੀ ਗੁਰੂ ਅਰਜਨ ਦੇਵ ਜੀ ਸਰਾਂ ਦੇ ਸਾਹਮਣੇ ਬਣ ਰਹੀ ਪੰਜ ਮੰਜ਼ਿਲਾ ਪਾਰਕਿੰਗ ਜਿਸ ਦੀ ਸੇਵਾ ਕਾਰ ਸੇਵਾ ਵਾਲੇ ਬਾਬਾ ਜਗਤਾਰ ਸਿੰਘ ਜੀ ਕਰਵਾ ਰਹੇ ਸਨ। ਜਿਸ ਦੌਰਾਨ ਖੁਦਾਈ ਕਰਦੇ ਸਮੇਂ ਅਚਾਨਕ ਇਕ ਬੰਬ ਮਿਲਣ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ ਸੀ।

ਇਹ ਵੀ ਪੜ੍ਹੋ- ਅਰੁਣਾਚਲ ਪ੍ਰਦੇਸ਼ ’ਚ ਗੁਰਦੁਆਰੇ ਨੂੰ ਬੋਧੀ ਅਸਥਾਨ ’ਚ ਤਬਦੀਲ ਕਰਨਾ ਸਿੱਖਾਂ ’ਤੇ ਹਮਲਾ : ਐਡਵੋਕੇਟ ਧਾਮੀ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


Shivani Bassan

Content Editor

Related News